ਲਾਈਟ ਐਂਡ ਸਾਊਂਡ ਸ਼ੋਅ ਦੀਆਂ ਤਿਆਰੀਆਂ ਦਾ ਜਾਇਜ਼ਾ ; ਅਧਿਕਾਰੀਆਂ ਨਾਲ ਮੀਟਿੰਗ
- by Jasbeer Singh
- November 3, 2025
ਲਾਈਟ ਐਂਡ ਸਾਊਂਡ ਸ਼ੋਅ ਦੀਆਂ ਤਿਆਰੀਆਂ ਦਾ ਜਾਇਜ਼ਾ ; ਅਧਿਕਾਰੀਆਂ ਨਾਲ ਮੀਟਿੰਗ ਡਾ. ਪ੍ਰੀਤੀ ਯਾਦਵ ਵੱਲੋਂ ਪੋਲੋ ਗਰਾਊਂਡ ਵਿਖੇ 4 ਨਵੰਬਰ ਨੂੰ ਪੋਲੋ ਗਰਾਊਂਡ ਵਿਖੇ ਜ਼ਿਲ੍ਹਾ ਨਿਵਾਸੀਆਂ ਨੂੰ ਲਾਈਟ ਐਂਡ ਸਾਊਂਡ ਸ਼ੋਅ ਦੇਖਣ ਦਾ ਖੁੱਲ੍ਹਾ ਸੱਦਾ ਲਾਈਟ ਐਂਡ ਸਾਊਂਡ ਸ਼ੋਅ ਤੇ ਢਾਡੀ ਵਾਰਾਂ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਮਹਾਨ ਬਲੀਦਾਨ ਨੂੰ ਯਾਦ ਕਰਨ ਦੇ ਉਪਰਾਲੇ ਦਾ ਲਾਭ ਲੈਣ ਜ਼ਿਲ੍ਹਾ ਵਾਸੀ ਪਟਿਆਲਾ, 3 ਨਵੰਬਰ 2025 : ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਇੱਥੇ ਪੋਲੋ ਗਰਾਊਂਡ ਵਿਖੇ 4 ਨਵੰਬਰ ਨੂੰ ਸ਼ਾਮ 5 ਵਜੇ ਤੋਂ ਰਾਤ 8:30 ਵਜੇ ਤੱਕ ਪੰਜਾਬ ਸਰਕਾਰ ਵੱਲੋਂ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨ੍ਹੰ ਸਮਰਪਿਤ ਕਰਵਾਏ ਜਾ ਰਹੇ ਲਾਈਟ ਐਂਡ ਸਾਊਂਡ ਸ਼ੋਅ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ । ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੰਗਤ ਨੂੰ ਨੌਵੇਂ ਪਾਤਸ਼ਾਹ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹਾਦਤ ਦੇ ਮਹਾਨ ਇਤਿਹਾਸ ਤੋਂ ਜਾਣੂ ਕਰਵਾਉਣ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ। ਇਸ ਲਈ ਸਮੂਹ ਜ਼ਿਲ੍ਹਾ ਨਿਵਾਸੀ ਇਹ ਇਤਿਹਾਸਕ ਲਾਈਟ ਐਂਡ ਸਾਊਂਡ ਸ਼ੋਅ ਆਪਣੇ ਪਰਿਵਾਰਾਂ ਤੇ ਦੋਸਤਾਂ ਸਮੇਤ ਦੇਖਣ ਲਈ ਪੋਲੋ ਗਰਾਊਂਡ ਵਿਖੇ ਜਰੂਰ ਪੁੱਜਣ । ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ’ਤੇ ਆਧਾਰਿਤ ਸ਼ਾਨਦਾਰ ਲਾਈਟ ਐਂਡ ਸਾਊਂਡ ਸ਼ੋਅ 45 ਮਿੰਟ ਦਾ ਹੋਵੇਗਾ ਅਤੇ ਇਸ ਤੋਂ ਪਹਿਲਾਂ 5:30 ਤੋਂ 6:30 ਵਜੇ ਤੱਕ ਢਾਡੀ ਵਾਰਾਂ ਨਾਲ ਗੁਰੂ ਇਤਿਹਾਸ ਤੋਂ ਜਾਣੂ ਕਰਵਾਇਆ ਜਾਵੇਗਾ । ਉਨ੍ਹਾਂ ਦੱਸਿਆ ਕਿ ਇਹ ਸ਼ੋਅ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਮਾਨਵਤਾ ਅਤੇ ਦਇਆ ਦੇ ਸੰਦੇਸ਼ ਨੂੰ ਸੱਚੀ ਸ਼ਰਧਾਂਜ਼ਲੀ ਹੋਵੇਗੀ । ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 4 ਨਵੰਬਰ ਨੂੰ ਸ਼ਾਮ 5 ਵਜੇ ਸ਼ੋਅ ਲਈ ਦਾਖਲਾ ਸ਼ੁਰੂ ਹੋਵੇਗਾ ਅਤੇ ਕੋਈ ਵੀ ਬਿਨ੍ਹਾਂ ਕਿਸੇ ਪਾਸ ਤੋਂ ਸ਼ੋਅ ਵਿੱਚ ਸ਼ਾਮਿਲ ਹੋ ਸਕਦਾ ਹੈ, ਜਿਸ ਲਈ ਹਰੇਕ ਨੂੰ ਖੁੱਲ੍ਹਾ ਸੱਦਾ ਹੈ । ਇਸ ਦੌਰਾਨ ਐਸ. ਪੀ. ਵੈਭਵ ਚੌਧਰੀ, ਏ. ਡੀ. ਸੀ. (ਦਿਹਾਤੀ) (ਵਿਕਾਸ) ਦਮਨਜੀਤ ਸਿੰਘ ਮਾਨ, ਏ. ਡੀ. ਸੀ. (ਸ਼ਹਿਰੀ) (ਵਿਕਾਸ) ਨਵਰੀਤ ਕੌਰ ਸੇਖੋਂ, ਐਸ. ਡੀ. ਐਮਜ. ਡਾ. ਇਸਮਤ ਵਿਜੇ ਸਿੰਘ, ਰਿਚਾ ਗੋਇਲ ਤੇ ਹਰਜੋਤ ਕੌਰ ਮਾਵੀ, ਜ਼ਿਲ੍ਹਾ ਖੇਡ ਅਫ਼ਸਰ ਨਵਜੋਤ ਧਾਲੀਵਾਲ ਸਮੇਤ ਸ਼ੋਅ ਕਰਵਾਉਣ ਵਾਲੀ ਏਜੰਸੀ ਸਮੇਤ ਪੁਲਿਸ ਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀ ਵੀ ਮੌਜੂਦ ਸਨ ।

