post

Jasbeer Singh

(Chief Editor)

Patiala News

ਸੜਕਾਂ ਦੇ ਨਿਰਮਾਣ ਕਾਰਜ ਨੂੰ ਨਿਸ਼ਚਿਤ ਸਮੇਂ ਚ ਮੁਕੰਮਲ ਕੀਤਾ ਜਾਵੇ : ਕੋਹਲੀ 

post-img

ਸੜਕਾਂ ਦੇ ਨਿਰਮਾਣ ਕਾਰਜ ਨੂੰ ਨਿਸ਼ਚਿਤ ਸਮੇਂ ਚ ਮੁਕੰਮਲ ਕੀਤਾ ਜਾਵੇ : ਕੋਹਲੀ  ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਨਿਗਮ ਤੇ ਐੱਲ. ਐੱਨ. ਟੀ. ਅਧਿਕਾਰੀਆਂ ਨਾਲ ਕੀਤੀ ਅਹਿਮ ਮੀਟਿੰਗ -ਸੜਕਾਂ ਦੇ ਨਿਰਮਾਣ ਕਾਰਜ ਨੂੰ ਨਿਸ਼ਚਿਤ ਸਮੇਂ ਚ ਮੁਕੰਮਲ ਕੀਤਾ ਜਾਵੇ : ਅਜੀਤਪਾਲ ਸਿੰਘ ਕੋਹਲੀ  - ਕਿਹਾ, ਸੜਕਾਂ ਬਨਾਉਣ ਦੇ ਕੰਮ ਦੀ ਸਮਾਂ ਸਾਰਣੀ ਜਨਤਕ ਕੀਤੀ ਜਾਵੇਗੀ  ਪਟਿਆਲਾ, 13 ਸਤੰਬਰ  2025 : ਪਟਿਆਲਾ ਸ਼ਹਿਰ ਦੀਆਂ ਸੜਕਾਂ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਲਈ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਇੱਕ ਮਹੱਤਵਪੂਰਨ ਮੀਟਿੰਗ ਕੀਤੀ । ਮੀਟਿੰਗ ਵਿੱਚ ਨਿਗਮ ਕਮਿਸ਼ਨਰ ਪਰਮਵੀਰ ਸਿੰਘ ਅਤੇ ਨਹਿਰੀ ਪਾਣੀ ਪ੍ਰਾਜੈਕਟ ਤਹਿਤ ਕੰਮ ਕਰ ਰਹੀ ਐੱਲ. ਐੱਨ. ਟੀ. ਕੰਪਨੀ ਦੇ ਨੁਮਾਇੰਦੇ ਵੀ ਸ਼ਾਮਲ ਹੋਏ ।ਇਸ ਮੌਕੇ ਵਿਧਾਇਕ ਨੇ ਸਪੱਸ਼ਟ ਕੀਤਾ ਕਿ ਸ਼ਹਿਰ ਵਾਸੀਆਂ ਨੂੰ ਖ਼ਰਾਬ ਸੜਕਾਂ ਕਾਰਨ ਹੋ ਰਹੀ ਪ੍ਰੇਸ਼ਾਨੀ ਨੂੰ ਜਲਦੀ ਤੋਂ ਜਲਦੀ ਖ਼ਤਮ ਕੀਤਾ ਜਾਵੇਗਾ ਅਤੇ ਇਸ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ । ਸੜਕਾਂ ਦੇ ਨਿਰਮਾਣ ਦੀ ਪੂਰੀ ਸਮਾਂ-ਸਾਰਣੀ ਮੰਗੀ ਮੀਟਿੰਗ ਦੌਰਾਨ ਵਿਧਾਇਕ ਕੋਹਲੀ ਨੇ ਸਬੰਧਤ ਅਧਿਕਾਰੀਆਂ ਅਤੇ ਐੱਲ.ਐੱਨ.ਟੀ. ਕੰਪਨੀ ਦੇ ਨੁਮਾਇੰਦਿਆਂ ਤੋਂ ਸ਼ਹਿਰ ਦੀ ਹਰ ਇੱਕ ਸੜਕ ਦੇ ਨਿਰਮਾਣ ਦੀ ਪੂਰੀ ਸਮਾਂ-ਸਾਰਣੀ ਮੰਗੀ । ਉਨ੍ਹਾਂ ਨੇ ਇਹ ਜਾਣਕਾਰੀ ਮੰਗੀ ਕਿ ਕਿਹੜੀ ਸੜਕ ਦਾ ਕੰਮ ਕਦੋਂ ਸ਼ੁਰੂ ਹੋਵੇਗਾ ਅਤੇ ਕਦੋਂ ਪੂਰਾ ਹੋਵੇਗਾ । ਵਿਧਾਇਕ ਨੇ ਕਿਹਾ ਕਿ ਇਹ ਸਮਾਂ-ਸਾਰਣੀ ਜਲਦ ਹੀ ਜਨਤਕ ਕੀਤੀ ਜਾਵੇਗੀ ਤਾਂ ਜੋ ਲੋਕਾਂ ਨੂੰ ਸੜਕਾਂ ਦੇ ਨਿਰਮਾਣ ਬਾਰੇ ਪੂਰੀ ਜਾਣਕਾਰੀ ਮਿਲ ਸਕੇ। ਇਸ ਕਦਮ ਦਾ ਮਕਸਦ ਕੰਮ ਵਿੱਚ ਪਾਰਦਰਸ਼ਤਾ ਲਿਆਉਣਾ ਅਤੇ ਜਵਾਬਦੇਹੀ ਤੈਅ ਕਰਨਾ ਹੈ। ਕੰਮ ਦੀ ਗੁਣਵੱਤਾ ਅਤੇ ਸਮਾਂ-ਸੀਮਾ ’ਤੇ ਜ਼ੋਰ ਵਿਧਾਇਕ ਨੇ ਸਪੱਸ਼ਟ ਕੀਤਾ ਕਿ ਸੜਕਾਂ ਦੇ ਕੰਮ ਵਿੱਚ ਹੋਰ ਦੇਰੀ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੰਮ ਨੂੰ ਤੈਅ ਸਮੇਂ ਅਨੁਸਾਰ ਪੂਰਾ ਕੀਤਾ ਜਾਵੇ । ਇਸ ਤੋਂ ਇਲਾਵਾ, ਉਨ੍ਹਾਂ ਨੇ ਸੜਕਾਂ ਦੇ ਨਿਰਮਾਣ ਵਿੱਚ ਵਰਤੀ ਜਾਣ ਵਾਲੀ ਸਮੱਗਰੀ ਦੀ ਗੁਣਵੱਤਾ ’ਤੇ ਖਾਸ ਧਿਆਨ ਦੇਣ ਦੀ ਹਦਾਇਤ ਕੀਤੀ । ਵਿਧਾਇਕ ਨੇ ਚੇਤਾਵਨੀ ਦਿੱਤੀ ਕਿ ਜੇਕਰ ਕਿਤੇ ਵੀ ਕੋਈ ਕਮੀ ਨਜ਼ਰ ਆਈ ਤਾਂ ਸਬੰਧਤ ਅਧਿਕਾਰੀ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ । ਇਸ ਨਾਲ ਇਹ ਯਕੀਨੀ ਬਣਾਇਆ ਜਾਵੇਗਾ ਕਿ ਬਣਨ ਵਾਲੀਆਂ ਸੜਕਾਂ ਮਜ਼ਬੂਤ ਅਤੇ ਲੰਬੇ ਸਮੇਂ ਤੱਕ ਚੱਲਣ ਵਾਲੀਆਂ ਹੋਣ । ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਇਸ ਮੌਕੇ ਕਿਹਾ ਕਿ ਸ਼ਹਿਰ ਦੇ ਲੋਕਾਂ ਨੂੰ ਪਿਛਲੇ ਕਾਫੀ ਸਮੇਂ ਤੋਂ ਖ਼ਰਾਬ ਸੜਕਾਂ ਕਾਰਨ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਪਹਿਲਾਂ ਬਰਸਾਤਾਂ ਅਤੇ ਫਿਰ ਨਹਿਰੀ ਪਾਣੀ ਪ੍ਰਾਜੈਕਟ ਦੇ ਕੰਮ ਕਾਰਨ ਕਈ ਸੜਕਾਂ ਦੀ ਹਾਲਤ ਬਦ ਤੋਂ ਬਦਤਰ ਹੋ ਗਈ ਸੀ । ਹੁਣ ਜਦੋਂ ਇਹ ਪ੍ਰਾਜੈਕਟ ਮੁਕੰਮਲ ਹੋਣ ਦੇ ਨੇੜੇ ਹੈ, ਤਾਂ ਸੜਕਾਂ ਦਾ ਨਿਰਮਾਣ ਕਰਨਾ ਸਭ ਤੋਂ ਵੱਡੀ ਤਰਜੀਹ ਹੈ । ਉਨ੍ਹਾਂ ਨੇ ਦੱਸਿਆ ਕਿ ਜਲਦੀ ਹੀ ਸ਼ਹਿਰ ਦੀਆਂ ਸਾਰੀਆਂ ਮੁੱਖ ਸੜਕਾਂ ਦੇ ਨਿਰਮਾਣ ਦਾ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ। ਇਸ ਮੀਟਿੰਗ ਵਿੱਚ ਅਧਿਕਾਰੀਆਂ ਨੇ ਵਿਧਾਇਕ ਨੂੰ ਭਰੋਸਾ ਦਿਵਾਇਆ ਕਿ ਉਹ ਉਨ੍ਹਾਂ ਦੀਆਂ ਹਦਾਇਤਾਂ ਦੀ ਪਾਲਣਾ ਕਰਨਗੇ ਅਤੇ ਸੜਕਾਂ ਦੇ ਕੰਮ ਨੂੰ ਜਲਦੀ ਤੋਂ ਜਲਦੀ ਨੇਪਰੇ ਚਾੜ੍ਹਨ ਲਈ ਪੂਰੀ ਕੋਸ਼ਿਸ਼ ਕਰਨਗੇ । ਇਸ ਤੋਂ ਇਲਾਵਾ ਐੱਲ. ਐੱਨ. ਟੀ. ਕੰਪਨੀ ਦੇ ਨੁਮਾਇੰਦਿਆਂ ਨੇ ਵੀ ਕੰਮ ਵਿੱਚ ਤੇਜ਼ੀ ਲਿਆਉਣ ਦੀ ਪ੍ਰਤੀਬੱਧਤਾ ਦੁਹਰਾਈ । ਮੀਟਿੰਗ ਨਾਲ ਇਹ ਸਪੱਸ਼ਟ ਹੋ ਗਿਆ ਹੈ ਕਿ ਵਿਧਾਇਕ ਕੋਹਲੀ ਸ਼ਹਿਰ ਦੀਆਂ ਸੜਕਾਂ ਦੀ ਹਾਲਤ ਸੁਧਾਰਨ ਲਈ ਗੰਭੀਰ ਹਨ । ਉਨ੍ਹਾਂ ਵੱਲੋਂ ਬਣਾਈ ਗਈ ਸਮਾਂ-ਸੀਮਾ ਅਤੇ ਗੁਣਵੱਤਾ ਜਾਂਚ ਦੀ ਨੀਤੀ ਨਾਲ ਕੰਮ ਵਿੱਚ ਤੇਜ਼ੀ ਅਤੇ ਪਾਰਦਰਸ਼ਤਾ ਆਉਣ ਦੀ ਉਮੀਦ ਹੈ, ਜਿਸ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ ।  

Related Post

Instagram