
ਖਨੌਰੀ ਤੇ ਮੂਣਕ ਖੇਤਰ ਦੀਆਂ ਸੜਕਾਂ ਦੀ ਕਰੀਬ 55 ਕਰੋੜ ਰੁਪਏ ਦੀ ਲਾਗਤ ਨਾਲ ਹੋਵੇਗੀ ਕਾਇਆ ਕਲਪ : ਬਰਿੰਦਰ ਕੁਮਾਰ ਗੋਇਲ
- by Jasbeer Singh
- June 27, 2025

ਖਨੌਰੀ ਤੇ ਮੂਣਕ ਖੇਤਰ ਦੀਆਂ ਸੜਕਾਂ ਦੀ ਕਰੀਬ 55 ਕਰੋੜ ਰੁਪਏ ਦੀ ਲਾਗਤ ਨਾਲ ਹੋਵੇਗੀ ਕਾਇਆ ਕਲਪ : ਬਰਿੰਦਰ ਕੁਮਾਰ ਗੋਇਲ ਕੈਬਨਿਟ ਮੰਤਰੀ ਨੇ ਪਾਤੜਾਂ-ਖਨੌਰੀ ਰੋਡ ਤੋਂ ਕਨਾਲ ਬੈਂਕ ਭਾਖੜਾ ਨੂੰ ਕਰੀਬ 01 ਕਰੋੜ 01 ਲੱਖ ਰੁਪਏ ਦੀ ਲਾਗਤ ਨਾਲ 10 ਫੁੱਟ ਤੋਂ 18 ਫੁੱਟ ਚੌੜਾ ਕਰਨ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਹਮੀਰਗੜ੍ਹ ਤੋਂ ਮੰਡਵੀ ਸੜਕ ਦੀ ਕਾਇਆ ਕਲਪ ਲਈ 01 ਕਰੋੜ 35 ਲੱਖ ਰੁਪਏ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਵੀ ਰੱਖਿਆ ਲਹਿਰਾ/ ਮੂਣਕ, 27 ਜੂਨ : ਮੁੱਖ ਮੰਤਰੀ, ਪੰਜਾਬ, ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਲਈ ਦਿਨ-ਰਾਤ ਇੱਕ ਕਰ ਕੇ ਕੰਮ ਕਰ ਰਹੀ ਹੈ। ਇਸੇ ਲੜੀ ਤਹਿਤ ਵਿਧਾਨ ਸਭਾ ਹਲਕਾ ਲਹਿਰਾ ਵਿਖੇ ਵਿਕਾਸ ਕਾਰਜ ਜੰਗੀ ਪੱਧਰ ਉੱਤੇ ਜਾਰੀ ਹਨ ਤੇ ਇਸ ਹਲਕੇ ਨੂੰ ਨਮੂਨੇ ਦਾ ਹਲਕਾ ਬਨਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਤੇ ਇਸ ਹਲਕੇ ਦੇ ਖਨੌਰੀ ਤੇ ਮੂਣਕ ਖੇਤਰ ਦੀਆਂ ਸੜਕਾਂ ਦੀ ਕਰੀਬ 55 ਕਰੋੜ ਰੁਪਏ ਦੀ ਲਾਗਤ ਨਾਲ ਕਾਇਆ ਕਲਪ ਕੀਤੀ ਜਾ ਰਹੀ ਹੈ, ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਮੰਡਵੀ ਵਿਖੇ ਹਮੀਰਗੜ੍ਹ ਤੋਂ ਮੰਡਵੀ 06.78 ਕਿਲੋਮੀਟਰ ਸੜਕ ਦੀ ਕਾਇਆ ਕਲਪ ਲਈ 01 ਕਰੋੜ 35 ਲੱਖ ਰੁਪਏ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਅਤੇ ਖਨੌਰੀ ਵਿਖੇ ਪਾਤੜਾਂ-ਖਨੌਰੀ ਰੋਡ ਤੋਂ ਕਨਾਲ ਬੈਂਕ ਭਾਖੜਾ ਨੂੰ ਕਰੀਬ 01 ਕਰੋੜ 01 ਲੱਖ ਰੁਪਏ ਦੀ ਲਾਗਤ ਨਾਲ 10 ਫੁੱਟ ਤੋਂ 18 ਫੁੱਟ ਚੌੜਾ ਕਰਨ ਦਾ ਨੀਂਹ ਪੱਥਰ ਰੱਖਣ ਮੌਕੇ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਨੇ ਦੱਸਿਆ ਕਿ ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਕਰੀਬ 03 ਕਰੋੜ ਰੁਪਏ ਦੀ ਲਾਗਤ ਨਾਲ ਭਾਖੜਾ ਦੇ ਨਾਲ ਨਾਲ ਰੇਲਿੰਗ ਲਗਵਾਈ ਗਈ ਹੈ। ਉਹਨਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਜਦੋਂ ਖਨੌਰੀ ਖੇਤਰ ਵਿੱਚ ਕਈ ਅੰਦੋਲਨ ਚਲਦੇ ਰਹੇ ਤਾਂ ਟ੍ਰੈਫਿਕ ਮੁੱਖ ਸੜਕ ਨੂੰ ਛੱਡ ਕੇ ਪਿੰਡਾਂ ਵਿਚ ਦੀ ਲੰਘਦੀ ਰਹੀ, ਜਿਸ ਨਾਲ ਇਸ ਖੇਤਰ ਦੀਆਂ ਸੜਕਾਂ ਦੀ ਹਾਲਤ ਖ਼ਸਤਾ ਹੋ ਗਈ ਸੀ। ਪਰ ਹੁਣ ਕੋਈ ਵੀ ਸੜਕ ਅਜਿਹੀ ਨਹੀਂ ਹੋਵੇਗੀ, ਜਿਸ ਦੀ ਕਾਇਆ ਕਲਪ ਨਾ ਕੀਤੀ ਜਾਵੇ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਖੇਤਰ ਵਿੱਚ ਵੱਖੋ-ਵੱਖ ਥਾਂ ਉੱਤੇ ਕਰੀਬ 22 ਕਰੋੜ ਰੁਪਏ ਦੀ ਲਾਗਤ ਨਾਲ ਬਹੁਤ ਜਲਦ 03 ਪੁਲ ਵੀ ਬਣੇ ਜਾਣੇ ਹਨ, ਜਿਸ ਨਾਲ ਲੋਕਾਂ ਨੂੰ ਆਵਾਜਾਈ ਸਬੰਧੀ ਦਿੱਕਤਾਂ ਤੋਂ ਨਿਜਾਤ ਮਿਲੇਗੀ। ਉਹਨਾਂ ਨੇ ਇਸ ਮੌਕੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਪ੍ਰੋਜੈਕਟ ਤੈਅ ਸਮੇਂ ਮੁਤਾਬਕ ਪੂਰੇ ਕੀਤੇ ਜਾਣ । ਇਸ ਮੌਕੇ ਪੀ.ਏ. ਰਾਕੇਸ਼ ਕੁਮਾਰ ਗੁਪਤਾ, ਐਕਸੀਅਨ ਮੰਡੀ ਬੋਰਡ ਪੁਨੀਤ ਕੁਮਾਰ, ਐਸ.ਡੀ. ਓ. ਲਾਲਿਤ ਕੁਮਾਰ ਮੰਡੀ ਬੋਰਡ, ਭਗਵੰਤ ਸਿੰਘ ਪਿੰਡ ਮੰਡਵੀ, ਬਲਜੀਤ ਸਿੰਘ ਮੰਡਵੀ, ਸਰਦੂਲ ਸਿੰਘ, ਟਰੱਕ ਯੂਨੀਅਨ ਦੇ ਪ੍ਰਧਾਨ ਬੀਰਭਾਨ ਕਾਂਸਲ ਖਨੌਰੀ, ਤਰਸੇਮ ਸਿੰਗਲਾ, ਵਿਸ਼ਾਲ ਕਾਂਸਲ, ਸੁਰਿੰਦਰ ਕਰੋਦਾ, ਮਹਾਵੀਰ ਸਰਮਾ ਕੌਂਸਲਰ, ਅਸ਼ੋਕ ਕੁਮਾਰ ਠੇਕੇਦਾਰ, ਸੰਜੇ ਸਿੰਗਲਾ, ਜੋਰਾ ਸਿੰਘ ਸਾਬਕਾ ਪ੍ਰਧਾਨ ਟਰੱਕ ਯੂਨੀਅਨ ਖਨੌਰੀ, ਅਨਿਲ ਕੁਮਾਰ, ਕੁਲਦੀਪ ਸਿੰਘ ਪੂਨੀਆ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਵੱਖੋ ਵੱਖ ਅਹੁਦੇਦਾਰ, ਆਗੂ, ਕੌਂਸਲਰ ਅਤੇ ਪਤਵੰਤੇ ਹਾਜ਼ਰ ਸਨ ।