July 6, 2024 01:51:28
post

Jasbeer Singh

(Chief Editor)

Patiala News

ਲੋਕ ਸਭਾ ਚੋਣਾਂ 2024 ; ਡੀਸੀ ਤੇ ਐੱਸਐੱਸਪੀ ਵੱਲੋ ਉੱਚ ਪੱਧਰੀ ਮੀਟਿੰਗ

post-img

ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਸ਼ੁੱਕਰਵਾਰ ਨੂੰ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰਰੀਤੀ ਯਾਦਵ ਤੇ ਐੱਸਐੱਸਪੀ ਰੂਪਨਗਰ ਗੁਲਨੀਤ ਸਿੰਘ ਖੁਰਾਨਾ ਵੱਲੋਂ ਜ਼ਿਲ੍ਹੇ ਦੇ ਉੱਚ ਅਧਿਕਾਰੀਆਂ ਤੇ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਤੇ ਚੋਣਾਂ ਦੌਰਾਨ ਜ਼ਿਲ੍ਹੇ ਚ ਅਮਨ-ਕਾਨੂੰਨ ਬਣਾਈ ਰੱਖਣ ਲਈ ਜ਼ਰੂਰੀ ਹਦਾਇਤਾਂ ਦਿੱਤੀਆਂ ਗਈਆਂ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਡਾ. ਪ੍ਰਰੀਤੀ ਯਾਦਵ ਨੇ ਕਿਹਾ ਕਿ ਜ਼ਿਲ੍ਹੇ ਅੰਦਰ ਅਮਨ ਤੇ ਕਾਨੂੰਨ ਦੀ ਵਿਵਸਥਾ ਨੂੰ ਬਰਕਰਾਰ ਰੱਖਦੇ ਹੋਏ ਲੋਕ ਸਭਾ ਚੋਣਾਂ-2024 ਨੂੰ ਨਿਰਵਿਘਨ ਨੇਪਰੇ ਚਾੜ੍ਹਨਾ ਹੈ। ਇਸ ਲਈ ਅਧਿਕਾਰੀ ਆਪਣੀ ਬਣਦੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣ। ਉਨ੍ਹਾਂ ਸਮੂਹ ਐੱਸਡੀਐੱਮਜ਼ ਤੇ ਡੀਐੱਸਪੀਜ਼ ਨੂੰ ਹਦਾਇਤ ਕਰਦਿਆਂ ਕਿਹਾ ਕਿ ਆਪਣੇ ਦਾਇਰੇ ਅੰਦਰ ਆਉਂਦੇ ਸਾਰੇ ਪੋਿਲੰਗ ਬੂਥ ਦੀ ਚੈਕਿੰਗ ਸੰਯੁਕਤ ਰੂਪ ਚ ਕਰ ਕੇ ਉਨ੍ਹਾਂ ਦੀ ਸੁਰੱਖਿਆ ਤੇ ਲੁੜੀਂਦੇ ਪ੍ਰਬੰਧ ਕਰਨੇ ਯਕੀਨੀ ਕੀਤੇ ਜਾਣ। ਇਸ ਤੋਂ ਇਲਾਵਾ ਪੋਿਲੰਗ ਬੂਥਾਂ ਦੇ ਬਦਲੇ ਹੋਏ ਨਾਮ ਦੀ ਜਾਣਕਾਰੀ ਤੇ ਈਵੀਐੱਮ ਮਸ਼ੀਨਾਂ ਦੀ ਸੁਰੱਖਿਆ ਕਰਨਾ ਵੀ ਯਕੀਨੀ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਬਿਨਾਂ ਕਿਸੇ ਲਿਖ਼ਤੀ ਪ੍ਰਵਾਨਗੀ ਦੇ ਚੋਣ ਮਸ਼ਨੀਰੀ ਦੀ ਕਿਸੇ ਵੀ ਤਰ੍ਹਾਂ ਦੀ ਕੋਈ ਹਿਲਜੁੱਲ ਨਹੀਂ ਕੀਤੀ ਜਾ ਸਕੇਗੀ।ਕਿਸੇ ਵੀ ਵੀ ਨਹੀਂ ਆਵੇਗੀ ਕੋਈ ਪਰੇਸ਼ਾਨੀ : ਡੀਸੀ ਡਿਪਟੀ ਕਮਿਸ਼ਨਰ ਨੇ ਲੋਕ ਸਭਾ ਚੋਣਾਂ-2024 ਦੌਰਾਨ ਹਰ ਪੱਧਰ ਤੇ ਗੈਰ ਕਾਨੂੰਨੀ ਢੰਗ ਨਾਲ ਸ਼ਰਾਬ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤੀ ਨਾਲ ਕਾਰਵਾਈ ਕਰਨ ਲਈ ਕਿਹਾ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਵੱਖ-ਵੱਖ ਕੰਪਨੀਆਂ ਨਾਲ ਤਾਲਮੇਲ ਕਰਦੇ ਹੋਏ ਉਨ੍ਹਾਂ ਨੂੰ ਆਦੇਸ਼ ਜਾਰੀ ਕੀਤੇ ਜਾਣ ਕਿ ਜਿਨ੍ਹਾਂ ਪਿੰਡਾਂ ਅੰਦਰ ਨੈਟਵਰਕ ਦੀ ਸਮੱਸਿਆ ਆਉਂਦੀ ਹੈ, ਉੱਥੇ ਸੰਚਾਰ ਕਰਨ ਲਈ ਨੈੱਟਵਰਕ ਮੁਹੱਈਆ ਕਰਵਾਇਆ ਜਾਵੇ ਤਾਂ ਜੋ ਲੋਕ ਸਭਾ ਚੋਣਾਂ ਦੌਰਾਨ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਚੋਣ ਪ੍ਰਕ੍ਰਿਆ ਮੁਕੰਮਲ ਕਰਨ ਲਈ ਸਾਨੂੰ ਹਰ ਤਰ੍ਹਾਂ ਦੇ ਸੰਭਵ ਉਪਰਾਲੇ ਕਰਨੇ ਚਾਹੀਦੇ ਹਨ। ਉਨ੍ਹਾਂ ਹਦਾਇਤ ਕੀਤੀ ਕਿ ਉਹ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ ਲਈ ਤਿਆਰ ਕੀਤਾ ਗਈਆਂ ਹਦਾਇਤਾਂ ਜ਼ਰੂਰ ਪੜ੍ਹ ਲੈਣ ਤੇ ਸਮੇਂ-ਸਮੇਂ ਤੇ ਆਉਣ ਵਾਲੀਆਂ ਹਦਾਇਤਾਂ ਪੜ੍ਹਦੇ ਰਹਿਣ ਤਾਂ ਜੋ ਚੋਣਾਂ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਉਲੰਘਣਾ ਹੋਣ ਤੋਂ ਬਚਿਆ ਜਾ ਸਕੇ। ਵੱਖ-ਵੱਖ ਥਾਈਂ ਚਲਾਈ ਜਾ ਰਹੀ ਤਲਾਸ਼ੀ ਮੁਹਿੰਮ : ਐੱਸਐੱਸਪੀ ਐੱਸਐੱਸਪੀ ਗੁਲਨੀਤ ਸਿੰਘ ਖੁਰਾਣਾ ਨੇ ਕਿਹਾ ਕਿ ਲੋਕ ਸਭਾ ਚੋਣਾਂ-2024 ਨੂੰ ਅਮਨ-ਸ਼ਾਂਤੀਪੂਰਵਕ ਤਰੀਕੇ ਨਾਲ ਨੇਪੜੇ ਚਾੜ੍ਹਨ ਲਈ ਕਿ ਚੋਣਾਂ ਨੂੰ ਧਿਆਨ ਚ ਰੱਖਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਿਮਾਚਲ ਪ੍ਰਦੇਸ਼ ਤੇ ਪੰਜਾਬ ਦੇ ਸਰਹੱਦੀ ਇਲਾਕਿਆਂ ਚ 18 ਅੰਤਰ ਰਾਜੀ ਨਾਕੇ ਲਗਾਏ ਗਏ ਹਨ, ਜਿਨ੍ਹਾਂ ਚੋਂ 7 ਨਾਕਿਆਂ ਤੇ ਸੀਸੀਟੀਵੀ ਕੈਮਰੇ ਲਾਏ ਜਾ ਚੁੱਕੇ ਹਨ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਹਰ ਸੰਵੇਦਨਸ਼ੀਲ ਥਾਵਾਂ, ਬੱਸ ਸਟੈਡਾਂ ਤੇ ਬਾਜ਼ਾਰਾਂ ਆਦਿ ਚ ਤਲਾਸ਼ੀ ਮੁਹਿੰਮ ਵੀ ਚਲਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੰਵੇਦਨਸ਼ੀਲ ਥਾਵਾਂ ਜਿੱਥੇ ਪਹਿਲਾਂ ਚੋਣਾਂ ਸਮੇਂ ਲੜਾਈ ਝਗੜੇ, ਸ਼ਰਾਬ ਤੇ ਪੈਸੇ ਸਬੰਧੀ ਮਾਮਲੇ ਸਾਹਮਣੇ ਆਏ ਸਨ। ਉਨ੍ਹਾਂ ਤੇ ਜ਼ਿਲ੍ਹਾ ਪੁਲਿਸ ਤੇ ਸਪੈਸ਼ਲ ਟੀਮਾਂ ਵਲੋਂ ਵਿਸ਼ੇਸ਼ ਨਿਗਰਾਨੀ ਰੱਖੀ ਜਾ ਰਹੀ ਹੈ।

Related Post