
ਕੱਚੇ ਮੁਲਾਜ਼ਮਾਂ ਨੇ ਮੰਗਾਂ ਨੂੰ ਲੈ ਕੇ ਘੇਰਿਆ ਬੱਸ ਅੱਡਾ : ਗੇਟ ਤੇ ਕੀਤੀ ਜੋਰਦਾਰ ਨਾਅਰੇਬਾਜ਼ੀ
- by Jasbeer Singh
- June 25, 2025

ਕੱਚੇ ਮੁਲਾਜ਼ਮਾਂ ਨੇ ਮੰਗਾਂ ਨੂੰ ਲੈ ਕੇ ਘੇਰਿਆ ਬੱਸ ਅੱਡਾ : ਗੇਟ ਤੇ ਕੀਤੀ ਜੋਰਦਾਰ ਨਾਅਰੇਬਾਜ਼ੀ - ਇੱਕ ਸਾਲ ਬਾਅਦ ਵੀ ਮੰਗਾਂ ਦਾ ਨਹੀਂ ਕੱਢਿਆ ਜਾ ਰਿਹਾ ਕੋਈ ਢੁਕਵਾਂ ਹੱਲ : ਹਰਕੇਸ ਵਿੱਕੀ - ਕਿਹਾ :30 ਜੂਨ ਨੂੰ ਡਾਇਰੈਕਟਰ ਸਟੇਟ ਟਰਾਂਸਪੋਰਟ ਮੁੱਖ ਦਫਤਰ ਅੱਗੇ ਦਿੱਤਾ ਜਾਵੇਗਾ ਧਰਨਾ - 9-10-11 ਜੁਲਾਈ ਨੂੰ ਕੀਤਾ ਜਾਵੇਗਾ ਚੱਕਾ ਜਾਮ : 27 ਡਿਪੂਆਂ ਵਿਖੇ ਕੀਤੀਆਂ ਗੇਟ ਰੈਲੀਆਂ ਪਟਿਆਲਾ, 25 ਜੂਨ : ਪਟਿਆਲ਼ਾ ਡਿੱਪੂ ਦੇ ਗੇਟ ਤੇ ਟਰਾਂਸਪੋਰਟ ਦੇ ਕੱਚੇ ਮੁਲਾਜ਼ਮਾਂ ਨੇ ਅੱਜ ਬੱਸ ਅੱਡੇ ਦਾ ਘਿਰਾਓ ਕਰਦਿਆਂ ਗੇਟ ਅੱਗੇ ਇਕਠੇ ਹੋ ਕੇ ਮੰਗਾਂ ਨੂੰ ਲੈ ਕੇ ਜੋਰਦਾਰ ਨਾਅਰੇਬਾਜ਼ੀ ਕੀਤੀ। ਇਸ ਮੌਕੇ ਸੂਬਾ ਪ੍ਰਧਾਨ ਹਰਕੇਸ਼ ਕੁਮਾਰ ਵਿੱਕੀ, ਸਕੱਤਰ ਜਸਦੀਪ ਸਿੰਘ ਲਾਲੀ , ਵਰਕਸਾਪ ਪ੍ਰਧਾਨ ਹਰਜਿੰਦਰ ਸਿੰਘ ਗੋਰਾ, ਮੁੱਖ ਸਲਾਹਕਾਰ ਵੀਰ ਚੰਦ ਸ਼ਰਮਾ ਨੇ ਬੋਲਦਿਆ ਦੱਸਿਆ ਕਿ ਪੰਜਾਬ ਸਰਕਾਰ ਟਰਾਂਸਪੋਰਟ ਦੇ ਕੱਚੇ ਮੁਲਾਜ਼ਮਾਂ ਦੀਆਂ ਮੰਗਾ ਨੂੰ ਤਿੰਨ ਸਾਲਾਂ ਤੋਂ ਨਜ਼ਰ ਅੰਦਾਜ਼ ਕਰਦੀ ਆ ਰਹੀ ਹੈ ਤਿੰਨ ਸਾਲ ਤੋਂ ਟਰਾਂਸਪੋਰਟ ਦੇ ਮੁਲਾਜ਼ਮਾਂ ਨੂੰ ਵੱਖਰੀ ਪਾਲਸੀ ਲਾਗੂ ਕਰਨ ਦਾ ਭਰੋਸਾ ਦਿੱਤਾ ਗਿਆ ਹੈ ਹਰ ਵਾਰ ਮੀਟਿੰਗ ਵਿੱਚ ਸਿਰਫ ਸਮਾ ਟਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨਾ ਕਿਹਾ ਕਿ ਟਰਾਂਸਪੋਰਟ ਮੰਤਰੀ ਪੰਜਾਬ ਵੱਲੋਂ ਮਿਤੀ 09/02/2024 ਨੂੰ ਕਮੇਟੀ ਗਠਿਤ ਕੀਤੀ ਜਾਂਦੀ ਹੈ ਮੁਲਾਜ਼ਮਾਂ ਦੀਆਂ ਮੰਗਾਂ ਦਾ ਹੱਲ ਕਰਨ ਦੇ ਲਈ ਕਮੇਟੀ ਵਿੱਚ 2 ਮਹੀਨੇ ਦੇ ਵਿੱਚ ਮੰਗਾਂ ਦਾ ਹੱਲ ਕਰਨ ਦਾ ਲਿਖਤੀ ਭਰੋਸਾ ਦਿੱਤਾ ਜਾਂਦਾ ਹੈ ਪ੍ਰੰਤੂ ਕਿਸੇ ਵੀ ਮੰਗ ਦਾ ਹੱਲ ਨਹੀਂ ਕੀਤਾ ਜਾਂਦਾ। ਇਸਤੋ ਇਲਾਵਾ ਜਲੰਧਰ ਜ਼ਿਮਨੀ ਚੋਣਾਂ ਦੌਰਾਨ ਮੁੱਖ ਮੰਤਰੀ ਪੰਜਾਬ ਨਾਲ 1 ਜੁਲਾਈ 2024 ਨੂੰ ਮੀਟਿੰਗ ਹੁੰਦੀ ਹੈ ਤਾਂ ਮੁੱਖ ਮੰਤਰੀ ਪੰਜਾਬ ਵੱਲੋਂ ਫਿਰ ਲਿਖਤੀ ਕਮੇਟੀ ਗਠਿਤ ਕਰਕੇ ਇੱਕ ਮਹੀਨੇ ਵਿੱਚ ਮੰਗਾਂ ਦਾ ਹੱਲ ਕਰਨ ਦੇ ਲਈ ਕਿਹਾ ਜਾਂਦਾ ਹੈ ਪ੍ਰੰਤੂ ਅੱਜ 1 ਸਾਲ ਬੀਤਣ ਨੂੰ ਆ ਗਿਆ ਹੈ ਮੰਗਾਂ ਜਿਉਂ ਦੀਆਂ ਤਿਉਂ ਹੀ ਲੰਮਕ ਰਹੀਆਂ ਹਨ ਇੱਕ ਵੀ ਮੰਗ ਦਾ ਹੱਲ ਨਹੀਂ ਕੀਤਾ ਗਿਆ। ਉਨਾ ਕਿਹਾ ਕਿ ਜੰਥੇਬੰਦੀ ਦੇ ਰੋਸ ਨੂੰ ਵੇਖਦਿਆਂ ਟਰਾਂਸਪੋਰਟ ਮੰਤਰੀ ਪੰਜਾਬ ਵੱਲੋਂ ਐਡਵੋਕੇਟ ਜਰਨਲ ਨਾਲ ਮੀਟਿੰਗ ਕਰਵਾਈ ਗਈ ਅਤੇ 09/04/2025 ਨੂੰ ਵਿੱਤ ਮੰਤਰੀ ਪੰਜਾਬ ਨਾਲ ਮੀਟਿੰਗ ਹੋਈ ਅਤੇ ਵਿੱਤ ਮੰਤਰੀ ਪੰਜਾਬ ਨੇ ਮਨੇਜਮੈਂਟ ਨੂੰ ਹਦਾਇਤ ਕੀਤੀ ਕਿ ਆਊਟ ਸੋਰਸ ਪ੍ਰਥਾ ਨੂੰ ਬੰਦ ਕਰਕੇ 15 ਦਿਨਾਂ ਵਿੱਚ ਮੁਲਾਜ਼ਮਾਂ ਨੂੰ ਸਿੱਧਾ ਠੇਕੇ ਤੇ ਲਿਆ ਜਾਵੇ । ਜਦੋਂ ਕਿ ਦੋਵੇ ਆਧਿਕਾਰੀ ਵੱਲੋਂ ਹਾਂ ਪੱਖੀ ਹੁੰਗਾਰਾ ਮਿਲਣ ਦੇ ਬਾਵਜੂਦ ਵੀ ਮੁਲਾਜ਼ਮਾ ਦੀਆਂ ਮੰਗ ਨੂੰ ਲੰਮਕਾਇਆ ਜਾਂ ਰਿਹਾ ਹੈ । ਉਨਾ ਕਿਹਾਕਿ ਜੰਥੇਬੰਦੀ ਹਰ ਇੱਕ ਮੀਟਿੰਗ ਦੇ ਵਿੱਚ ਸਰਕਾਰ ਨੂੰ ਜਾਣੂ ਕਰਵਾਇਆ ਜਾਂਦਾ ਹੈ ਕਿ ਕਿਵੇਂ ਠੇਕੇਦਾਰੀ ਸਿਸਟਮ ਤਹਿਤ ਮੁਲਾਜ਼ਮਾਂ ਦਾ ਸ਼ੋਸਣ ਕੀਤਾ ਜਾਂਦਾ ਹੈ ਪ੍ਰੰਤੂ ਹਰ ਵਾਰ ਲਾਰੇ ਲਾ ਕੇ ਸਮਾਂ ਟਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨਾ ਕਿਹਾ ਕਿ ਜੇਕਰ ਸਰਕਾਰ ਨੇ ਟਰਾਂਸਪੋਰਟ ਦੇ ਮੁਲਾਜ਼ਮਾਂ ਨੂੰ ਜਲਦੀ ਪੱਕਾ ਤੇ ਠੇਕੇਦਾਰੀ ਸਿਸਟਮ ਨੂੰ ਬੰਦ ਨਹੀਂ ਕੀਤਾ ਅਤੇ ਬਰਾਬਰ ਕੰਮ ਬਰਾਬਰ ਤਨਖਾਹ ਲਾਗੂ ਨਹੀਂ ਕੀਤਾ ਅਤੇ ਮੰਗ ਪੱਤਰ ਦੇ ਅਨੁਸਾਰ ਨਵੀਆਂ ਬੱਸਾਂ ਨਹੀਂ ਪਾਇਆ ਤਾਂ ਆਉਣ ਵਾਲੀ 30 ਜੂਨ ਨੂੰ ਡਾਇਰੈਕਟਰ ਸਟੇਟ ਟਰਾਂਸਪੋਰਟ ਮੁੱਖ ਦਫਤਰ ਅੱਗੇ ਧਰਨਾ ਦਿੱਤਾ ਜਾਵੇਗਾ ਅਤੇ 9 -10-11 ਜੁਲਾਈ ਨੂੰ ਪੂਰਨ ਤੌਰ ਤੇ ਚੱਕਾ ਜਾਮ ਕੀਤਾ ਜਾਵੇਗਾ ਅਤੇ ਮੁੱਖ ਮੰਤਰੀ ਪੰਜਾਬ ਦੀ ਰਹਾਇਸ਼ ਤੇ ਪੱਕਾ ਧਰਨਾ ਦਿੱਤਾ ਜਾਵੇਗਾ ਜੇਕਰ ਮੰਗਾਂ ਦਾ ਹੱਲ ਨਾ ਕੀਤਾ ਤਾਂ ਇਸ ਧਰਨੇ ਨੂੰ ਨਿਰੰਤਰ ਵੀ ਚਲਾਇਆ ਜਾਵੇਗਾ। ਪੰਜਾਬ ਦੀ ਜਨਤਾ ਨੂੰ ਹੋਣਾ ਵਾਲੀ ਖੱਜਲ ਖ਼ੁਆਰੀ ਦੀ ਜ਼ਿਮੇਵਾਰੀ ਸਰਕਾਰ ਹੋਵੇਗੀ, ਇਸ ਸਮੇਂ ਮੈਬਰ ਲਖਵਿੰਦਰ ਸਿੰਘ, ਮੈਬਰ ਬਲਜਿੰਦਰ ਸਿੰਘ, ਮੈਬਰ ਕਮਲ ਨੈਨ, ਮੈਬਰ ਦਲਜੀਤ ਸਿੰਘ ਸੈਣੀ, ਮੈਬਰ ਬਲਵੀਰ ਸਿੰਘ, ਮੈਬਰ ਬੱਗਾ ਸਿੰਘ, ਮੈਬਰ ਬੱਬੂ ਦਿੜ੍ਹਬਾ ਆਦਿ ਆਗੂ ਹਾਜ਼ਰ ਹੋਏ ।
Related Post
Popular News
Hot Categories
Subscribe To Our Newsletter
No spam, notifications only about new products, updates.