post

Jasbeer Singh

(Chief Editor)

Crime

ਮੋਗਾ `ਚ ਭਗੌੜੇ ਨੌਜਵਾਨ ਦੇ ਸਿਰ `ਚ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਕਤਲ

post-img

ਮੋਗਾ `ਚ ਭਗੌੜੇ ਨੌਜਵਾਨ ਦੇ ਸਿਰ `ਚ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਕਤਲ

ਮੋਗਾ, 30 ਮਈ 2026 : ਪੰਜਾਬ ਦੇ ਜਿਲਾ ਮੋਗਾ (Moga District) ਦੇ ਪਿੰਡ ਕਪੂਰੇ ਵਿਖੇ ਇਕ ਨੌਜਵਾਨ ਦਾ ਅਣਪਛਾਤੇ ਵਿਅਕਤੀਆਂ ਵਲੋਂ ਕਤਲ (Murder) ਕਰ ਦਿੱਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।

ਕੀ ਹੈ ਪੂਰਾ ਮਾਮਲਾ

ਮੋਗਾ ਜਿ਼ਲਾ ਦੇ ਪਿੰਡ ਕਪੂਰੇ ਵਿਚ ਅੱਜ ਸੁਵੇਰੇ ਅਣਪਛਾਤੇ ਨੌਜਵਾਨਾਂ (Unknown youth) ਵੱਲੋਂ ਬੱਧਨੀ ਕਲਾਂ ਨਿਵਾਸੀ ਅਰਸ਼ਦੀਪ ਸਿੰਘ ਉਰਫ਼ ਅਰਸ਼ ਦੇ ਸਿਰ ਵਿਚ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ । ਮ੍ਰਿਤਕ ਥਾਣਾ ਬੱਧਨੀ ਕਲਾਂ ਅਤੇ ਥਾਣਾ ਮਹਿਣਾ ਵਿਚ ਦਰਜ ਮਾਮਲਿਆਂ ਵਿਚ ਭਗੌੜਾ ਚੱਲ ਰਿਹਾ ਸੀ । ਇਸ ਸਬੰਧ ਵਿਚ ਮ੍ਰਿਤਕ ਦੀ ਮਾਤਾ ਅਮਰਜੀਤ ਕੌਰ ਨਿਵਾਸੀ ਬੱਧਨੀ ਕਲਾਂ ਦੀ ਸਿ਼ਕਾਇਤ `ਤੇ ਥਾਣਾ ਮਹਿਣਾ ਵਿਚ ਦੋ ਅਣਪਛਾਤੇ ਹਮਲਾਵਰਾਂ ਖਿ਼ਲਾਫ਼ ਕਤਲ ਦਾ ਮਾਮਲਾ ਦਰਜ (Case registered) ਕੀਤਾ ਗਿਆ ਹੈ ।

ਪੁਲਸ ਨੇ ਮੌਕੇ ਤੋਂ ਕੀਤੇ ਦੋ ਚੱਲੇ ਹੋਏ ਕਾਰਤੂਸ ਬਰਾਮਦ

ਘਟਨਾ ਦੀ ਜਾਣਕਾਰੀ ਮਿਲਣ `ਤੇ ਥਾਣਾ ਮਹਿਣਾ ਦੇ ਮੁਖੀ ਇੰਸਪੈਕਟਰ ਗੁਰਸੇਵਕ ਸਿੰਘ ਪੁਲਸ ਪਾਰਟੀ ਸਮੇਤ ਮੌਕੇ `ਤੇ ਪਹੁੰਚੇ ਅਤੇ ਉਨ੍ਹਾਂ ਵੱਲੋਂ ਫੋਰੈਂਸਿਕ ਅਤੇ ਫਿੰਗਰ ਪ੍ਰਿੰਟ ਮਾਹਿਰਾਂ ਦੀ ਟੀਮ ਨੂੰ ਵੀ ਬੁਲਾਇਆ ਗਿਆ । ਪੁਲਸ ਨੇ ਮ੍ਰਿਤਕ ਦੀ ਲਾਸ਼ ਕੋਲੋਂ 2 ਚੱਲੇ ਹੋਏ ਕਾਰਤੂਸਾਂ ਦੇ ਖੋਲ ਅਤੇ 2 ਜਿੰਦੇ ਕਾਰਤੂਸ ਬਰਾਮਦ ਕਰ ਕੇ ਆਪਣੇ ਕਬਜ਼ੇ ਵਿਚ ਲੈ ਲਏ ਹਨ ।

ਥਾਣਾ ਮੁਖੀ ਇੰਸਪੈਕਟਰ ਗੁਰਸੇਵਕ ਸਿੰਘ ਨੇ ਦੱਸਿਆ ਕਿ ਸਾਨੂੰ ਅੱਜ ਪਿੰਡ ਕਪੂਰੇ ਦੇ ਸਾਬਕਾ ਸਰਪੰਚ ਇਕਬਾਲ ਸਿੰਘ ਵੱਲੋਂ ਫੋਨ ਰਾਹੀਂ ਸੂਚਨਾ ਮਿਲੀ ਸੀ ਕਿ ਪਿੰਡ ਵਿਚ ਇਕ ਨੌਜਵਾਨ ਦੀ ਗੋਲੀ ਲੱਗਣ (Shot) ਨਾਲ ਮੌਤ ਹੋ ਗਈ ਹੈ । ਇਸ `ਤੇ ਅਸੀਂ ਤੁਰੰਤ ਮੌਕੇ `ਤੇ ਪਹੁੰਚ ਕੇ ਉਸ ਦੀ ਪਛਾਣ ਕਰ ਕੇ ਪਰਿਵਾਰ ਨੂੰ ਸੂਚਿਤ ਕੀਤਾ। ਇਸ ਤੋਂ ਬਾਅਦ ਮ੍ਰਿਤਕ ਦੀ ਮਾਤਾ ਆਪਣੇ ਹੋਰ ਪਰਿਵਾਰਕ ਮੈਂਬਰਾਂ ਸਮੇਤ ਮੌਕੇ `ਤੇ ਪਹੁੰਚ ਗਈ ।

ਕੀ ਦੱਸਿਆ ਮ੍ਰਿਤਕ ਦੀ ਮਾਂ ਨੇ ਪੁਲਸ ਨੂੰ ਦਿੱਤੀ ਸਿਕਾਇਤ ਵਿਚ

ਪੁਲਸ ਨੂੰ ਦਿੱਤੀ ਸਿ਼ਕਾਇਤ ਵਿਚ ਅਮਰਜੀਤ ਕੌਰ ਨੇ ਦੱਸਿਆ ਕਿ ਉਹ ਮਿਹਨਤ-ਮਜ਼ਦੂਰੀ ਕਰਦੀ ਹੈ । ਉਸਦਾ ਛੋਟਾ ਪੁੱਤਰ ਹਰਸ਼ਪ੍ਰੀਤ ਸਿੰਘ ਸ਼ਰਾਬ ਦੇ ਮਾਮਲੇ ਵਿਚ ਸੈਂਟਰਲ ਜੇਲ ਫਰੀਦਕੋਟ ਵਿਚ ਬੰਦ ਹੈ, ਜਦਕਿ ਉਸ ਦਾ ਦੂਜਾ ਪੁੱਤਰ ਅਰਸ਼ਦੀਪ ਸਿੰਘ ਉਰਫ਼ ਅਰਸ਼ ਖਿ਼ਲਾਫ਼ ਕਈ ਥਾਣਿਆਂ ਵਿਚ ਮਾਮਲੇ ਦਰਜ ਮਹਿਣਾ ਦੇ ਮਾਮਲਿਆਂ ਵਿਚ ਭਗੌੜਾ ਐਲਾਨ ਕੀਤਾ ਹੋਇਆ ਹੈ, ਜਿਸ ਕਾਰਨ ਉਹ ਗ੍ਰਿਫ਼ਤਾਰੀ ਦੇ ਡਰ ਕਾਰਨ ਘਰ ਵਿਚ ਹੀ ਰਹਿੰਦਾ ਸੀ, ਹਾਲਾਂਕਿ ਮੈਂ ਉਸਨੂੰ ਕਈ ਵਾਰ ਪੇਸ਼ ਹੋਣ ਲਈ ਕਿਹਾ ਸੀ ।

Related Post

Instagram