go to login
post

Jasbeer Singh

(Chief Editor)

crime

ਰੂਪਨਗਰ ਜਿ਼ਲ੍ਹਾ ਪੁਲਸ ਵਲੋਂ ਕਾਰਡਨ ਐਂਡ ਸਰਚ ਓਪਰੇਸ਼ਨ" ਤਹਿਤ 32 ਗ੍ਰਾਮ ਗਾਂਜਾ ਤੇ 10 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ

post-img

ਰੂਪਨਗਰ ਜਿ਼ਲ੍ਹਾ ਪੁਲਸ ਵਲੋਂ ਕਾਰਡਨ ਐਂਡ ਸਰਚ ਓਪਰੇਸ਼ਨ" ਤਹਿਤ 32 ਗ੍ਰਾਮ ਗਾਂਜਾ ਤੇ 10 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਰੂਪਨਗਰ : ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਨਾ, ਆਈ.ਪੀ.ਐਸ. ਵਲੋਂ ਪ੍ਰੈਸ ਨੋਟ ਰਾਂਹੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਿਲ੍ਹਾ ਵਿਚ ਸਮਾਜ ਵਿਰੋਧੀ/ਸ਼ਰਾਰਤੀ ਅਨਸਰਾਂ ਖਿਲਾਫ ਸਪੈਸ਼ਲ "ਕਾਰਡਨ ਐਂਡ ਸਰਚ ਓਪਰੇਸ਼ਨ" ਚਲਾਇਆ ਗਿਆ ਜਿਸ ਤਹਿਤ 32 ਗ੍ਰਾਮ ਗਾਂਜਾ ਅਤੇ 10 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਓਪਰੇਸ਼ਨ ਦੌਰਾਨ ਜਿਲ੍ਹਾ ਪੁਲਿਸ ਵੱਲੋ ਸਮੂਹ ਸਬ-ਡਵੀਜਨਾ ਵਿੱਚ ਪੈਂਦੇ ਸੰਵੇਦਨਸ਼ੀਲ ਸਥਾਨਾਂ, ਰੇਲਵੇ ਸਟੇਸ਼ਨਾਂ, ਮਹੱਤਵਪੂਰਨ ਪਬਲਿਕ ਸਥਾਨਾਂ, ਸ਼ੱਕੀ ਵਿਅਕਤੀਆਂ ਅਤੇ ਸ਼ਕੀ ਵਹਿਕਲਾਂ ਦੀ ਅਸਰਦਾਰ ਢੰਗ ਨਾਲ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਥਾਣਾ ਸਿਟੀ ਰੂਪਨਗਰ ਵਲੋਂ ਇੱਕ ਔਰਤ ਨੂੰ ਗ੍ਰਿਫਤਾਰ ਕਰਕੇ ਉਸ ਪਾਸੋ 32 ਗ੍ਰਾਮ ਗਾਂਜਾ ਬ੍ਰਾਮਦ ਕੀਤਾ ਗਿਆ ਅਤੇ ਉਸ ਖਿਲਾਫ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਗਿਆ। ਇਸੇ ਤਰ੍ਹਾਂ ਥਾਣਾ ਸਦਰ ਮੋਰਿੰਡਾ ਵੱਲੋ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਉਨ੍ਹਾਂ ਪਾਸੇ 10 ਗ੍ਰਾਮ ਨਸ਼ੀਲਾ ਪਦਾਰਥ/ਪਾਊਡਰ ਬ੍ਰਾਮਦ ਕੀਤਾ ਗਿਆ ਅਤੇ ਉਨ੍ਹਾਂ ਖਿਲਾਫ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ। ਇਸ ਤੋ ਇਲਾਵਾ ਨਾਕਾਬੰਦੀ ਕਰਕੇ ਵਹੀਕਲਾ ਦੀ ਚੈਕਿੰਗ ਕੀਤੀ ਗਈ ਅਤੇ ਬਿਨਾਂ ਨੰਬਰ ਪਲੇਟ ਵਾਲੇ ਮੋਟਰਸਾਇਕਲਾ ਅਤੇ ਟ੍ਰੈਫਿਕ ਨਿਯਮਾ ਦੀ ਉਲੰਘਣਾ ਕਰਨ ਵਾਲੇ ਵਹੀਕਲਾ ਦੇ ਚਲਾਨ ਕੀਤੇ ਗਏ।ਐਸ.ਐਸ.ਪੀ. ਨੇ ਦੱਸਿਆ ਕਿ ਰੂਪਨਗਰ ਪੁਲਿਸ ਵਲੋਂ ਵਿਸ਼ੇਸ਼ ਮੁਹਿੰਮ ਆਰੰਭ ਕਰਕੇ ਰੋਜਾਨਾ ਹੀ ਗਸ਼ਤਾ ਨਾਕਾਬੰਦੀਆਂ ਅਤੇ ਸਰਚ ਕਰਵਾ ਕੇ ਜਿੱਥੇ ਮਾੜੇ ਅਨਸਰਾ ਨੂੰ ਕਾਬੂ ਕੀਤਾ ਜਾ ਰਿਹਾ ਹੈ ਉਥੇ ਹੀ ਨਸ਼ਿਆ ਦਾ ਧੰਦਾ ਕਰਨ ਵਾਲਿਆਂ ਵਿਰੁੱਧ ਮੁਕੱਦਮੇ ਦਰਜ ਕਰਕੇ ਬਰਾਮਦਗੀ ਕਰਵਾਈ ਜਾ ਰਹੀ ਹੈ। ਜਿਲ੍ਹਾ ਪੁਲਿਸ ਵਲੋ ਕਿਸੇ ਵੀ ਸ਼ਰਾਰਤੀ ਅਤੇ ਮਾੜੇ ਅਨਸਰ ਨੂੰ ਸਿਰ ਚੱਕਣ ਨਹੀਂ ਦਿੱਤਾ ਜਾਵੇਗਾ ਅਤੇ ਜਿਲਾ ਦੇ ਅੰਦਰ ਅਮਨ ਕਾਨੂੰਨ ਵਿਵਸਥਾ ਨੂੰ ਹਰ ਹਾਲ ਕਾਇਮ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਰੂਪਨਗਰ ਪੁਲਿਸ ਵਲੋਂ ਵਿੱਢੀ ਮੁਹਿੰਮ ਨੂੰ ਅੱਗੇ ਵੀ ਇਸ ਤਰ੍ਹਾ ਹੀ ਜਾਰੀ ਰੱਖਿਆ ਜਾਵੇਗਾ।

Related Post