post

Admin

(Chief Editor)

Punjab

ਰੂਪਨਗਰ ਪੁਲਸ ਨੇ ਸਾਬਕਾ ਵਿਧਾਇਕ ਨੂੰ ਕੀਤਾ ਤਲਬ

post-img

ਰੂਪਨਗਰ ਪੁਲਸ ਨੇ ਸਾਬਕਾ ਵਿਧਾਇਕ ਨੂੰ ਕੀਤਾ ਤਲਬ

ਚੰਡੀਗੜ੍ਹ, 19 ਜੂਨ 2026 : ਪੰਜਾਬ ਦੇ ਵਿਧਾਨ ਸਭਾ ਹਲਕਾ ਰੂਪਨਗਰ (Assembly constituency Rupnagar) ਤੋਂ ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੂੰ ਰੂਪਨਗਰ ਪੁਲਸ ਵਲੋਂ ਤਲਬ (Summon) ਕੀਤੇ ਜਾਣ ਦਾ ਸਮਾਚਾਰ ਹੈ ।

ਕਿਊਂ ਕੀਤਾ ਗਿਆ ਹੈ ਸੰਦੋਆ ਨੂੰ ਤਲਬ

ਮਿਲੀ ਜਾਣਕਾਰੀ ਅਨੁਸਾਰ ਵਿਧਾਨ ਸਭਾ ਹਲਕਾ ਰੂਪਨਗਰ ਦੇ ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ (Amarjit Singh Sandoa) ਨੂੰ ਜੋ ਰੂਪਨਗਰ ਦੇ ਡੀ. ਐੱਸ. ਪੀ. ਦੀਪਇੰਦਰ ਸਿੰਘ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਵਿਖੇ ਦਰਜ ਹੋਏ ਇੱਕ ਦੇਹ ਵਪਾਰ ਦੇ ਕੇਸ ਵਿੱਚ ਪੁੱਛਗਿੱਛ ਲਈ ਤਲਬ ਕੀਤਾ ਗਿਆ ਹੈ । ਰੂਪਨਗਰ ਪੁਲਸ ਨੇ ਨੋਟਿਸ ਵਿੱਚ ਸਪਸ਼ਟ ਕੀਤਾ ਹੈ ਕਿ ਐੱਸ. ਐੱਸ. ਪੀ. ਰੂਪਨਗਰ ਦੁਆਰਾ ਐੱਫ. ਆਈ. ਆਰ. ਦੀ ਤਫ਼ਤੀਸ਼ ਥਾਣਾ ਆਨੰਦਪੁਰ ਸਾਹਿਬ ਦੇ ਐੱਸ. ਐੱਚ. ਓ. ਅਤੇ ਥਾਣਾ ਸਦਰ ਦੇ ਐੱਸ. ਐੱਚ. ਓ. ਨੂੰ ਸੌਂਪ ਦਿੱਤੀ ਗਈ ਹੈ ।

ਕਦੋਂ ਕੀਤਾ ਗਿਆ ਹੈ ਸਾਬਕਾ ਵਿਧਾਇਕ ਨੂੰ ਤਲਬ

ਸਾਬਕਾ ਵਿਧਾਇਕ ਸੰਦੋਆ ਨੂੰ ਰੂਪਨਗਰ ਦੇ ਡੀ. ਐੱਸ. ਪੀ. ਦੀਪਇੰਦਰ ਸਿੰਘ ਵੱਲੋਂ 22 ਜੂਨ ਨੂੰ ਸਵੇਰੇ 11 ਵਜੇ ਆਪਣੇ ਦਫ਼ਤਰ ਵਿੱਚ ਹਾਜ਼ਰ ਹੋਣ ਦੇ ਨਿਰਦੇਸ਼ ਦਿੱਤੇ ਗਏ ਹਨ । ਇਸ ਸਬੰਧੀ ਥਾਣਾ ਸਦਰ ਰੂਪਨਗਰ ਦੇ ਐੱਸ. ਐੱਚ. ਓ. ਦੀ ਡਿਊਟੀ ਲਗਾਈ ਗਈ ਹੈ । ਇਸ ਦੇ ਨਾਲ ਹੀ ਸ੍ਰੀ ਆਨੰਦਪੁਰ ਸਾਹਿਬ ਦੇ ਐੱਸ. ਐੱਚ. ਓ. ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ 17 ਫਰਵਰੀ 2026 ਨੂੰ ਦਰਜ ਹੋਈ

ਐੱਫ. ਆਈ. ਆਰ. ਨੰਬਰ 32 ਦਾ ਰਿਕਾਰਡ ਲੈ ਕੇ ਆਉਣ ਦੀ ਹਦਾਇਤ ਜਾਰੀ ਕੀਤੀ ਗਈ ਹੈ । ਸਮੁੱਚੇ ਪੱਖਾਂ ਦੇ ਬਿਆਨ ਦਰਜ ਕਰਨ ਉਪਰੰਤ ਕੀਤੀ ਜਾਵੇਗੀ ਅਗਲੀ ਕਾਰਵਾਈ ਪੁਲਸ ਅਧਿਕਾਰੀਆਂ ਅਨੁਸਾਰ ਇਹ ਕਾਰਵਾਈ ਜਾਂਚ ਪ੍ਰਕਿਰਿਆ ਦਾ ਹਿੱਸਾ ਹੈ ਅਤੇ ਸਾਰੇ ਪੱਖਾਂ ਦੇ ਬਿਆਨ ਦਰਜ ਕਰਨ ਉਪਰੰਤ ਅਗਲੇਰੀ ਕਾਰਵਾਈ ਕੀਤੀ ਜਾਵੇਗੀ । ਸਾਬਕਾ ਵਿਧਾਇਕ ਨੂੰ ਨੋਟਿਸ ਜਾਰੀ ਹੋਣ ਉਪਰੰਤ ਰਾਜਨੀਤਕ ਅਤੇ ਸਮਾਜਿਕ ਹਲਕਿਆਂ ਵਿੱਚ ਚਰਚਾਵਾਂ ਦਾ ਦੌਰ ਤੇਜ਼ ਹੋ ਗਿਆ ਹੈ ।

Related Post

Instagram