post

Jasbeer Singh

(Chief Editor)

National

ਰੂਸੀ ਰਾਸ਼ਟਰਪਤੀ ਪੁਤਿਨ ਕੀਤੀ ਚੀਨ ਦੇ ਪ੍ਰਧਾਨ ਮੰਤਰੀ ਲੀ ਕੇਕਿਯਾਂਗ ਨਾਲ ਮੁਲਾਕਾਤ

post-img

ਰੂਸੀ ਰਾਸ਼ਟਰਪਤੀ ਪੁਤਿਨ ਕੀਤੀ ਚੀਨ ਦੇ ਪ੍ਰਧਾਨ ਮੰਤਰੀ ਲੀ ਕੇਕਿਯਾਂਗ ਨਾਲ ਮੁਲਾਕਾਤ ਰੂਸ : ਸਿਆਸੀ ਅਤੇ ਆਰਥਿਕ ਸਹਿਯੋਗ ਲਈ ਰੂਸ ਦੀ ਚੀਨ `ਤੇ ਵੱਧਦੀ ਨਿਰਭਰਤਾ ਵਿਚਕਾਰ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਬੁੱਧਵਾਰ ਨੂੰ ਚੀਨ ਦੇ ਪ੍ਰਧਾਨ ਮੰਤਰੀ ਲੀ ਕੇਕਿਯਾਂਗ ਨਾਲ ਮੁਲਾਕਾਤ ਕੀਤੀ ਅਤੇ ਦੋਵਾਂ ਦੇਸ਼ਾਂ ਵਿਚਾਲੇ ਵਪਾਰਕ ਸਬੰਧਾਂ ਨੂੰ ਮਜ਼ਬੂਤ ਕਰਨ ਦੀ ਸ਼ਲਾਘਾ ਕੀਤੀ। ਪੁਤਿਨ ਨੇ ਰੂਸੀ ਰਾਸ਼ਟਰਪਤੀ ਦੀ ਸਰਕਾਰੀ ਰਿਹਾਇਸ਼ ਕ੍ਰੇਮਲਿਨ `ਚ ਹੋਈ ਬੈਠਕ ਦੌਰਾਨ ਕਿਹਾ, ``ਸਾਡੇ ਵਪਾਰਕ ਸਬੰਧ ਸਫਲਤਾਪੂਰਵਕ ਵਿਕਸਿਤ ਹੋ ਰਹੇ ਹਨ...ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਵਪਾਰ ਅਤੇ ਆਰਥਿਕ ਸਬੰਧਾਂ `ਤੇ ਧਿਆਨ ਦੇ ਰਹੀਆਂ ਹਨ ਅਤੇ ਇਸ ਦੇ ਨਤੀਜੇ ਸਾਹਮਣੇ ਆ ਰਹੇ ਹਨ।``

Related Post