go to login
post

Jasbeer Singh

(Chief Editor)

Latest update

ਐਸ. ਏ. ਡੀ. ਕਾਰਜਕਾਰੀ ਪ੍ਰਧਾਨ ਭੁੰਦੜ ਨੇ ਗਿੱਦੜਬਾਹਾ ਜਿਮਨੀ ਚੋਣ ਵਾਸਤੇ ਬੀਬਾ ਹਰਸਿਮਰਤ ਬਾਦਲ ਨੂੰ ਪਾਰਟੀ ਦੀ ਪ੍ਰਚਾਰ

post-img

ਐਸ. ਏ. ਡੀ. ਕਾਰਜਕਾਰੀ ਪ੍ਰਧਾਨ ਭੁੰਦੜ ਨੇ ਗਿੱਦੜਬਾਹਾ ਜਿਮਨੀ ਚੋਣ ਵਾਸਤੇ ਬੀਬਾ ਹਰਸਿਮਰਤ ਬਾਦਲ ਨੂੰ ਪਾਰਟੀ ਦੀ ਪ੍ਰਚਾਰ ਮੁਹਿੰਮ ਦਾ ਇੰਚਾਰਜ ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਅੱਜ ਬਠਿੰਡਾ ਦੇ ਐਮ ਪੀ ਹਰਸਿਮਰਤ ਕੌਰ ਬਾਦਲ ਨੂੰ ਗਿੱਦੜਬਾਹਾ ਜਿ਼ਮਨੀ ਚੋਣ ਵਾਸਤੇ ਪਾਰਟੀ ਦੀ ਪ੍ਰਚਾਰ ਮੁਹਿੰਮ ਦਾ ਇੰਚਾਰਜ ਥਾਪ ਦਿੱਤਾ ਹੈ। ਇਸੇ ਤਰ੍ਹਾਂ ਹੀਰਾ ਸਿੰਘ ਗਾਬੜੀਆ ਨੂੰ ਬਰਨਾਲਾ ਸ਼ਹਿਰ ਅਤੇ ਇਕਬਾਲ ਸਿੰਘ ਝੂੰਦਾ ਨੂੰ ਬਰਨਾਲਾ ਦਿਹਾਤੀ ਵਿਚ ਪ੍ਰਚਾਰ ਮੁਹਿੰਮ ਦਾ ਇੰਚਾਰਜ ਥਾਪਿਆ ਗਿਆ ਹੈ।ਪਾਰਟੀ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਇਹਨਾਂ ਪ੍ਰਚਾਰ ਮੁਹਿੰਮਾਂ ਦੇ ਇੰਚਾਰਜਾਂ ਨੂੰ ਆਖਿਆ ਗਿਆ ਹੈ ਕਿ ਉਹ ਇਹਨਾਂ ਹਲਕਿਆਂ ਵਿਚ ਪਾਰਟੀ ਦੀ ਪ੍ਰਚਾਰ ਮੁਹਿੰਮ ਦਾ ਖਾਕਾ ਤਿਆਰ ਕਰਨ। ਉਹਨਾਂ ਕਿਹਾ ਕਿ ਇਹ ਇੰਚਾਰਜ ਹਲਕਿਆਂ ਵਿਚ ਪਾਰਟੀ ਵਰਕਰਾਂ ਨਾਲ ਮੀਟਿੰਗਾਂ ਕਰਨਗੇ ਅਤੇ ਪਾਰਟੀ ਦੀ ਪ੍ਰਚਾਰ ਮੁਹਿੰਮ ਦੀ ਅਗਵਾਈ ਕਰਨਗੇ ਅਤੇ ਕੇਡਰ ਨੂੰ ਬੂਥ ਵਾਈਜ਼ ਡਿਊਟੀਆਂ ਸੌਂਪਣਗੇ।

Related Post