post

Jasbeer Singh

(Chief Editor)

Punjab

ਐਸ. ਏ. ਡੀ. ਪ੍ਰਧਾਨ ਬਾਦਲ ਨੇ ਕੀਤੀ ਬਿਕਰਮ ਮਜੀਠੀਆ ਨਾਲ ਮੁਲਾਕਾਤ

post-img

ਐਸ. ਏ. ਡੀ. ਪ੍ਰਧਾਨ ਬਾਦਲ ਨੇ ਕੀਤੀ ਬਿਕਰਮ ਮਜੀਠੀਆ ਨਾਲ ਮੁਲਾਕਾਤ ਚੰਡੀਗੜ੍ਹ, 4 ਫਰਵਰੀ 2026 : ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ-ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ। ਕੀ ਆਖਿਆ ਮਜੀਠੀਆ ਨੇ ਬਿਕਰਮ ਸਿੰਘ ਮਜੀਠੀਆ ਜੋ ਕਿ ਆਮਦਨ ਤੋਂ ਵਧ ਜਾਇਦਾਦ ਮਾਮਲੇ ਵਿਚ ਪਿਛਲੇ 7 ਮਹੀਨਿਆਂ ਤੋਂ ਨਾਭਾ ਜੇਲ ਵਿਖੇ ਬੰਦ ਸਨ ਬੀਤੇ ਦਿਨੀਂ ਸੁਪਰੀਮ ਕੋਰਟ ਵਲੋਂ ਦਿੱਤੀ ਗਈ ਜ਼ਮਾਨਤ ਤੋਂ ਬਾਅਦ ਜਦੋਂ ਘਰ ਪਹੁੰਚੇ ਤਾਂ ਉਨ੍ਹਾਂ ਦਾ ਸਭਨਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ।ਇਸ ਮੌਕੇ ਪਾਰਟੀ ਦੀ ਸੀਨੀਅਰ ਲੀਡਰਸਿ਼ਪ ਵੀ ਵੱਡੀ ਗਿਣਤੀ ਵਿਚ ਮੌਜੂਦ ਸੀ। ਇਸ ਮੌਕੇ ਮਜੀਠੀਆ ਨੇ ਕਿਹਾ ਸੀ ਕਿ ਸਰਕਾਰ ਚਾਹੁੰਦੀ ਸੀ ਕਿ ਮੈਂ ਮਰ ਕੇਹੀ ਬਾਹਰ ਆ ਜਾਵਾਂ। ਮੈਂ ਭਗਵੰਤ ਮਾਨ ਨੂੰ ਸੁਨੇਹਾ ਭੇਜਦਾ ਹਾਂ ਮੈਂ ਬੈਗਣ ਦਾ ਦਾਣਾ ਖਾਣਾ ਕੇ ਬਚ ਗਿਆ। ਤੇਰਾ ਕੀ ਬਣੇਗਾ ਸਾਂਬਾ। ਦੱਸਣਯੋਗ ਹੈ ਕਿ ਮਜੀਠੀਆ ਨੇ ਜੇਲ ਤੋਂ ਰਿਹਾਅ ਹੋਣ ਤੋਂ ਬਾਅਦ ਪਟਿਆਲਾ ਵਿਖੇ ਬਣੇ ਗੁਰੂ ਘਰ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਵਿਖੇ ਮੱਥਾ ਟੇਕਿਆ ਸੀ ਤੇ ਫਿਰ ਆਪਣੀ ਚੰਡੀਗੜ੍ਹ ਸਥਿਤ ਰਿਹਾਇਸ਼ ਵੱਲ ਗਏ ਸਨ।

Related Post

Instagram