post

Jasbeer Singh

(Chief Editor)

ਐਸ. ਸੀ. ਕਮਿਸ਼ਨ ਵੱਲੋਂ ਟਰੱਕ ਡਰਾਈਵਰ ਖੁਦਕੁਸ਼ੀ ਮਾਮਲੇ ਵਿੱਚ ਐਸ.ਐਸ.ਪੀ. ਪਟਿਆਲਾ ਤਲਬ

post-img

ਐਸ. ਸੀ. ਕਮਿਸ਼ਨ ਵੱਲੋਂ ਟਰੱਕ ਡਰਾਈਵਰ ਖੁਦਕੁਸ਼ੀ ਮਾਮਲੇ ਵਿੱਚ ਐਸ.ਐਸ.ਪੀ. ਪਟਿਆਲਾ ਤਲਬ ਚੰਡੀਗੜ੍ਹ, 2 ਅਗਸਤ 2025 : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਪਟਿਆਲਾ ਜ਼ਿਲ੍ਹੇ ਦਾ ਕਸਬਾ ਪਾਤੜਾਂ ਨੇੜੇ ਪੈਂਦੇ ਪਿੰਡ ਨਿਆਲ ਦੇ ਦੋ ਡਰਾਈਵਰਾਂ ਵੱਲੋਂ ਖੁਦਕੁਸ਼ੀ ਕਰਨ ਦੇ ਮਾਮਲੇ ਵਿੱਚ ਸੂ ਮੋਟੋ ਨੋਟਿਸ ਲੈਂਦਿਆਂ ਸੀਨੀਅਨ ਕਪਤਾਨ ਪਟਿਆਲਾ ਨੂੰ ਤਲਬ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦਾ ਕਸਬਾ ਪਾਤੜਾਂ ਨੇੜੇ ਪੈਂਦੇ ਪਿੰਡ ਨਿਆਲ ਦੇ ਦੋ ਡਰਾਈਵਰ ਵੱਲੋਂ ਬੀਤੇ ਦਿਨੀਂ ਖੁਦਕੁਸ਼ੀ ਕਰ ਲਈ ਗਈ ਸੀ, ਇਨ੍ਹਾਂ ਵਿੱਚੋਂ ਇਕ ਮ੍ਰਿਤਕ ਹਰਪ੍ਰੀਤ ਸਿੰਘ ਅਨੂਸੂਚਿਤ ਜਾਤੀ ਨਾਲ ਸਬੰਧਤ ਸੀ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਬੀਤੇ ਛੇ ਦਿਨਾਂ ਤੋਂ ਪਾਤੜਾਂ ਪਟਿਆਲਾ ਮਾਰਗ ‘ਤੇ ਧਰਨਾ ਲਗਾਇਆ ਗਿਆ ਹੈ। ਇਸ ਮਾਮਲੇ ਵਿੱਚ ਕਮਿਸ਼ਨ ਦੇ ਚੇਅਰਮੈਨ ਨੇ ਐਸ.ਐਸ.ਪੀ. ਪਟਿਆਲਾ ਨੂੰ ਨਿੱਜੀ ਤੌਰ ‘ਤੇ ਪੇਸ਼ ਹੋ ਕੇ 5 ਅਗਸਤ, 2025 ਨੂੰ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ ।

Related Post