post

Jasbeer Singh

(Chief Editor)

Punjab

ਐੱਸ. ਡੀ. ਐਮ. ਵੱਲੋਂ ਤਹਿਸੀਲ ਦਫ਼ਤਰ ਦੀ ਅਚਨਚੇਤ ਚੈਕਿੰਗ

post-img

ਐੱਸ. ਡੀ. ਐਮ. ਵੱਲੋਂ ਤਹਿਸੀਲ ਦਫ਼ਤਰ ਦੀ ਅਚਨਚੇਤ ਚੈਕਿੰਗ ਦਫਤਰ ਦੇ ਕੰਮ 'ਤੇ ਤਸੱਲੀ ਦਾ ਪ੍ਰਗਟਾਵਾ ਸੁਨਾਮ, 1 ਜੁਲਾਈ 2025 : ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਰਿਸ਼ੀ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਐਸ.ਡੀ.ਐਮ., ਸੁਨਾਮ ਸ਼੍ਰੀ ਪ੍ਰਮੋਦ ਸਿੰਗਲਾ ਵੱਲੋਂ ਤਹਿਸੀਲ ਦਫਤਰ ਸੁਨਾਮ ਦੀ ਅਚਨਚੇਤ ਚੈਕਿੰਗ ਕੀਤੀ ਗਈ ਅਤੇ ਕੀਤੀਆਂ ਜਾ ਰਹੀਆਂ ਰਜਿਸਟਰੀਆਂ ਦੇ ਕੰਮ ਦਾ ਜਾਇਜ਼ਾ ਲਿਆ ਗਿਆ । ਇਸ ਸਬੰਧੀ ਗੱਲਬਾਤ ਕਰਦਿਆਂ ਐਸ.ਡੀ.ਐਮ. ਨੇ ਦੱਸਿਆ ਕਿ ਤਹਿਸੀਲ ਵਿੱਚ ਰਜਿਸਟਰੀਆਂ ਕਰਨ ਦਾ ਕੰਮ ਬਹੁਤ ਹੀ ਸੁਚੱਜੇ ਢੰਗ ਨਾਲ ਚੱਲ ਰਿਹਾ ਹੈ ਅਤੇ ਕਿਸੇ ਕਿਸਮ ਦਾ ਕੋਈ ਵੀ ਕੰਮ ਬਕਾਇਆ ਨਹੀਂ ਹੈ। ਉਹਨਾਂ ਕਿਹਾ ਕਿ ਤਹਿਸੀਲ ਦਫਤਰਾਂ ਵਿਖੇ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾ ਰਹੀ । ਐਸ. ਡੀ. ਐਮ. ਨੇ ਕਿਹਾ ਕਿ ਤਹਿਸੀਲ ਦਫਤਰਾਂ ਵਿਖੇ ਲੋਕਾਂ ਨੂੰ ਲੋੜੀਂਦੀ ਸਾਰੀਆਂ ਸਹੂਲਤਾਂ ਮੁਹਈਆ ਕਰਵਾਈਆਂ ਜਾ ਰਹੀਆਂ ਹਨ। ਜੇਕਰ ਫਿਰ ਵੀ ਕਿਸੇ ਨੂੰ ਕੋਈ ਦਿੱਕਤ ਆਉਂਦੀ ਹੈ ਤਾਂ ਉਹ ਦਫਤਰੀ ਸਮੇਂ ਦੌਰਾਨ ਉਹਨਾਂ ਨਾਲ ਰਾਬਤਾ ਕਰ ਕੇ ਆਪਣੀਆਂ ਮੁਸ਼ਕਿਲਾਂ ਦੱਸ ਸਕਦੇ ਹਨ। ਲੋਕਾਂ ਦੀਆਂ ਮੁਸ਼ਕਿਲਾਂ ਦਾ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ ਅਤੇ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਕਿਸੇ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਉਹਨਾਂ ਨੇ ਦਫ਼ਤਰ ਵਿੱਚ ਆਪਣੇ ਕੰਮਾਂ ਲਈ ਪੁੱਜੇ ਲੋਕਾਂ ਨਾਲ ਗੱਲਬਾਤ ਕੀਤੀ ਤੇ ਲੋਕਾਂ ਨੇ ਕੀਤੇ ਜਾ ਰਹੇ ਕੰਮਾਂ ਸਬੰਧੀ ਤਸੱਲੀ ਦਾ ਪ੍ਰਗਟਾਵਾ ਕੀਤਾ ।

Related Post