post

Jasbeer Singh

(Chief Editor)

Patiala News

ਐਸ. ਡੀ. ਐਮ. ਦੁਧਨਸਾਧਾਂ ਵੱਲੋਂ ਸਕੂਲ ਵਾਹਨਾਂ ਦੀ ਅਚਨਚੇਤ ਚੈਕਿੰਗ

post-img

ਐਸ. ਡੀ. ਐਮ. ਦੁਧਨਸਾਧਾਂ ਵੱਲੋਂ ਸਕੂਲ ਵਾਹਨਾਂ ਦੀ ਅਚਨਚੇਤ ਚੈਕਿੰਗ -ਸੇਫ਼ ਸਕੂਲ ਵਾਹਨ ਪਾਲਿਸੀ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇ : ਐਸ.ਡੀ.ਐਮ -ਐਸ. ਡੀ. ਐਮ. ਵੱਲੋਂ ਵਿਦਿਆਰਥੀਆਂ ਨੂੰ ਸਕੂਲ ਲਿਜਾਉਣ ਵਾਲੇ ਪ੍ਰਾਈਵੇਟ ਟਰਾਂਸਪੋਰਟਰਾਂ ਨਾਲ ਬੈਠਕ ਦੁਧਨਸਾਧਾਂ/ਪਟਿਆਲਾ, 1 ਜੁਲਾਈ : ਉਪ-ਮੰਡਲ ਮੈਜਿਸਟਰੇਟ ਦੁਧਨਸਾਧਾਂ ਕ੍ਰਿਪਾਲਵੀਰ ਸਿੰਘ ਵੱਲੋਂ ਅੱਜ ਸਕੂਲ ਵਾਹਨਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ ਤੇ ਸਕੂਲ ਵਾਹਨ ਚਾਲਕਾਂ ਨੂੰ ਸੇਫ਼ ਸਕੂਲ ਵਾਹਨ ਪਾਲਿਸੀ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਹਦਾਇਤ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਹੋਣ 'ਤੇ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਸ ਤੋਂ ਪਹਿਲਾਂ ਉਨ੍ਹਾਂ ਸਬ ਡਵੀਜ਼ਨ ਦੁਧਨਸਾਧਾਂ ਅੰਦਰ ਪੈਂਦੇ ਸਾਰੇ ਪ੍ਰਾਈਵੇਟ ਸਕੂਲਾਂ ਦੇ ਪ੍ਰਿੰਸੀਪਲਾਂ ਨਾਲ ਬੈਠਕ ਕੀਤੀ ਅਤੇ ਪ੍ਰਿੰਸੀਪਲਾਂ ਨੂੰ ਸਕੂਲ ਖੁੱਲਣ ਤੋਂ ਪਹਿਲਾਂ ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਸਕੂਲ ਵਾਹਨਾਂ ਦੀਆਂ ਸਾਰੀਆਂ ਕਮੀਆਂ/ਤਰੁੱਟੀਆਂ ਨੂੰ ਠੀਕ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਵਿਦਿਆਰਥੀਆਂ ਨੂੰ ਸਕੂਲ ਲਿਜਾਉਣ ਵਾਲੇ ਪ੍ਰਾਈਵੇਟ ਟਰਾਂਸਪੋਰਟਰਾਂ ਤੇ ਡਰਾਈਵਰਾਂ ਨਾਲ ਮੀਟਿੰਗ ਕਰਕੇ ਵਾਹਨਾਂ ਨੂੰ ਨਿਯਮਾਂ ਅਨੁਸਾਰ ਬਣਾਉਣ ਦੇ ਨਿਰਦੇਸ਼ ਦਿੱਤੇ। ਬੈਠਕ ਦੌਰਾਨ ਐਸ.ਡੀ.ਐਮ ਕ੍ਰਿਪਾਲਵੀਰ ਸਿੰਘ ਨੇ ਸਮੂਹ ਸਕੂਲ ਮੁਖੀਆਂ ਨੂੰ ਸੇਫ਼ ਸਕੂਲ ਵਾਹਨ ਸਕੀਮ ਤਹਿਤ ਹਦਾਇਤਾਂ ਦੀਆਂ ਕਾਪੀਆਂ ਸੌਂਪਦੇ ਹੋਏ ਸਖ਼ਤ ਹਦਾਇਤ ਕੀਤੀ ਕਿ ਸਕੂਲ ਜਾਂਦੇ ਬੱਚਿਆਂ ਦੀ ਸੁਰੱਖਿਆ ਦਾ ਧਿਆਨ ਰੱਖਿਆ ਜਾਵੇ ਅਤੇ ਬੱਚਿਆਂ ਨੂੰ ਘਰ ਤੋ ਸਕੂਲ ਅਤੇ ਸਕੂਲ ਤੋ ਘਰ ਸੇਫ਼ ਵਾਹਨ ਰਾਹੀਂ ਲਿਜਾਇਆ ਜਾਵੇ। ਜ਼ਿਕਰਯੋਗ ਹੈ ਕਿ ਐਸ.ਡੀ.ਐਮ ਕ੍ਰਿਪਾਲਵੀਰ ਸਿੰਘ ਵੱਲੋਂ ਸੇਫ਼ ਸਕੂਲ ਵਾਹਨ ਪਾਲਿਸੀ ਨੂੰ ਸਖ਼ਤੀ ਨਾਲ ਲਾਗੂ ਕਰਵਾਉਣ ਹਿਤ ਮਿਤੀ 19 ਜੂਨ, 26 ਜੂਨ, 27 ਜੂਨ, 30 ਜੂਨ ਤੇ 1 ਜੁਲਾਈ ਨੂੰ ਲਗਾਤਾਰ ਸਕੂਲ ਪ੍ਰਬੰਧਕਾਂ ਨਾਲ ਬੈਠਕਾਂ ਕਰਕੇ ਪਾਲਿਸੀ ਅਨੁਸਾਰ ਕੰਮ ਕਰਨ ਦੀ ਹਦਾਇਤ ਕੀਤੀ ਗਈ ਹੈ। ਹਾਜ਼ਰ ਪ੍ਰਿੰਸੀਪਲਾਂ ਨੂੰ ਹਦਾਇਤ ਕੀਤੀ ਗਈ ਕਿ ਉਹ ਆਪਣੇ ਸਕੂਲਾਂ ਵਿੱਚ ਇਹ ਵੀ ਧਿਆਨ ਵਿੱਚ ਰੱਖਣ ਕਿ ਕੋਈ ਵੀ ਨਾਬਾਲਗ ਬੱਚਾ ਬਿਨਾਂ ਲਾਇਸੰਸ ਤੋ ਮੋਟਰ ਵਹੀਕਲ ਜਾਂ ਕੋਈ ਹੋਰ ਸਾਧਨ ਸਕੂਲ ਵਿੱਚ ਲੈ ਕੇ ਆਉਂਦਾ ਹੈ ਤਾਂ ਉਸ ਦੇ ਅਤੇ ਉਸ ਤੇ ਮਾਤਾ ਪਿਤਾ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਸਬੰਧਿਤ ਟਰੈਫ਼ਿਕ ਇੰਚਾਰਜ ਨੂੰ ਤੁਰੰਤ ਲਿਖਿਆ ਜਾਵੇ। ਉਨ੍ਹਾਂ ਕਿਹਾ ਕਿ ਸੇਫ਼ ਸਕੂਲ ਵਾਹਨ ਪਾਲਿਸੀ ਨੂੰ ਲਾਗੂ ਕਰਨ ਵਿੱਚ ਜੇਕਰ ਕਿਸੇ ਸਕੂਲ ਵੱਲੋਂ ਕੋਈ ਅਣਗਹਿਲੀ ਕੀਤੀ ਗਈ, ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

Related Post