
ਐਸ. ਡੀ. ਐਮ. ਪ੍ਰਮੋਦ ਸਿੰਗਲਾ ਨੇ ਪੋਲਿੰਗ ਸਟੇਸ਼ਨਾਂ ਵਿੱਚ ਲੱਗੇ ਸਪੈਸ਼ਲ ਕੈਂਪ ਦਾ ਜਾਇਜ਼ਾ ਲਿਆ
- by Jasbeer Singh
- November 9, 2024

ਐਸ. ਡੀ. ਐਮ. ਪ੍ਰਮੋਦ ਸਿੰਗਲਾ ਨੇ ਪੋਲਿੰਗ ਸਟੇਸ਼ਨਾਂ ਵਿੱਚ ਲੱਗੇ ਸਪੈਸ਼ਲ ਕੈਂਪ ਦਾ ਜਾਇਜ਼ਾ ਲਿਆ ਸੁਨਾਮ ਊਧਮ ਸਿੰਘ ਵਾਲਾ, 9 ਨਵੰਬਰ : ਜ਼ਿਲ੍ਹਾ ਚੋਣ ਅਫਸਰ- ਕਮ- ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਦੇ ਦਿਸ਼ਾ ਨਿਰਦੇਸ਼ ਹੇਠ ਐਸ. ਡੀ. ਐਮ ਪ੍ਰਮੋਦ ਸਿੰਗਲਾ ਨੇ ਸਬ ਡਵੀਜ਼ਨ ਵਿੱਚ ਵੱਖ-ਵੱਖ ਪੋਲਿੰਗ ਸਟੇਸ਼ਨਾਂ ਦਾ ਦੌਰਾ ਕਰਕੇ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਸ਼ਡਿਊਲ ਤਹਿਤ ਅੱਜ ਲੱਗੇ ਸਪੈਸ਼ਲ ਕੈਂਪਾਂ ਦਾ ਜਾਇਜ਼ਾ ਲਿਆ । ਉਹਨਾਂ ਦੱਸਿਆ ਕਿ ਅਜਿਹੇ ਹੀ ਕੈਂਪ ਕੱਲ ਮਿਤੀ 10 ਨਵੰਬਰ ਦਿਨ ਐਤਵਾਰ ਨੂੰ ਵੀ ਲੱਗਣਗੇ ਅਤੇ ਇਸ ਤੋਂ ਬਾਅਦ 23 ਨਵੰਬਰ ਅਤੇ 24 ਨਵੰਬਰ ਨੂੰ ਵੀ ਨਿਰਧਾਰਿਤ ਪੋਲਿੰਗ ਸਟੇਸ਼ਨਾਂ ਉੱਤੇ ਸਪੈਸ਼ਲ ਕੈਂਪ ਲਗਾਏ ਜਾਣਗੇ । ਐਸ. ਡੀ. ਐਮ. ਪ੍ਰਮੋਦ ਸਿੰਗਲਾ ਨੇ ਸੁਨਾਮ ਦੇ ਨਿਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਕੋਈ ਵੀ ਯੋਗ ਵਿਅਕਤੀ, ਜਿਸ ਦੀ ਉਮਰ 1 ਜਨਵਰੀ 2025 ਨੂੰ 18 ਸਾਲ ਪੂਰੀ ਹੋ ਜਾਂਦੀ ਹੈ ਅਤੇ ਉਸਦਾ ਨਾਮ, ਭਾਰਤ ਦੇਸ਼ ਦੇ ਕਿਸੇ ਵੀ ਚੋਣ ਹਲਕੇ ਦੀ ਵੋਟਰ ਸੂਚੀ ਵਿੱਚ ਸ਼ਾਮਿਲ ਨਹੀਂ ਹੈ, ਤਾਂ ਉਹ ਆਪਣਾ ਨਾਮ ਵੋਟਰ ਸੂਚੀ ਵਿੱਚ ਸ਼ਾਮਿਲ ਕਰਵਾਉਣ ਲਈ ਫਾਰਮ ਨੰਬਰ 6 ਭਰ ਕੇ ਬਤੌਰ ਵੋਟਰ ਰਜਿਸਟਰ ਹੋ ਸਕਦਾ ਹੈ । ਉਨ੍ਹਾਂ ਨੇ ਦੱਸਿਆ ਕਿ ਵੋਟਰ ਸੂਚੀ ਵਿੱਚ ਸ਼ਾਮਿਲ ਨਾਮ ਬਾਰੇ ਇਤਰਾਜ ਜਾਂ ਵੋਟ ਕਟਵਾਉਣ ਤੇ ਦਰੁਸਤੀ ਲਈ ਫਾਰਮ ਨੰਬਰ 7 ਭਰਿਆ ਜਾ ਸਕਦਾ ਹੈ ਜਦਕਿ ਡੁਪਲੀਕੇਟ ਵੋਟਰ ਕਾਰਡ ਲਈ ਫਾਰਮ ਨੰਬਰ 8 ਭਰ ਕੇ ਬੂਥ ਲੈਵਲ ਅਧਿਕਾਰੀ ਜਾਂ ਸਹਾਇਕ ਚੋਣ ਰਜਿਸਟਰੇਸ਼ਨ ਅਫਸਰ ਦੇ ਦਫਤਰ ਜਾਂ ਵੋਟਰ ਹੈਲਪ ਲਾਈਨ ਐਪ ਜਾਂ ਐਨ. ਵੀ. ਐਸ. ਪੀ. ਪੋਰਟਲ ਰਾਹੀਂ ਆਨਲਾਈਨ ਅਪਲਾਈ ਕੀਤਾ ਜਾ ਸਕਦਾ ਹੈ ।
Related Post
Popular News
Hot Categories
Subscribe To Our Newsletter
No spam, notifications only about new products, updates.