
ਐਸ. ਡੀ. ਐਮ. ਰਾਜੇਸ਼ ਸ਼ਰਮਾ ਵੱਲੋਂ ਮਾਰਕੀਟ ਕਮੇਟੀ ਦਿੜ੍ਹਬਾ ਦੇ ਅਧਿਕਾਰੀਆਂ ਨੂੰ ਸਖਤ ਹਦਾਇਤਾਂ ਜਾਰੀ
- by Jasbeer Singh
- December 4, 2024

ਐਸ. ਡੀ. ਐਮ. ਰਾਜੇਸ਼ ਸ਼ਰਮਾ ਵੱਲੋਂ ਮਾਰਕੀਟ ਕਮੇਟੀ ਦਿੜ੍ਹਬਾ ਦੇ ਅਧਿਕਾਰੀਆਂ ਨੂੰ ਸਖਤ ਹਦਾਇਤਾਂ ਜਾਰੀ ਨਜਾਇਜ਼ ਕਬਜ਼ੇ ਤੁਰੰਤ ਹਟਾਉਣ ਦੇ ਆਦੇਸ਼ ਦਿੜ੍ਹਬਾ, 4 ਦਸੰਬਰ : ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਉਪ ਮੰਡਲ ਮੈਜਿਸਟਰੇਟ ਰਾਜੇਸ਼ ਸ਼ਰਮਾ ਨੇ ਅੱਜ ਮਾਰਕੀਟ ਕਮੇਟੀ ਦੇ ਅਧਿਕਾਰੀਆਂ ਨੂੰ ਸਖਤ ਹਦਾਇਤਾਂ ਜਾਰੀ ਕਰਦਿਆਂ ਕਿਹਾ ਹੈ ਕਿ ਅਨਾਜ ਮੰਡੀ ਦਿੜਬਾ ਵਿੱਚ ਅਤੇ ਅਜਿਹੇ ਹੀ ਹੋਰ ਜਨਤਕ ਸਥਾਨਾਂ ਉੱਤੇ ਕਿਸੇ ਵੀ ਨਜਾਇਜ਼ ਕਬਜ਼ੇ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਜੇਕਰ ਜਾਂਚ ਪੜਤਾਲ ਦੌਰਾਨ ਅਜਿਹਾ ਕੋਈ ਨਜਾਇਜ਼ ਕਬਜ਼ਾ ਸਾਹਮਣੇ ਆਉਂਦਾ ਹੈ ਤਾਂ ਉਸ ਨੂੰ ਤੁਰੰਤ ਹਟਾਉਣ ਲਈ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ । ਉਪ ਮੰਡਲ ਮੈਜਿਸਟਰੇਟ ਨੇ ਕਿਹਾ ਕਿ ਅਨਾਜ ਮੰਡੀ ਦਿੜਬਾ ਵਿੱਚ ਨਜਾਇਜ਼ ਕਬਜ਼ਿਆਂ ਸਬੰਧੀ ਕੁਝ ਲੋਕਾਂ ਵੱਲੋਂ ਮਾਮਲਾ ਧਿਆਨ ਵਿੱਚ ਲਿਆਂਦਾ ਗਿਆ ਹੈ ਅਤੇ ਲੋਕ ਹਿੱਤ ਵਿੱਚ ਅਜਿਹੇ ਕਬਜ਼ਿਆਂ ਨੂੰ ਤੁਰੰਤ ਹਟਾਉਣ ਦੀ ਕਾਰਵਾਈ ਕੀਤੀ ਜਾਵੇ । ਉਹਨਾਂ ਨੇ ਮਾਰਕੀਟ ਕਮੇਟੀ ਦੇ ਸਕੱਤਰ ਨੂੰ ਹਦਾਇਤ ਕੀਤੀ ਕਿ ਉਹ ਮੰਡੀ ਵਿੱਚ ਪੂਰੀ ਚੌਕਸੀ ਰੱਖਣ ਅਤੇ ਕਿਸੇ ਵੀ ਸੂਰਤ ਵਿੱਚ ਨਜਾਇਜ਼ ਕਬਜ਼ੇ ਨਾ ਹੋਣ ਦਿੱਤੇ ਜਾਣ ।