July 9, 2024 03:36:14
post

Jasbeer Singh

(Chief Editor)

Latest update

S. D.M. Three employees were found absent during a surprise inspection of Cheema Sewa Center by M Pr

post-img

ਐਸ. ਡੀ. ਐਮ ਪ੍ਰਮੋਦ ਸਿੰਗਲਾ ਵੱਲੋਂ ਸੇਵਾ ਕੇਂਦਰ ਚੀਮਾ ਦੀ ਅਚਨਚੇਤ ਜਾਂਚ ਦੌਰਾਨ ਤਿੰਨ ਕਰਮਚਾਰੀ ਗੈਰ-ਹਾਜ਼ਰ ਪਾਏ ਗਏ ਗੈਰ ਹਾਜ਼ਰ ਕਰਮੀਆਂ ਖਿਲਾਫ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ - ਪ੍ਰਮੋਦ ਸਿੰਗਲਾ ਚੀਮਾ/ ਸੁਨਾਮ ਉਧਮ ਸਿੰਘ ਵਾਲਾ, 4 ਜੁਲਾਈ - ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਸੁਨਾਮ ਦੇ ਐਸ.ਡੀ.ਐਮ ਪ੍ਰਮੋਦ ਸਿੰਗਲਾ ਨੇ ਅੱਜ ਚੀਮਾ ਵਿਖੇ ਸੇਵਾ ਕੇਂਦਰ ਦਾ ਅਚਨਚੇਤ ਨਿਰੀਖਣ ਕੀਤਾ ਅਤੇ ਇਸ ਦੌਰਾਨ ਤਿੰਨ ਕਰਮਚਾਰੀ ਆਪਣੀ ਡਿਊਟੀ ਤੋਂ ਗੈਰ-ਹਾਜ਼ਰ ਪਾਏ ਗਏ। ਐਸ.ਡੀ.ਐਮ ਪ੍ਰਮੋਦ ਸਿੰਗਲਾ ਨੇ ਇਸ ਦਾ ਗੰਭੀਰ ਨੋਟਿਸ ਲੈਂਦਿਆਂ ਕਿਹਾ ਕਿ ਗੈਰ ਹਾਜ਼ਰ ਕਰਮੀਆਂ ਵਿਰੁੱਧ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਜਾਂਚ ਪੜਤਾਲ ਦੌਰਾਨ ਇੱਕ ਡਾਟਾ ਐਂਟਰੀ ਆਪਰੇਟਰ ਦਾ ਵਿਵਹਾਰ ਸੰਤੁਸ਼ਟੀਜਨਕ ਨਾ ਹੋਣ ਕਾਰਨ ਐਸ.ਡੀ.ਐਮ ਵੱਲੋਂ ਇਸਦਾ ਵੀ ਸਖਤ ਨੋਟਿਸ ਲਿਆ ਗਿਆ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਇਹ ਦਿਸ਼ਾ ਨਿਰਦੇਸ਼ ਦਿੱਤੇ ਗਏ ਹਨ ਕਿ ਸਰਕਾਰੀ ਅਦਾਰਿਆਂ ਵਿੱਚ ਆਪਣਾ ਕੰਮ ਕਾਰ ਕਰਵਾਉਣ ਲਈ ਆਉਣ ਵਾਲੇ ਲੋਕਾਂ ਨਾਲ ਪਿਆਰ ਅਤੇ ਸਤਿਕਾਰ ਵਾਲਾ ਵਿਵਹਾਰ ਅਪਣਾਇਆ ਜਾਵੇ ਅਤੇ ਉਹਨਾਂ ਦੇ ਕੰਮ ਤਰਜੀਹੀ ਆਧਾਰ ਤੇ ਕੀਤੇ ਜਾਣ। ਉਹਨਾਂ ਕਿਹਾ ਕਿ ਜੇਕਰ ਸਬ ਡਵੀਜ਼ਨ ਸੁਨਾਮ ਦੇ ਅਧੀਨ ਆਉਂਦੇ ਕਿਸੇ ਵੀ ਸਰਕਾਰੀ ਅਦਾਰੇ ਵਿੱਚ ਕੋਈ ਅਧਿਕਾਰੀ ਜਾਂ ਕਰਮਚਾਰੀ ਪੰਜਾਬ ਸਰਕਾਰ ਦੇ ਇਹਨਾਂ ਹੁਕਮਾਂ ਦੀ ਉਲੰਘਣਾ ਕਰਦਾ ਪਾਇਆ ਜਾਂਦਾ ਹੈ ਤਾਂ ਇਸ ਖਿਲਾਫ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ। ਆਪਣੇ ਦੌਰੇ ਦੌਰਾਨ ਉਪ ਮੰਡਲ ਮੈਜਿਸਟਰੇਟ ਨੇ ਸੇਵਾ ਕੇਂਦਰ ਵਿੱਚ ਕੰਮ ਕਾਰ ਕਰਵਾਉਣ ਲਈ ਪਹੁੰਚੇ ਲੋਕਾਂ ਤੋਂ ਸੁਵਿਧਾ ਕੇਂਦਰ ਦੀ ਕਾਰਜ ਪ੍ਰਣਾਲੀ ਅਤੇ ਤਾਇਨਾਤ ਸਟਾਫ ਦੇ ਆਮ ਰਵਈਏ ਬਾਰੇ ਵੀ ਫੀਡਬੈਕ ਹਾਸਿਲ ਕੀਤੀ। ਉਹਨਾਂ ਕਿਹਾ ਕਿ ਉਹ ਸਬ ਡਿਵੀਜ਼ਨ ਸੁਨਾਮ ਵਿੱਚ ਲੋਕਾਂ ਨੂੰ ਪ੍ਰਸ਼ਾਸਨਿਕ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹਨ।

Related Post