
ਐਸ. ਜੀ. ਪੀ. ਸੀ. ਮੁਲਾਜਮਾਂ ਦੀ ਸੁਰੱਖਿਆ ਲਈ ਲਗਾਏ ਸ੍ਰੀ ਗੁਰੂ ਰਾਮਦਾਸ ਲੰਗਰ ਹਾਲ ’ਚ ਕੜਾਹਿਆਂ ’ਤੇ ਜੰਗਲੇ
- by Jasbeer Singh
- August 27, 2024

ਐਸ. ਜੀ. ਪੀ. ਸੀ. ਮੁਲਾਜਮਾਂ ਦੀ ਸੁਰੱਖਿਆ ਲਈ ਲਗਾਏ ਸ੍ਰੀ ਗੁਰੂ ਰਾਮਦਾਸ ਲੰਗਰ ਹਾਲ ’ਚ ਕੜਾਹਿਆਂ ’ਤੇ ਜੰਗਲੇ ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੜਾਹੇ ’ਚ ਡਿੱਗਣ ਨਾਲ ਹੋਈ ਸ਼ਰਧਾਲੂ ਦੀ ਮੌਤ ਤੋਂ ਬਾਅਦ ਵੱਡਾ ਫੈਸਲਾ ਲਿਆ ਹੈ। ਸ਼੍ਰੋਮਣੀ ਕਮੇਟੀ ਨੇ ਸੇਵਾਦਾਰਾਂ ਤੇ ਸ਼ਰਧਾਲੂਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਵਿਸ਼ੇਸ਼ ਉਪਰਾਲਾ ਕੀਤਾ ਹਿਆ ਹੈ। ਉਨ੍ਹਾਂ ਵੱਲੋਂ ਸ੍ਰੀ ਗੁਰੂ ਰਾਮਦਾਸ ਲੰਗਰ ਹਾਲ ’ਚ ਕੜਾਹਿਆਂ ’ਤੇ ਜੰਗਲੇ ਲਗਾਏ ਗਏ ਹਨ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿਮ ਕਮੇਟੀ ’ਚ ਇਸ ਸਬੰਧੀ ਮਤਾ ਪਾਸ ਕੀਤਾ ਗਿਆ ਹੈ। ਜਿਸਦੇ ਚੱਲਦੇ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਘਰ ’ਚ ਵੱਡੇ ਕੜਾਹਿਆਂ ’ਤੇ ਜੰਗਲੇ ਲਗਾਏ ਗਏ ਹਨ। ਇਸ ਤੋਂ ਇਲਾਵਾ ਸੁਰੱਖਿਆ ਦੀ ਲਿਹਾਜ ਨੂੰ ਦੇਖਦੇ ਹੋਏ ਸੇਵਾਦਾਰਾਂ ਸ਼ਰਧਾਲੂਆਂ ਲਈ ਇੱਕ ਹੋਰ ਅਹਿਮ ਫੈਸਲਾ ਲਿਆ ਗਿਆ ਹੈ ਜਿਸ ਦੇ ਤਹਿਤ ਲੰਗਰ ਪਕਾਉਣ ਦੀ ਸੇਵਾ ਕਰ ਰਹੇ ਸੇਵਾਦਾਰਾਂ ਸ਼ਰਧਾਲੂਆਂ ਨੂੰ ਸੇਫਟੀ ਬੈਲਟ ਪਹਿਨਾਈ ਜਾਵੇਗੀ। ਸੇਫਟੀ ਬੈਲਟ ਤਿਆਰ ਕਰਨ ਲਈ ਕੰਪਨੀਆਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ।ਦੱਸਣਯੋਗ ਹੈ ਕਿ 3 ਅਗਸਤ ਨੂੰ ਆਲੂ ਉਬਾਲਦੇ ਸਮੇਂ ਕੜਾਹੇ ’ਚ ਡਿੱਗਣ ਨਾਲ ਸ਼ਰਧਾਲੂ ਬਲਬੀਰ ਸਿੰਘ ਬੁਰੀ ਤਰ੍ਹਾਂ ਨਾਲ ਝੁਲਸ ਗਿਆ। ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ’ਚ ਦਾਖਿਲ ਕਰਵਾਇਆ ਗਿਆ ਸੀ। ਇੱਕ ਹਫਤੇ ਜਿੰਦਗੀ ਮੌਤ ਦੀ ਲੜਾਈ ਲੜਨ ਤੋਂ ਬਾਅਦ ਗੁਰਦਾਸਪੁਰ ਦੇ ਪਿੰਡ ਧਾਰੀਵਾਲ ਦਾ ਬਲਬੀਰ ਸਿੰਘ ਨੇ ਦਮ ਤੋੜ ਦਿੱਤਾ।
Related Post
Popular News
Hot Categories
Subscribe To Our Newsletter
No spam, notifications only about new products, updates.