post

Jasbeer Singh

(Chief Editor)

Punjab

ਸ. ਗੁਰਿੰਦਰ ਸਿੰਘ ਬਾਵਾ ਨੇ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨਾਲ ਵਿਸ਼ੇਸ਼ ਮੁਲਾਕਾਤ ਕੀਤੀ

post-img

ਸ. ਗੁਰਿੰਦਰ ਸਿੰਘ ਬਾਵਾ ਨੇ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਅੰਮ੍ਰਿਤਸਰ : ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਪਹਿਲੇ ਮੁਖੀ ਬਾਬਾ ਬਿਨੋਦ ਸਿੰਘ ਦੀ 15 ਪੀੜੀ ਦੇ ਵੰਸ਼ਜ ਉਘੇ ਫਿਲਮ ਇੰਡਸਟਰੀ ਦੇ ਥੰਮ੍ਹ ਮੰਨੇ ਜਾਂਦੇ ਮੁੰਬਈ ਦੇ ਨਾਮਵਰ ਸਨਅਤਕਾਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸ. ਗੁਰਿੰਦਰ ਸਿੰਘ ਬਾਵਾ, ਗੁ: ਮੱਲ ਅਖਾੜਾ ਸਾਹਿਬ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਛਾਉਣੀ ਨਿਹੰਗ ਸਿੰਘ ਬੁੱਢਾ ਦਲ ਵਿਖੇ ਨਤਮਸਤਕ ਹੋਣ ਉਪਰੰਤ ਉਨ੍ਹਾਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨਾਲ ਮੁਲਾਕਾਤ ਕੀਤੀ। ਇਸ ਮਿਲਣੀ ਸਮੇਂ ਪੰਥਕ ਵਿਚਾਰਾਂ ਦੇ ਨਾਲ ਨਾਲ ਛਾਉਣੀ ਬਾਰੇ ਕੁੱਝ ਪ੍ਰਬੰਧਕੀ ਨੁਕਤੇ ਵੀ ਵਿਚਾਰੇ ਗਏ । ਬਾਬਾ ਬਲਬੀਰ ਸਿੰਘ ਨੇ ਉਨ੍ਹਾਂ ਨੂੰ ਬੁੱਢਾ ਦਲ ਦੇ ਜੁਝਾਰੂ ਸ਼ਾਨਾਮੱਤੇ ਇਤਿਹਾਸ ਬਾਰੇ ਵੀ ਚਾਨਣਾ ਪਾਇਆ। ਸ. ਬਾਵਾ ਨੂੰ ਬੁੱਢਾ ਦਲ ਇਤਿਹਾਸ ਬਾਰੇ ਵੀ ਭਰਪੂਰ ਜਾਣਕਾਰੀ ਦਿਤੀ। ਸ. ਗੁਰਿੰਦਰ ਸਿੰਘ ਬਾਵਾ ਨੂੰ ਵਿਰਾਸਤ ਬੁੱਢਾ ਦਲ, ਬਾਬਾ ਬਿਨੋਦ ਸਿੰਘ ਦਾ ਜੀਵਨ ਤੇ ਸੰਘਰਸ਼ ਬੁੱਢਾ ਦਲ ਦੀ ਤਵਾਰੀਖ, ਅਕਾਲੀ ਬਾਬਾ ਫੂਲਾ ਸਿੰਘ ਦਾ ਜੀਵਨ ਸੰਘਰਸ਼ ਲੇਖਕ ਦਿਲਜੀਤ ਸਿੰਘ ਬੇਦੀ ਦੀਆਂ ਲਿਖੀਆਂ ਕਿਤਾਬਾਂ ਭੇਟ ਕੀਤੀਆਂ ਗਈਆਂ। ਇਸ ਸਮੇਂ ਬਾਬਾ ਬਲਬੀਰ ਸਿੰਘ, ਸ. ਦਿਲਜੀਤ ਸਿੰਘ ਬੇਦੀ, ਬੀਬੀ ਪਰਮਜੀਤ ਕੌਰ ਪਿੰਕੀ, ਸ. ਹਰਮੀਤ ਸਿੰਘ ਸਲੂਜਾ, ਬੀਬੀ ਹਰਭਜਨ ਕੌਰ ਬਾਵਾ, ਸ੍ਰੀ ਰਕੇਸ਼ ਵਰਮਾ ਆਦਿ ਹਾਜ਼ਰ ਸਨ ।

Related Post