post

Jasbeer Singh

(Chief Editor)

Patiala News

ਜ਼ਿਲ੍ਹੇ ਵਿੱਚ ਐਸ. ਐਮ. ਸੀ. ਟ੍ਰੇਨਿੰਗ ਪ੍ਰੋਗਰਾਮ ਦੀ ਸ਼ੁਰੂਆਤ

post-img

ਜ਼ਿਲ੍ਹੇ ਵਿੱਚ ਐਸ. ਐਮ. ਸੀ. ਟ੍ਰੇਨਿੰਗ ਪ੍ਰੋਗਰਾਮ ਦੀ ਸ਼ੁਰੂਆਤ - ਜ਼ਿਲ੍ਹੇ ਭਰ ਵਿੱਚ ਸਕੂਲ ਮੈਨੇਜਮੈਂਟ ਕਮੇਟੀ ਮੈਂਬਰਾਂ ਨੂੰ ਦਿੱਤੀ ਜਾਵੇਗੀ ਸਿਖਲਾਈ ਪਟਿਆਲਾ, 30 ਸਤੰਬਰ 2025 : ਪੰਜਾਬ ਸਰਕਾਰ ਦੇ ਸਕੂਲੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਹੇਠ ਸੋਮਵਾਰ ਤੋਂ ਸੂਬੇ ਭਰ ਵਿੱਚ ਐਸ. ਐਮ. ਸੀ. (ਸਕੂਲ ਮੈਨੇਜਮੈਂਟ ਕਮੇਟੀ) ਟ੍ਰੇਨਿੰਗ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ ਹੈ । ਇਸੇ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ. ਸਿੱ.) ਪਟਿਆਲਾ ਸ਼ਾਲੂ ਮਹਿਰਾ, ਉਪ-ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ. ਸਿੱ.) ਪਟਿਆਲਾ ਮਨਵਿੰਦਰ ਕੌਰ ਭੁੱਲਰ ਦੀ ਰਹਿਨੁਮਾਈ ਹੇਠ ਅਤੇ ਬਲਾਕ ਪਟਿਆਲਾ-2 ਦੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਪ੍ਰਿਥੀ ਸਿੰਘ ਦੀ ਯੋਗ ਅਗਵਾਈ ਹੇਠ ਪਟਿਆਲਾ ਜ਼ਿਲ੍ਹੇ ਵਿੱਚ ਐਸ. ਐਮ. ਸੀ. ਟ੍ਰੇਨਿੰਗ ਦੀ ਸ਼ੁਰੂਆਤ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਤ੍ਰਿਪੜੀ ਵਿਖੇ ਕਲਸਟਰ ਪੱਧਰੀ ਟ੍ਰੇਨਿੰਗ ਕਰਵਾ ਕੇ ਕੀਤੀ ਗਈ । ਇਸ ਕਲੱਸਟਰ ਪੱਧਰੀ ਟ੍ਰੇਨਿੰਗ ਵਿੱਚ ਸਕੂਲ ਮੈਨੇਜਮੈਂਟ ਕਮੇਟੀ ਦੇ ਸਮੁੱਚੇ ਮੈਂਬਰਾਂ ਨੇ ਭਰਵੀਂ ਸ਼ਮੂਲੀਅਤ ਕੀਤੀ । ਸਭ ਤੋਂ ਪਹਿਲਾਂ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਪ੍ਰਿਥੀ ਸਿੰਘ ਨੇ ਟ੍ਰੇਨਿੰਗ ਵਿੱਚ ਪਹੁੰਚੇ ਸਮੂਹ ਐਸ. ਐਮ. ਸੀ. ਮੈਂਬਰਾਂ ਨੂੰ ਇਸ ਟ੍ਰੇਨਿੰਗ ਦੇ ਮਕਸਦ ਬਾਰੇ ਸੰਖੇਪ ਵਿੱਚ ਜਾਣੂ ਕਰਵਾਇਆ । ਟ੍ਰੇਨਿੰਗ ਮੌਕੇ ਮੁੱਖ ਮਹਿਮਾਨ ਵਜੋਂ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ. ਸਿੱ.) ਪਟਿਆਲਾ ਸ਼ਾਲੂ ਮਹਿਰਾ ਅਤੇ ਵਾਰਡ ਨੰਬਰ 6 ਤੋਂ ਕੌਂਸਲਰ ਜਸਵੀਰ ਸਿੰਘ ਗਾਂਧੀ, ਵਾਰਡ ਨੰਬਰ 9 ਤੋਂ ਕੌਂਸਲਰ ਨੇਹਾ ਕੁਕਰੇਜਾ, ਵਾਰਡ ਨੰਬਰ 5 ਤੋਂ ਕੌਂਸਲਰ ਦਵਿੰਦਰ ਕੌਰ ਨੇ ਸ਼ਿਰਕਤ ਕੀਤੀ ਜਦੋਂ ਕਿ ਵਿਸ਼ੇਸ਼ ਮਹਿਮਾਨ ਵਜੋਂ ਚਰਨਜੀਤ ਸਿੰਘ ਐਸ. ਕੇ., ਮੋਹਿਤ ਕੁਕਰੇਜਾ, ਸਾਬਕਾ ਜ਼ਿਲ੍ਹਾ ਸਿੱਖਿਆ ਅਫ਼ਸਰ-ਕਮ- ਸਟੇਟ ਮਾਸਟਰ ਟਰੇਨਰ ਇੰਜੀ. ਅਮਰਜੀਤ ਸਿੰਘ ਤੇ ਸਟੇਟ ਮਾਸਟਰ ਟਰੇਨਰ ਡਾ. ਅਸ਼ਵਨੀ ਵਰਮਾ ਨੇ ਸ਼ਿਰਕਤ ਕੀਤੀ । ਟ੍ਰੇਨਿੰਗ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼ਾਲੂ ਮਹਿਰਾ ਨੇ ਕਿਹਾ ਕਿ ਇਸ ਟ੍ਰੇਨਿੰਗ ਦਾ ਮੁੱਖ ਉਦੇਸ਼ ਸਕੂਲ ਮੈਨੇਜਮੈਂਟ ਕਮੇਟੀ ਮੈਂਬਰਾਂ ਦਾ ਆਪਣੇ ਹੱਕਾਂ ਪ੍ਰਤੀ ਜਾਗਰੂਕ ਹੋਣਾ ਹੈ । ਉਹਨਾਂ ਆਖਿਆ ਕਿ ਕਮੇਟੀ ਮੈਂਬਰ ਸਕੂਲ ਵਿੱਚ ਸਮੇਂ-ਸਮੇਂ 'ਤੇ ਪਹੁੰਚ ਕੇ ਸਕੂਲ ਵਿਚਲੀਆਂ ਕਮੀਆਂ ਨੂੰ ਦੂਰ ਕਰਨ ਲਈ ਯਤਨਸ਼ੀਲ ਰਹਿਣ । ਮੈਡਮ ਸ਼ਾਲੂ ਮਹਿਰਾ ਨੇ ਆਖਿਆ ਕਿ ਉਹਨਾਂ ਨੇ ਵੱਖ-ਵੱਖ ਸਕੂਲਾਂ ਵਿੱਚ ਸੇਵਾਵਾਂ ਨਿਭਾਉਂਦਿਆਂ ਬਹੁਤ ਸਾਰੇ ਕਮੇਟੀ ਮੈਂਬਰਾਂ ਨਾਲ ਮਿਲ ਜੁਲ ਕੇ ਸਕੂਲਾਂ ਦਾ ਬਹੁਤ ਵਿਕਾਸ ਕਰਵਾਇਆ। ਉਹਨਾਂ ਕਿਹਾ ਕਿ ਕਮੇਟੀ ਮੈਂਬਰ ਅਤੇ ਸਕੂਲ ਸਟਾਫ਼ ਮਿਲ ਕੇ ਹੀ ਸਕੂਲਾਂ ਦਾ ਵਿਕਾਸ ਕਰ ਸਕਦਾ ਹੈ । ਇਸ ਮੌਕੇ ਸੰਬੋਧਨ ਕਰਦਿਆਂ ਕੌਂਸਲਰ ਜਸਵੀਰ ਸਿੰਘ ਗਾਂਧੀ, ਕੌਂਸਲਰ ਨੇਹਾ ਕੁਕਰੇਜਾ, ਕੌਂਸਲਰ ਦਵਿੰਦਰ ਕੌਰ, ਚਰਨਜੀਤ ਸਿੰਘ ਐਸਕੇ ਅਤੇ ਇੰਜੀ. ਅਮਰਜੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਕ੍ਰਾਂਤੀ ਦੇ ਤਹਿਤ ਸਕੂਲਾਂ ਦਾ ਵਿਕਾਸ ਕਰਨ ਲਈ ਵਚਨਬੱਧ ਹੈ ਪਰ ਸਕੂਲਾਂ ਵਿਚਲੀਆਂ ਸਮੱਸਿਆਵਾਂ ਅਤੇ ਕਮੀਆਂ ਨੂੰ ਐਸਐਮਸੀ ਕਮੇਟੀ ਮੈਂਬਰ ਨੇੜੇ ਤੋਂ ਵੇਖ ਸਕਦੇ ਹਨ । ਇਸ ਲਈ ਕਮੇਟੀ ਮੈਂਬਰਾਂ ਨੂੰ ਸਿਰਫ਼ ਸਕੂਲ ਵਿੱਚ ਐਸਐਮਸੀ ਦੀ ਮੀਟਿੰਗ ਮੌਕੇ ਹਸਤਾਖ਼ਰ ਕਰਕੇ ਆਉਣ ਦੀ ਭਾਵਨਾ ਨਾਲ ਨਹੀਂ ਆਉਣਾ ਚਾਹੀਦਾ ਬਲਕਿ ਸਕੂਲ ਵਿੱਚ ਬਣ ਰਹੇ ਨਵੇਂ ਕਮਰਿਆਂ, ਮਿਡ ਡੇ ਮੀਲ ਦੀ ਸਾਫ਼ ਸਫ਼ਾਈ, ਪਖਾਨਿਆਂ ਦੀ ਸਾਫ਼ ਸਫ਼ਾਈ, ਸਕੂਲ ਦਾ ਮਾਹੌਲ, ਵਿੱਦਿਅਕ ਢਾਂਚਾ ਆਦਿ ਬਾਰੇ ਵੀ ਜਾਣੂ ਹੋਣਾ ਚਾਹੀਦਾ ਹੈ। ਇਸ ਦੇ ਨਾਲ ਹੀ ਕਮੇਟੀ ਮੈਂਬਰਾਂ ਨੂੰ ਸਕੂਲ ਮੈਨੇਜਮੈਂਟ ਕਮੇਟੀ ਦੇ ਕੰਮਾਂ ਬਾਰੇ ਜਾਗਰੂਕ ਕਰਦੀ ਇੱਕ ਹੈਂਡਬੁੱਕ ਵੀ ਵੰਡੀ ਗਈ । ਜਿਸ ਵਿੱਚ ਐਸਐਮਸੀ ਦੇ ਕੰਮਾਂ ਬਾਰੇ ਵਿਸਥਾਰ ਪੂਰਵਕ ਦੱਸਿਆ ਗਿਆ ਹੈ । ਅਖੀਰ ਵਿੱਚ ਬੀ.  ਪੀ. ਈ. ਓ. ਪ੍ਰਿਥੀ ਸਿੰਘ ਤੇ ਬਲਾਕ ਪਟਿਆਲਾ-2 ਤੋਂ ਬੀ. ਆਰ. ਸੀ. ਹਰਪ੍ਰੀਤ ਸਿੰਘ ਨੇ ਪਹੁੰਚੇ ਹੋਏ ਮੁੱਖ ਮਹਿਮਾਨ, ਵਿਸ਼ੇਸ਼ ਮਹਿਮਾਨ ਅਤੇ ਐਸਐਮਸੀ ਕਮੇਟੀ ਮੈਂਬਰਾਂ ਦਾ ਧੰਨਵਾਦ ਕੀਤਾ । ਇਸ ਮੌਕੇ ਸੀਐਚਟੀ ਸੁਰੇਸ਼ ਕੁਮਾਰ, ਮੀਡੀਆ ਕੋਆਰਡੀਨੇਟਰ ਸੁਖਜੀਤ ਸਿੰਘ, ਬੀਆਰਸੀ ਭਾਵਨਾ ਸਮੇਤ ਸਕੂਲ ਦਾ ਸਮੁੱਚਾ ਸਟਾਫ਼ ਹਾਜ਼ਰ ਸੀ ।

Related Post