post

Jasbeer Singh

(Chief Editor)

Patiala News

ਸ. ਮਿ. ਸ. ਖੇੜੀ ਗੁੱਜਰਾਂ ਦੇ 5 ਵਿਦਿਆਰਥੀਆਂ ਨੇ ਬੋਰਡ ਪ੍ਰੀਖਿਆ ਵਿੱਚ ਕੰਪਿਊਟਰ ਸਾਇੰਸ ਵਿਸ਼ੇ ਵਿੱਚ ਹਾਸਲ ਕੀਤੇ 100 ਵਿ

post-img

ਸ. ਮਿ. ਸ. ਖੇੜੀ ਗੁੱਜਰਾਂ ਦੇ 5 ਵਿਦਿਆਰਥੀਆਂ ਨੇ ਬੋਰਡ ਪ੍ਰੀਖਿਆ ਵਿੱਚ ਕੰਪਿਊਟਰ ਸਾਇੰਸ ਵਿਸ਼ੇ ਵਿੱਚ ਹਾਸਲ ਕੀਤੇ 100 ਵਿਚੋਂ 100 ਅੰਕ ਪਟਿਆਲਾ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ ਦੀ ਬੋਰਡ ਪ੍ਰੀਖਿਆ-2025 ਦਾ ਨਤੀਜਾ ਐਲਾਨਿਆ ਗਿਆ। ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ (ਪਟਿਆਲਾ) ਦੀ ਅੱਠਵੀਂ ਦੀ ਬੋਰਡ ਪ੍ਰੀਖਿਆ ਦਾ ਨਤੀਜਾ ਸ਼ਾਨਦਾਰ ਰਿਹਾ। ਅੱਠਵੀਂ ਦੀ ਬੋਰਡ ਪ੍ਰੀਖਿਆ ਵਿੱਚ ਇਸ ਸਕੂਲ ਦਾ ਕੰਪਿਊਟਰ ਸਾਇੰਸ ਵਿਸ਼ੇ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ । ਕੰਪਿਊਟਰ ਸਾਇੰਸ ਵਿਸ਼ੇ ਵਿੱਚ ਸਭ ਵਿਦਿਆਰਥੀਆਂ ਨੇ ਚੰਗੇ ਅੰਕ ਪ੍ਰਾਪਤ ਕੀਤੇ । ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ (ਪਟਿਆਲਾ) ਦੀ ਨਵਦੀਪ ਕੌਰ ਸਪੁੱਤਰੀ ਅਸ਼ੋਕ ਕੁਮਾਰ, ਮਹਿਕਪ੍ਰੀਤ ਕੌਰ ਸਪੁੱਤਰੀ ਅਵਤਾਰ ਸਿੰਘ, ਗੁਰਨੂਰ ਕੌਰ ਸਪੁੱਤਰੀ ਮਨਿੰਦਰ ਸਿੰਘ, ਨਵਪ੍ਰੀਤ ਕੌਰ ਸਪੁੱਤਰੀ ਸਰਦਾਰਾ ਸਿੰਘ ਅਤੇ ਹਰਨੀਤ ਕੌਰ ਸਪੁੱਤਰੀ ਕੁਲਦੀਪ ਸਿੰਘ ਨੇ ਅੱਠਵੀਂ ਦੀ ਬੋਰਡ ਪ੍ਰੀਖਿਆ ਵਿੱਚ ਕੰਪਿਊਟਰ ਸਾਇੰਸ ਵਿਸ਼ੇ ਵਿੱਚ 100 ਵਿੱਚੋਂ 100 ਅੰਕ  ਪ੍ਰਾਪਤ ਕਰਕੇ ਆਪਣੇ ਮਾਪਿਆਂ ਅਤੇ ਸਕੂਲ ਦਾ ਨਾਂ ਰੋਸ਼ਨ ਕੀਤਾ । ਸ੍ਰੀ ਮਨਪ੍ਰੀਤ ਸਿੰਘ (ਕੰਪਿਊਟਰ ਫੈਕਲਟੀ) ਨੇ ਕਿਹਾ ਕਿ ਇਸ ਸਕੂਲ ਨੇ ਵਿਦਿਆਰਥੀ ਕੰਪਿਊਟਰ ਸਾਇੰਸ ਵਿਸ਼ੇ ਵਿੱਚ ਬਹੁਤ ਰੁਚੀ ਰੱਖਦੇ ਹਨ ਅਤੇ ਹਰ ਸਾਲ ਬੋਰਡ ਪ੍ਰੀਖਿਆਵਾਂ ਵਿੱਚ ਕੰਪਿਊਟਰ ਸਾਇੰਸ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹਨ । ਸ੍ਰੀਮਤੀ ਰਵਿੰਦਰਪਾਲ ਕੌਰ (ਸਕੂਲ ਇੰਚਾਰਜ) ਜੀ ਨੇ ਕਿਹਾ ਕਿ ਸ੍ਰੀ ਮਨਪ੍ਰੀਤ ਸਿੰਘ (ਕੰਪਿਊਟਰ ਫੈਕਲਟੀ) ਨੇ ਵਿਦਿਆਰਥੀਆਂ ਤੇ ਬਹੁਤ ਮਿਹਨਤ ਕੀਤੀ ਸੀ, ਜਿਸ ਦੇ ਸਿੱਟੇ ਵੱਜੋਂ ਵਿਦਿਆਰਥੀ ਨੇ ਕੰਪਿਊਟਰ ਸਾਇੰਸ ਵਿਸ਼ੇ ਵਿੱਚ ਸ਼ਾਨਦਾਰ ਅੰਕ ਪ੍ਰਾਪਤ ਕੀਤੇ ਹਨ। ਸ੍ਰੀਮਤੀ ਮਮਤਾ ਰਾਣੀ (ਪੀ.ਟੀ.ਆਈ.) ਜੀ ਨੇ ਕਿਹਾ ਸਕੂਲ ਦੇ ਬਾਕੀ ਵਿਦਿਆਰਥੀਆਂ ਨੂੰ ਵੀ ਇਹਨਾਂ ਵਿਦਿਆਰਥੀਆਂ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ ਅਤੇ ਪੜ੍ਹਾਈ ਵਿੱਚ ਹੋਰ ਮਿਹਨਤ ਕਰਨੀ ਚਾਹੀਦੀ ਹੈ। ਸਮੂਹ ਸਕੂਲ ਸਟਾਫ ਨੇ ਸ੍ਰੀ ਮਨਪ੍ਰੀਤ ਸਿੰਘ (ਕੰਪਿਊਟਰ ਫੈਕਲਟੀ) ਅਤੇ ਸਮੂਹ ਵਿਦਿਆਰਥੀਆਂ ਨੂੰ ਕੰਪਿਊਟਰ ਸਾਇੰਸ ਵਿਸ਼ੇ ਵਿੱਚ ਇਸ ਸ਼ਾਨਦਾਰ ਪ੍ਰਦਰਸ਼ਨ ਲਈ ਵਧਾਈ ਦਿਤੀ। ਇਸ ਮੌਕੇ ਤੇ ਸਕੂਲ ਸਟਾਫ ਅਤੇ ਬੱਚਿਆਂ ਦੇ ਮਾਪੇ ਮੋਜੂਦ ਸਨ।

Related Post