 
                                             ਕੁਰਾਸ਼ ਟੂਰਨਾਮੈਂਟ ਵਿੱਚ ਸ. ਮਿ. ਸ ਖੇੜੀ ਗੁੱਜਰਾਂ ਨੇ ਸਿਲਵਰ ਅਤੇ ਅੱਠ ਬਰੋਂਜ਼ ਮੈਡਲ ਜਿੱਤੇ
- by Jasbeer Singh
- August 29, 2025
 
                              ਕੁਰਾਸ਼ ਟੂਰਨਾਮੈਂਟ ਵਿੱਚ ਸ. ਮਿ. ਸ ਖੇੜੀ ਗੁੱਜਰਾਂ ਨੇ ਸਿਲਵਰ ਅਤੇ ਅੱਠ ਬਰੋਂਜ਼ ਮੈਡਲ ਜਿੱਤੇ ਪਟਿਆਲਾ, 29 ਅਗਸਤ 2025 : 69ਵੀਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਸਾਲ 2025-26 ਦਾ ਕੁਰਾਸ਼ ਦਾ ਟੂਰਨਾਮੈਂਟ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਪਟਿਆਲਾ ਸੰਜੀਵ ਸ਼ਰਮਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ (ਸੈ. ਸਿ.) ਪਟਿਆਲਾ ਰਵਿੰਦਰਪਾਲ ਸ਼ਰਮਾ ਅਤੇ ਜ਼ਿਲ੍ਹਾ ਸਪੋਰਟਸ ਕੋਆਰੀਨੇਟਰ ਦਲਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਚਰਨਜੀਤ ਸਿੰਘ, ਅਰਸ਼ਾਦ ਖਾਨ, ਅਰੁਣ ਕੁਮਾਰ, ਹਰਨੇਕ ਸਿੰਘ, ਰਣਜੀਤ ਸਿੰਘ ਅਤੇ ਰਕੇਸ਼ ਕੁਮਾਰ ਦੀ ਅਗਵਾਈ ਵਿੱਚ ਸਟੇਡੀਅਮ ਸਾਹਿਬ ਨਗਰ ਥੇੜੀ ਪਟਿਆਲਾ ਵਿਖੇ ਕਰਵਾਇਆ ਗਿਆ। ਟੂਰਨਾਮੈਂਟ ਵਿੱਚ ਹਰ ਉਮਰ ਵਰਗ ਵਿੱਚ ਵੱਡੀ ਗਿਣਤੀ ਵਿੱਚ ਖਿਡਾਰੀਆਂ ਨੇ ਭਾਗ ਲਿਆ । ਟੂਰਨਾਮੈਂਟ ਵਿੱਚ ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ ਦੇ ਖਿਡਾਰੀਆਂ ਨੇ ਆਪਣੇ ਕੋਚ ਮਮਤਾ ਰਾਣੀ (ਪੀ. ਟੀ. ਆਈ., ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ ਪਟਿਆਲਾ) ਦੀ ਅਗਵਾਈ ਵਿੱਚ ਭਾਗ ਲਿਆ । ਜ਼ਿਲ੍ਹਾ ਪੱਧਰੀ ਕੁਰਾਸ਼ ਅੰਡਰ-14 (ਲੜਕੀਆਂ) ਦੇ ਟੂਰਨਾਮੈਂਟ ਵਿੱਚ ਮੁਨਾਲੀ ਕੁਮਾਰੀ ਨੇ -24 ਕਿਲੋ ਭਾਰ ਵਿੱਚ ਸਿਲਵਰ ਮੈਡਲ, ਆਸਥਾ ਯਾਦਵ ਨੇ -32 ਕਿਲੋ ਭਾਰ ਵਿੱਚ ਬਰੋਂਜ਼ ਮੈਡਲ ਅਤੇ ਸਨੇਹਾ ਨੇ -57 ਕਿਲੋ ਭਾਰ ਵਿੱਚ ਬਰੋਂਜ਼ ਮੈਡਲ ਹਾਸਲ ਕੀਤਾ । ਜ਼ਿਲ੍ਹਾ ਪੱਧਰੀ ਕੁਰਾਸ਼ ਅੰਡਰ-14 (ਲੜਕੇ) ਦੇ ਟੂਰਨਾਮੈਂਟ ਵਿੱਚ ਸਹਿਜ ਅਲੀ ਨੇ -25 ਕਿਲੋ ਭਾਰ ਵਿੱਚ ਬਰੋਂਜ਼ ਮੈਡਲ, ਰਿਹਾਨ ਅਲੀ ਨੇ -45 ਕਿਲੋ ਭਾਰ ਵਿੱਚ ਬਰੋਂਜ਼ ਮੈਡਲ ਅਤੇ ਨਿਤਿਨ ਨੇ -50 ਕਿਲੋ ਭਾਰ ਵਿੱਚ ਬਰੋਂਜ਼ ਮੈਡਲ ਹਾਸਲ ਕੀਤਾ । ਜ਼ਿਲ੍ਹਾ ਪੱਧਰੀ ਕੁਰਾਸ਼ ਅੰਡਰ-17 (ਲੜਕੀਆਂ) ਦੇ ਟੂਰਨਾਮੈਂਟ ਵਿੱਚ ਖੁਸ਼ਪ੍ਰੀਤ ਕੌਰ ਨੇ -52 ਕਿਲੋ ਭਾਰ ਵਿੱਚ ਬਰੋਂਜ਼ ਮੈਡਲ ਅਤੇ ਸਰਿਤਾ ਨੇ -57 ਕਿਲੋ ਭਾਰ ਵਿੱਚ ਬਰੋਂਜ਼ ਮੈਡਲ ਹਾਸਲ ਕੀਤਾ । ਜ਼ਿਲ੍ਹਾ ਪੱਧਰੀ ਕੁਰਾਸ਼ ਅੰਡਰ-19 (ਲੜਕੀਆਂ) ਦੇ ਟੂਰਨਾਮੈਂਟ ਵਿੱਚ ਨੀਤੂ ਨੇ -44 ਕਿਲੋ ਭਾਰ ਵਿੱਚ ਬਰੋਂਜ਼ ਮੈਡਲ ਹਾਸਲ ਕੀਤਾ । ਮਮਤਾ ਰਾਣੀ ਨੇ ਕਿਹਾ ਕਿ ਉਹਨਾਂ ਦੇ ਸਕੂਲ ਦੇ ਖਿਡਾਰੀਆਂ ਨੇ ਇਸ ਟੂਰਨਾਮੈਂਟ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਆਪਣਾ, ਆਪਣੇ ਮਾਪਿਆਂ ਦਾ ਅਤੇ ਸਕੂਲ ਦਾ ਨਾਮ ਰੋਸ਼ਨ ਕੀਤਾ ਹੈ । ਮਮਤਾ ਰਾਣੀ ਨੇ ਅਗੇ ਕਿਹਾ ਕਿ ਉਹਨਾਂ ਨੂੰ ਆਸ ਹੈ ਆਉਣ ਵਾਲੇ ਸਮੇਂ ਵਿੱਚ ਉਹਨਾਂ ਦੇ ਸਕੂਲ ਦੇ ਹੋਰ ਖਿਡਾਰੀ ਵੀ ਕੁਰਾਸ਼ ਦੇ ਟੂਰਨਾਮੈਂਟ ਵਿੱਚ ਭਾਗ ਲੈਣਗੇ ਅਤੇ ਵਧੀਆ ਪ੍ਰਦਰਸ਼ਨ ਕਰਣਗੇ । ਇਸ ਮੋਕੇ ਰਵਿੰਦਰਪਾਲ ਕੌਰ, ਮਨਪ੍ਰੀਤ ਸਿੰਘ, ਮਨਦੀਪ ਕੁਮਾਰ, ਮਲਕੀਤ ਸਿੰਘ, ਸ਼ਤੀਸ ਕੁਮਾਰ, ਸੁਰਜੀਤ ਸਿੰਘ ਵਾਲੀਆ, ਰਜਨੀ ਠਾਕੁਰ ਅਤੇ ਹੋਰ ਕੋਚ ਅਤੇ ਅਧਿਆਪਕ ਮੋਜੂਦ ਸਨ ।

 
                                     
                                                    
                                                    
                                                    
                                                    
                                                    
                                                    
                                                    
                                                    
                                                    
                                                    
                                           
                                           
                                           
                                          
 
                      
                      
                      
                      
                     