ਐਸ. ਐਸ. ਓ. ਸੀ. ਮੋਹਾਲੀ ਤੇ ਅੰਮ੍ਰਿਤਸਰ ਨੇ ਮਿਲ ਕੇ ਕੀਤਾ ਮਾਡਿਊਲ ਦਾ ਪਰਦਾਫਾਸ਼
- by Admin
- April 16, 2026
ਐਸ. ਐਸ. ਓ. ਸੀ. ਮੋਹਾਲੀ ਤੇ ਅੰਮ੍ਰਿਤਸਰ ਨੇ ਮਿਲ ਕੇ ਕੀਤਾ ਮਾਡਿਊਲ ਦਾ ਪਰਦਾਫਾਸ਼ ਚੰਡੀਗੜ੍ਹ, 16 ਅਪ੍ਰੈਲ 20226 : ਪੰਜਾਬ ਵਿਚ ਕਾਊਂਟਰ ਇੰਟੈਲੀਜੈਂਸ ਵਿੰਗ ਅਤੇ ਐਸ. ਐਸ. ਓ. ਸੀ. ਦੀਆਂ ਟੀਮਾਂ ਨੇ ਸਾਂਝੇ ਅਪ੍ਰੇਸ਼ਨ ਤਹਿਤ ਇਕ ਸਰਹੱਦ ਪਾਰ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਕੀ ਕੀ ਬਰਾਮਦ ਕੀਤਾ ਗਿਆ ਹੈ ਗ੍ਰਿਫ਼ਤਾਰ ਕੀਤੇ ਵਿਅਕਤੀ ਕੋਲੋਂ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਵਿੱਚ ਕਾਊਂਟਰ ਇੰਟੈਲੀਜੈਂਸ ਵਿੰਗ ਅਤੇ ਐਸ. ਐਸ. ਓ. ਸੀ. ਦੀਆਂ ਅੰਮ੍ਰਿਤਸਰ ਤੇ ਮੋਹਾਲੀ ਦੀਆਂ ਟੀਮਾਂ ਵਲੋਂ ਜੋ ਇੱਕ ਸ਼ੱਕੀ ਸਰਹੱਦ ਪਾਰ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਲਈ ਚਲਾਏ ਗਏ ਸਾਂਝੇ ਆਪ੍ਰੇਸ਼ਨ ਤਹਿਤ ਨਤੀਜੇ ਵਜੋਂ ਜੋ ਇੱਕ ਸ਼ੱਕੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਦੇ ਕੋਲੋਂ ਚਾਰ ਹੈਂਡ ਗ੍ਰੇਨੇਡ, ਦੋ ਵਿਦੇਸ਼ੀ ਪਿਸਤੌਲਾਂ ਅਤੇ ਵੱਡੀ ਮਾਤਰਾ ਵਿਚ ਗੋਲਾ ਬਾਰੂਦ ਸ਼ਾਮਲ ਹੈ। ਕੀ ਸਾਹਮਣੇ ਮੁੱਢਲੀ ਜਾਂਚ ਵਿਚ ਪੁਲਸ ਦੀ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਵਿਅਕਤੀ ਵਿਦੇਸ਼ੀ ਹੈਂਡਲਰਾਂ ਦੇ ਸੰਪਰਕ ਵਿੱਚ ਸੀ ਅਤੇ ਉਸਨੂੰ ਬਾਹਰੋਂ ਨਿਰਦੇਸ਼ ਮਿਲ ਰਹੇ ਸਨ । ਪੁਲਸ ਅਨੁਸਾਰ ਇਹ ਮਾਡਿਊਲ ਚੰਡੀਗੜ੍ਹ ਵਿੱਚ ਹਾਲ ਹੀ ਵਿੱਚ ਹੋਏ ਗ੍ਰਨੇਡ ਹਮਲੇ ਨਾਲ ਵੀ ਜੁੜਿਆ ਹੋ ਸਕਦਾ ਹੈ ਪਰ ਇੱਕ ਭਰਪੂਰ ਜਾਂਚ ਜਾਰੀ ਹੈ। ਕੀ ਦੱਸਿਆ ਡੀ. ਜੀ. ਪੀ. ਪੰਜਾਬ ਨੇ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਆਪਣੇ ਐਕਸ ਹੈਂਡਲ ‘ਤੇ ਜਾਣਕਾਰੀ ਸਾਂਝੀ ਕਰਦੇ ਹੋਏ ਕਿਹਾ ਕਿ ਮੁਲਜ਼ਮ ਤੋਂ ਚਾਰ ਹੈਂਡ ਗ੍ਰਨੇਡ, ਦੋ ਵਿਦੇਸ਼ੀ ਬਣੇ ਪਿਸਤੌਲ ਅਤੇ ਵੱਡੀ ਮਾਤਰਾ ਵਿੱਚ ਗੋਲਾ ਬਾਰੂਦ ਬਰਾਮਦ ਕੀਤਾ ਗਿਆ ਹੈ। ਇਸ ਬਰਾਮਦਗੀ ਨੂੰ ਸੁਰੱਖਿਆ ਏਜੰਸੀਆਂ ਲਈ ਇੱਕ ਮਹੱਤਵਪੂਰਨ ਸਫਲਤਾ ਮੰਨਿਆ ਜਾ ਰਿਹਾ ਹੈ, ਕਿਉਂਕਿ ਇਹ ਇੱਕ ਸੰਭਾਵੀ ਤੌਰ ‘ਤੇ ਵੱਡੇ ਅੱਤਵਾਦੀ ਨੈੱਟਵਰਕ ਦੀਆਂ ਗਤੀਵਿਧੀਆਂ ਨੂੰ ਦਰਸਾਉਂਦਾ ਹੈ । ਪੁਲਸ ਕਰ ਰਹੀ ਹੈ ਹੋਰ ਕੌਣ ਕੌਣ ਹੈ ਸ਼ਾਮਲ ਬਾਰੇ ਜਾਂਚ ਇਸ ਮਾਮਲੇ ਵਿੱਚ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਅੰਮ੍ਰਿਤਸਰ) ਪੁਲਸ ਸਟੇਸ਼ਨ ਵਿਖੇ ਐਫ. ਆਈ. ਆਰ. ਦਰਜ ਕੀਤੀ ਗਈ ਹੈ । ਪੁਲਸ ਹੁਣ ਇਸ ਨੈੱਟਵਰਕ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕਰਨ, ਟਰੈਕ ਕਰਨ ਅਤੇ ਗ੍ਰਿਫ਼ਤਾਰ ਕਰਨ ਲਈ ਹੋਰ ਜਾਂਚ ਕਰ ਰਹੀ ਹੈ । ਪੰਜਾਬ ਪੁਲਸ ਨੇ ਕਿਹਾ ਕਿ ਸੂਬੇ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣਾ ਅਤੇ ਸੰਗਠਿਤ ਅਪਰਾਧ ਅਤੇ ਅੱਤਵਾਦੀ ਗਤੀਵਿਧੀਆਂ ਨੂੰ ਖਤਮ ਕਰਨਾ ਉਨ੍ਹਾਂ ਦੀ ਤਰਜੀਹ ਹੈ। ਸੁਰੱਖਿਆ ਏਜੰਸੀਆਂ ਕਿਸੇ ਵੀ ਸੰਭਾਵੀ ਖਤਰੇ ਨੂੰ ਰੋਕਣ ਅਤੇ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੂਰੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀਆਂ ਹਨ ।
