
ਪੰਜ ਨਸ਼ਾ ਸਮੱਗਲਰਾਂ ਕੋਲੋਂ ਐਸ. ਟੀ. ਐਫ. ਨੇ ਕੀਤੀਆਂ 1 ਕਿਲੋ 305 ਗ੍ਰਾਮ ਹੈਰੋਇਨ, 2 ਪਿਸਟਲ, 11 ਜਿ਼ੰਦਾ ਕਾਰਤੂਸ ਅਤੇ
- by Jasbeer Singh
- August 24, 2024

ਪੰਜ ਨਸ਼ਾ ਸਮੱਗਲਰਾਂ ਕੋਲੋਂ ਐਸ. ਟੀ. ਐਫ. ਨੇ ਕੀਤੀਆਂ 1 ਕਿਲੋ 305 ਗ੍ਰਾਮ ਹੈਰੋਇਨ, 2 ਪਿਸਟਲ, 11 ਜਿ਼ੰਦਾ ਕਾਰਤੂਸ ਅਤੇ 2 ਗੱਡੀਆਂ ਬਰਾਮਦ ਜਲੰਧਰ : ਸਪੈਸ਼ਲ ਟਾਸਕ ਫੋਰਸ (ਐੱਸ. ਟੀ. ਐੱਫ਼.) ਜਲੰਧਰ ਰੇਂਜ ਦੀ ਟੀਮ ਨੇ ਵੱਡੀ ਸਫ਼ਲਤਾ ਹਾਸਲ ਕਰਦੇ ਹੋਏ 1 ਕਿਲੋ 305 ਗ੍ਰਾਮ ਹੈਰੋਇਨ, 2 ਪਿਸਟਲ, 11 ਜ਼ਿੰਦਾ ਕਾਰਤੂਸ ਅਤੇ 2 ਵੱਡੀਆਂ ਮਹਿੰਗੀਆਂ ਗੱਡੀਆਂ (ਕ੍ਰੇਟਾ ਤੇ ਸਵਿੱਫਟ) ਸਮੇਤ 5 ਨਸ਼ਾ ਸਮੱਗਲਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਐੱਸ. ਟੀ. ਐੱਫ਼. ਦੇ ਏ. ਆਈ. ਜੀ. ਜਗਜੀਤ ਸਿੰਘ ਸਰੋਆ ਨੇ ਦੱਸਿਆ ਕਿ ਐੱਸ. ਆਈ. ਪ੍ਰਵੀਨ ਸਿੰਘ ਨੇ ਗੁਰਵਿੰਦਰ ਸਿੰਘ ਉਰਫ਼ ਜਜੀ ਪੁੱਤਰ ਕੁਲਵੰਤ ਸਿੰਘ ਵਾਸੀ ਪਿੰਡ ਪੱਖੋਕੇ ਥਾਣਾ ਸਦਰ ਤਰਨਤਾਰਨ ਨੂੰ ਕਾਬੂ ਕਰਕੇ ਉਸ ਕੋਲੋਂ 505 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਉਸ ਨੂੰ ਬੱਸ ਸਟੈਂਡ ਪਿੰਡ ਜਾਨੀਆਂ ਮੇਨ ਰੋਡ ਜੰਡਿਆਲਾ ਗੁਰੂ ਤੋਂ ਕਾਬੂ ਕੀਤਾ ਗਿਆ। ਉਸ ਖ਼ਿਲਾਫ਼ ਐੱਸ. ਟੀ. ਐੱਫ. ਥਾਣਾ ਮੋਹਾਲੀ ’ਚ ਮਾਮਲਾ ਦਰਜ ਕੀਤਾ ਗਿਆ ਹੈ।