

ਐਸ. ਏ. ਡੀ. ਕਰਵਾਏਗਾ ਦਲ ਦਾ ਨਾਮ ਵਰਤਣ ਤੇ ਫੌਜਦਾਰੀ ਕਾਰਵਾਈ ਚੰਡੀਗੜ੍ਹ, 13 ਅਗਸਤ 2025 : ਚੁੱਲ੍ਹਾ ਦਲ ਦੇ ਆਗੂਆਂ ਵਲੋਂ ਸ਼ੋ੍ਰਮਣੀ ਅਕਾਲੀ ਦਲ ਦਾ ਨਾਮ ਵਰਤਣ ਤੇ ਉਨ੍ਹਾਂ ਖਿਲਾਫ਼ ਫੌਜਦਾਰੀ ਕਾਰਵਾਈ ਕਰਵਾਉਣ ਦਾ ਐਲਾਨ ਸ਼ੋ੍ਰਮਣੀ ਅਕਾਲੀ ਦਲ ਨੇ ਕਰਦਿਆਂ ਕਿਹਾ ਕਿ ਜਿਹੜੇ ਵੱਖਰਾ ਚੁੱਲ੍ਹਾ ਦਲ ਬਣਿਆਂ ਹੈ ਉਹ ਕੇਂਦਰੀ ਏਜੰਸੀਆਂ ਦੀ ਸ਼ਹਿ ਤੇ ਬਣਿਆਂ ਹੈ। ਸ਼ੋ੍ਰਮਣੀ ਅਕਾਲੀ ਦਲ ਹੈ ਰਜਿਸਟਰਡ ਤੇ ਮਾਨਤਾ ਪ੍ਰਾਪਤ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੇ 1996 ਦੇ ਨੋਟੀਫਿਕੇਸ਼ਨ ਮੁਤਾਬਕ ਚੋਣ ਕਮਿਸ਼ਨ ਕੋਲ ਇਕ ਰਜਿਸਟਰਡ ਤੇ ਮਾਨਤਾ ਪ੍ਰਾਪਤ ਪਾਰਟੀ ਹੋਣ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਕਿ ਪਾਰਟੀ ਨੇ ਪੰਜਾਬ ਦੀ 65 ਹਜ਼ਾਰ ਏਕੜ ਉਪਜਾਊ ਜ਼ਮੀਨ ਕੌਡੀਆਂ ਦੇ ਭਾਅ ਐਕਵਾਇਰ ਕਰਨ ਦੀ ਅਰਵਿੰਦ ਕੇਜਰੀਵਾਲ ਦੀ ਸਾਜਿਸ਼ ਨੂੰ ਮਾਤ ਪਾਉਣ ਲਈ ਅਕਾਲੀ ਦਲ ਦੇ ਜ਼ਮੀਨੀ ਪੱਧਰ ਦੇ ਸੰਘਰਸ਼ ਲਈ ਡਟਵਾਂ ਸਮਰਥਨ ਦੇਣ ਵਾਸਤੇ ਇਕਜੁੱਟ ਹੋਣ ’ਤੇ ਸਮੁੱਚੀਆਂ ਦਾ ਧੰਨਵਾਦ ਵੀ ਕੀਤਾ। ਪਾਰਟੀ ਨੇ ਅਕਾਲੀ ਦਲ ਦੇ ਵਰਕਰਾਂ ਦਾ ਵੀ ਧੰਨਵਾਦ ਕੀਤਾ ਜਿਹਨਾਂ ਨੇ ਮੋਹਰੀ ਹੋ ਕੇ ਇਹ ਲੜਾਈ ਲੜੀ ਅਤੇ ਆਪ ਸਰਕਾਰ ਨੂੰ ਲੈਂਡ ਪੂਲਿੰਗ ਨੀਤੀ ਵਾਪਸ ਲੈਣ ਲਈ ਮਜਬੂਰ ਕੀਤਾ। ਪਾਰਟੀ ਨੇ ਇਹ ਵੀ ਐਲਾਨ ਕੀਤਾ ਕਿ ਉਹ 31 ਅਗਸਤ ਨੂੰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਸ਼ੁਕਰਾਨਾ ਸਮਾਗਮ ਕਰੇਗੀ ਤੇ ਪਾਰਟੀ ਨੇ ਆਪ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਪਾਰਟੀ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਵਾਸਤੇ ਆਪ ਸਰਕਾਰ ਦੇ ਖਿਲਾਫ ਡੱਟਣ ਤੋਂ ਪਾਸੇ ਨਹੀਂ ਹਟੇਗੀ।