

ਥਾਣਾ ਸਦਰ ਨਾਭਾ ਕੀਤਾ ਇਕ ਵਿਰੁੱਧ ਐਕਸਾਈਜ਼ ਐਕਟ ਤਹਿਤ ਕੇਸ ਦਰਜ ਨਾਭਾ, 29 ਮਈ : ਥਾਣਾ ਸਦਰ ਨਾਭਾ ਪੁਲਸ ਨੇ ਇਕ ਵਿਅਕਤੀ ਵਿਰੁੱਧ 48 ਬੋਤਲਾਂ ਸ਼ਰਾਬ ਦੀਆਂ ਬਰਾਮਦ ਹੋਣ ਤੇ ਐਕਸਾਈਜ਼ ਐਕਟ ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਪਿਆਰਾ ਸਿੰਘ ਪੁੱਤਰ ਨਿੱਕਾ ਸਿੰਘ ਵਾਸੀ ਸਮੁੰਦਗੜ੍ਹ ਛੰਨਾ ਥਾਣਾ ਧੂਰੀ ਜਿਲਾ ਸੰਗਰੂਰ ਸ਼ਾਮਲ ਹਨ। ਪੁਲਸ ਮੁਤਾਬਕ ਹੌਲਦਾਰ ਹਰਜੀਤ ਸਿੰਘ ਜੋ ਕਿ ਪੁਲਸ ਪਾਰਟੀ ਸਮੇਤ ਗੈਰ ਸਮਾਜਿਕ ਅਨਸਰਾਂ ਦੀ ਭਾਲ ਵਿਚ ਬਾ ਹੱਦ ਪਿੰਡ ਫੈਜਗੜ੍ਹ ਦੇ ਕੋਲ ਮੌਜੂਦ ਸਨ ਤਾਂ ਉਪਰੋਕਤ ਵਿਅਕਤੀ ਜੋ ਕਿ ਸਕੂਟਰੀ ਤੇ ਸਵਾਰ ਹੋ ਕੇ ਆ ਰਿਹਾ ਸੀ ਨੂੰ ਜਦੋਂ ਸ਼ੱਕ ਦੇ ਆਧਾਰ ਤੇ ਰੋਕ ਕੇ ਚੈਕ ਕੀਤਾ ਗਿਆ ਤਾਂ ਉਸ ਕੋਲੋਂ 48 ਬੋਤਲਾਂ ਸ਼ਰਾਬ ਦੀਆਂ ਬਰਾਮਦ ਹੋਈਆਂ। ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।