

ਥਾਣਾ ਸਦਰ ਨਾਭਾ ਪੁਲਸ ਨੇ ਕੀਤਾ ਤਿੰਨ ਵਿਅਕਤੀਆਂ ਵਿਰੁੱਧ ਕੇਸ ਦਰਜ ਨਾਭਾ, 26 ਜੁਲਾਈ () : ਥਾਣਾ ਸਦਰ ਨਾਭਾ ਪੁਲਸ ਨੇ ਜਗਦੀਪ ਸਿੰਘ ਪੁੱਤਰ ਗੁਰਜੰਟ ਸਿੰਘ ਵਾਸੀ ਪਿੰਡ ਹਿਆਣਾ ਥਾਣਾ ਸਦਰ ਨਾਭਾ ਦੀ ਸਿ਼ਕਾਇਤ ਦੇ ਆਧਾਰ ਤੇ ਧਾਰਾ 303 (2) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ। ਜਿਹੜੇਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਹਸ਼ਪਿੰਦਰ ਸਿੰਘ ਪੁੱਤਰ ਕੁਲਵੰਤ ਸਿੰਘ, ਮਨਦੀਪ ਸਿੰਘ ਪੁੱਤਰ ਕਾਕਾ ਸਿੰਘ, ਮਨਪ੍ਰੀਤ ਸਿੰਘ ਪੁੱਤਰ ਚਮਕੋਰ ਸਿੰਘ ਵਾਸੀਆਨ ਪਿੰਡ ਹਿਆਣਾ ਖੁਰਦ ਸ਼ਾਮਲ ਹਨ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਜਗਦੀਪ ਸਿੰਘ ਨੇ ਦੱਸਿਆ ਕਿ 21 ਜੁਲਾਈ ਨੂੰ ਉਹ ਆਪਣੀ ਮੋਟਰ ਤੇ ਗਿਆ ਤਾਂ ਦੇਖਿਆ ਕਿ ਮੋਟਰ ਦੀਆਂ ਤਾਰਾਂ ਵੱਢੀਆਂ ਹੋਈਆਂ ਸਨ ਤੇਪਤਾ ਲੱਗਿਆ ਕਿ ਪਿੰਡ ਦੇ ਹੋਰ ਵਿਅਕਤੀਆਂਦੀਆਂ ਮੋਟਰਾਂ ਦੀਆਂ ਤਾਰਾਂ ਵੀ ਵੱਢੀਆਂ ਗਈਆਂ ਸਨ ਤੇ ਜਾਂਚ ਕਰਨ ਤੇ ਪਤਾ ਲੱਗਿਆ ਕਿ ਉਕਤ ਵਿਅਕਤੀਆਂ ਨੇ ਤਾਰਾਂ ਵੱਢ ਕੇ ਚੋਰੀ ਕਰ ਲਈਆਂ ਹਨ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।