

ਥਾਣਾ ਸਦਰ ਨਾਭਾ ਕੀਤਾ ਹੈਰੋਇਨ ਬਰਾਮਦ ਹੋਣ ਤੇ ਕੇਸ ਦਰਜ ਨਾਭਾ, 16 ਮਈ : ਥਾਣਾ ਸਦਰ ਨਾਭਾ ਦੀ ਪੁਲਸ ਨੇ ਇਕ ਵਿਅਕਤੀ ਵਿਰੁੱਧ 5. 25 ਗ੍ਰਾਮ ਹੈਰੋਇਨ ਬਰਾਮਦ ਹੋਣ ਤੇ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਬਲਵਿੰਦਰ ਸਿੰਘ ਪੁੱਤਰ ਤੇਜਾ ਸਿੰਘ ਵਾਸੀ ਪਿੰਡ ਰੋਹਟੀ ਛੰਨਾ ਥਾਣਾ ਸਦਰ ਨਾਭਾ ਸ਼ਾਮਲ ਹਨ । ਪੁਲਸ ਮੁਤਾਬਕ ਏ. ਐਸ. ਆਈ. ਮੇਵਾ ਸਿੰਘ ਪੁਲਸ ਪਾਰਟੀ ਸਮੇਤ ਗੈਰ ਸਮਾਜਿਕ ਅਨਸਰਾਂ ਦੀ ਭਾਲ ਵਿਚ ਪਿੰਡ ਨਰਮਾਣਾ ਤੋਂ ਕੱਲਾਮਾਜਰਾ ਨੂੰ ਜਾ ਰਹੇ ਸਨ ਤਾਂ ਜਦੋਂ ਬਲਵਿੰਦਰ ਸਿੰਘ ਨੂੰ ਸ਼ੱਕ ਦੇ ਆਧਾਰ ਤੇ ਰੋਕ ਕੇ ਚੈਕ ਕੀਤਾ ਤਾਂ ਉਸ ਕੋਲੋਂ 5. 25 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।