
ਥਾਣਾ ਸਦਰ ਨਾਭਾ ਕੀਤਾ ਚਾਰ ਜਣਿਆਂ ਵਿਰੁੱਧ ਕੁੱਟਮਾਰ ਕਰਨ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਤੇ ਕੇਸ ਦਰਜ
- by Jasbeer Singh
- May 17, 2025

ਥਾਣਾ ਸਦਰ ਨਾਭਾ ਕੀਤਾ ਚਾਰ ਜਣਿਆਂ ਵਿਰੁੱਧ ਕੁੱਟਮਾਰ ਕਰਨ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਤੇ ਕੇਸ ਦਰਜ ਨਾਭਾ, 17 ਮਈ (ਬਲਵੰਤ ਹਿਆਣਾ) : ਥਾਣਾ ਸਦਰ ਨਾਭਾ ਦੀ ਪੁਲਸ ਨੇ ਚਾਰ ਜਣਿਆਂ ਵਿਰੁੱਧ ਵੱਖ ਵੱਖ ਧਾਰਾਵਾਂ 115 (2), 118, 126 (2), 351 (2), 191 (3) 190 ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਰਾਜਵੀਰ ਸਿੰਘ ਪੁੱਤਰ ਫੋਜੀ ਸਿੰਘ ਵਾਸੀ ਪਿੰਡ ਸੰਗਤਪੁਰਾ ਭੋਂਕੀ, ਅਰਸ਼ਦੀਪ ਸਿੰਘ, ਗਗਨਦੀਪ ਸਿੰਘ ਵਾਸੀਆਨ ਪਿੰਡ ਕੱਲੇਮਾਜਰਾ, ਮਨਵਰ ਸਿੰਘ ਵਾਸੀ ਪਿੰਡ ਨਰਮਾਣਾ ਥਾਣਾ ਸਦਰ ਨਾਭਾ ਸ਼ਾਮਲ ਹਨ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਗੁਰਮੇਲ ਸਿੰਘ ਪੁੱਤਰ ਕੇਸਰ ਸਿੰਘ ਵਾਸੀ ਪਿੰਡ ਸੌਜਾ ਥਾਣਾ ਸਦਰ ਨਾਭਾ ਨੇ ਦੱਸਿਆ ਕਿ 14 ਮਈ 2025 ਨੂੰ 3 ਵਜੇ ਜਦੋਂ ਉਹ ਆਪਣੇ ਮੋਟਰਸਾਇਕਲ ਤੇ ਸਵਾਰ ਹੋ ਕੇ ਪਿੰਡ ਸੌਜਾ ਦੀ ਦਾਣਾ ਮੰਡੀ ਕੋਲ ਜਾ ਰਿਹਾ ਸੀ ਤਾਂ ਉਪਰੋਕਤ ਵਿਅਕਤੀ ਮੋਟਰਸਾਇਕਲ ਤੇ ਆਏ ਅਤੇ ਉਸ ਨੂ ੰ ਘੇਰ ਕੇ ਤੇਜਧਾਰ ਹਥਿਆਰਾ ਨਾਲ ਕੁੱਟਮਾਰ ਕੀਤੀ ਅਤੇ ਜਾਨੋ ਮਾਰਨ ਦੀਆ ਧਮਕੀਆ ਵੀ ਦਿੱਤੀਆਂ। ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।