
ਥਾਣਾ ਸਦਰ ਨੇ ਕੀਤਾ ਤਿੰਨ ਵਿਅਕਤੀਆਂ ਵਿਰੁੱਧ ਕੁੱਟਮਾਰ ਕਰਨ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਤੇ ਕੇਸ ਦਰਜ
- by Jasbeer Singh
- May 22, 2025

ਥਾਣਾ ਸਦਰ ਨੇ ਕੀਤਾ ਤਿੰਨ ਵਿਅਕਤੀਆਂ ਵਿਰੁੱਧ ਕੁੱਟਮਾਰ ਕਰਨ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਤੇ ਕੇਸ ਦਰਜ ਪਟਿਆਲਾ, 22 ਮਈ 2025 : ਥਾਣਾ ਸਦਰ ਪਟਿਆਲਾ ਦੀ ਪੁਲਸ ਨੇ 3 ਵਿਅਕਤੀਆਂ ਵਿਰੁੱਧ ਵੱਖ ਵੱਖ ਧਾਰਾਵਾਂ 115 (2), 118 (1), 126 (2), 351 (1,3) 3 ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਹਸੀਮ ਖਾਨ, ਇੰਦਰਜੀਤ ਸਿੰਘ ਵਾਸੀਆਨ ਪਿੰਡ ਦੋਣ ਕਲਾਂ ਅਤੇ ਇੱਕ ਹੋਰ ਅਣਪਛਾਤਾ ਵਿਅਕਤੀ ਸ਼ਾਮਲ ਹੈ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਕਰਨਵੀਰ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਪਿੰਡ ਦੋਣ ਕਲਾਂ ਥਾਣਾ ਸਦਰ ਪਟਿਆਲਾ ਨੇ ਦੱਸਿਆ ਕਿ 21ਮਈ 2025 ਨੂੰ 9 ਵਜੇ ਉਪਰੋਕਤ ਵਿਅਕਤੀਆਂ ਨੇ ਉਸ ਦੀ ਪਿੰਡ ਵਿੱਚ ਹੀ ਘੇਰ ਕੇ ਤੇਜਧਾਰ ਹਥਿਆਰਾ ਨਾਲ ਕੁੱਟਮਾਰ ਕੀਤੀ ਅਤੇ ਜਾਨੋ ਮਾਰਨ ਦੀਆ ਧਮਕੀਆ ਦਿੰਦਿਆਂ ਮੌਕੇ ਤੋ ਫਰਾਰ ਹੋ ਗਏ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।