
ਥਾਣਾ ਸਦਰ ਨਾਭਾ ਕੀਤਾ ਕੁੱਟਮਾਰ ਕਰਨ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਤੇ ਪੰਜ ਵਿਰੁੱਧ ਕੇਸ ਦਰਜ
- by Jasbeer Singh
- May 9, 2025

ਥਾਣਾ ਸਦਰ ਨਾਭਾ ਕੀਤਾ ਕੁੱਟਮਾਰ ਕਰਨ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਤੇ ਪੰਜ ਵਿਰੁੱਧ ਕੇਸ ਦਰਜ ਨਾਭਾ, 9 ਮਈ : ਥਾਣਾ ਸਦਰ ਨਾਭਾ ਪੁਲਸ ਨੇਵੱਖ ਵੱਖ ਧਾਰਾਵਾਂ 126 (2), 115 (2), 118 (1), 326 (ਐਫ), 191 (3) ਤਹਿਤ ਪੰਜ ਵਿਰੁੱਧ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਕੁਲਵਿੰਦਰ ਸਿੰਘ ਪੁੱਤਰ ਦਲੀਪ ਸਿੰਘ, ਕਰਮ ਸਿੰਘ ਪੁੱਤਰ ਬਾਬੂ ਸਿੰਘ, ਜਸਵੀਰ ਸਿੰਘ ਪੁੱਤਰ ਬਾਬੂ ਸਿੰਘ, ਦਲੀਪ ਸਿੰਘ ਪੁੱਤਰ ਸੰਤ ਰਾਮ, ਗੁਰਤੇਜ ਸਿੰਘ ਪੁੱਤਰ ਗੁਰਮੇਲ ਸਿੰਘ ਵਾਸੀਆਨ ਪਿੰਡ ਕੋਟ ਕਲਾਂ ਥਾਣਾ ਸਦਰ ਨਾਭਾ ਸ਼ਾਮਲ ਹਨ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਸੁਖਚੈਨ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਪਿੰਡ ਕੋਟ ਕਲਾਂ ਥਾਣਾ ਸਦਰ ਨਾਭਾ ਨੇ ਦੱਸਿਆ ਕਿ 7 ਮਈ ਨੂੰ ਜਦੋਂ ਉਹ ਰਾਤ ਵੇਲੇ ਮੋਟਰਸਾਇਕਲ ਤੇ ਸਵਾਰ ਹੋ ਕੇ ਪਿੰਡ ਵਿੱਚ ਜਾ ਰਿਹਾ ਸੀ ਤਾਂ ਉਪਰੋਕਤ ਵਿਅਕਤੀਆਂ ਨੇ ਉਸਦੀ ਘੇਰ ਕੇ ਤੇਜਧਾਰ ਹਥਿਆਰਾ ਨਾਲ ਕੁੱਟਮਾਰ ਕੀਤੀ ਅਤੇ ਜਾਨੋ ਮਾਰਨ ਦੀਆ ਧਮਕੀਆ ਵੀ ਦਿੱਤੀਆਂ। ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।