
ਥਾਣਾ ਸਦਰ ਪੁਲਿਸ ਵੱਲੋਂ ਸੰਪਰਕ ਪ੍ਰੋਗਰਾਮ ਤਹਿਤ ਪਿੰਡ ਤੁੰਗਾਂ 'ਚ ਕਰਵਾਇਆ ਨਸ਼ਿਆਂ ਖ਼ਿਲਾਫ਼ ਪ੍ਰਭਾਵਸ਼ਾਲੀ ਸੈਮੀਨਾਰ
- by Jasbeer Singh
- January 22, 2025

ਥਾਣਾ ਸਦਰ ਪੁਲਿਸ ਵੱਲੋਂ ਸੰਪਰਕ ਪ੍ਰੋਗਰਾਮ ਤਹਿਤ ਪਿੰਡ ਤੁੰਗਾਂ 'ਚ ਕਰਵਾਇਆ ਨਸ਼ਿਆਂ ਖ਼ਿਲਾਫ਼ ਪ੍ਰਭਾਵਸ਼ਾਲੀ ਸੈਮੀਨਾਰ ਨਾਭਾ : ਪੰਜਾਬ ਸਰਕਾਰ ਦੇ ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਸੰਪਰਕ ਮੁਹਿੰਮ ਤਹਿਤ ਥਾਣਾ ਸਦਰ ਪੁਲਸ ਨਾਭਾ ਵੱਲੋਂ ਪਿੰਡ ਤੁੰਗਾਂ ਵਿਖੇ ਪ੍ਰਭਾਵਸ਼ਾਲੀ ਸੈਮੀਨਾਰ ਕਰਵਾਇਆ ਗਿਆ । ਜਾਣਕਾਰੀ ਦਿੰਦਿਆਂ ਸਰਪੰਚ ਜਸਵੀਰ ਕੌਰ ਤੇ ਮੇਜਰ ਸਿੰਘ ਨੇ ਦੱਸਿਆ ਕਿ ਉਕਤ ਸੈਮੀਨਾਰ ਥਾਣਾ ਸਦਰ ਮੁਖੀ ਐਸ ਆਈ ਗੁਰਵਿੰਦਰ ਸਿੰਘ ਸੰਧੂ ਦੀ ਅਗਵਾਈ ਹੇਠ ਕਰਵਾਇਆ ਗਿਆ, ਜਿਸ 'ਚ ਪੰਚਾਂ ਸਰਪੰਚਾਂ ਤੋਂ ਇਲਾਵਾ ਗਲਵੱਟੀ ਚੌਕੀ ਇੰਚਾਰਜ ਨਵਦੀਪ ਕੌਰ ਮੌਜੂਦ ਸਨ । ਥਾਣਾ ਸਦਰ ਦੇ ਮੁੱਖ ਅਫਸਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਸ ਸੈਮੀਨਾਰ ਦਾ ਆਯੋਜਨ ਲੋਕਾਂ ਨੂੰ ਨਸ਼ਿਆਂ ਖਿਲਾਫ ਜਾਗਰੂਕ ਕੀਤਾ ਜਾਣਾ ਹੈ । ਉਨ੍ਹਾਂ ਕਿਹਾ ਕਿ ਨਸ਼ੇ ਸਿਹਤ ਲਈ ਬਹੁਤ ਮਾੜੇ ਹਨ । ਮਾਪਿਆਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਬੱਚਿਆਂ ਅਤੇ ਹੋਰਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕਰਵਾਉਣ । ਇਸ ਤੋਂ ਇਲਾਵਾ ਉਨਾਂ ਸੋਸ਼ਲ ਮੀਡੀਆ 'ਤੇ ਧਾਰਮਿਕ ਕੱਟੜਤਾ ਨੂੰ ਫੈਲਾਉਣ ਵਾਲੀਆਂ ਪੋਸਟਾਂ ਅਤੇ ਗੰਨ ਕਲਚਰ ਨੂੰ ਪ੍ਰਮੋਟ ਕਰਨ ਵਾਲੀਆਂ ਪੋਸਟਾਂ ਨੂੰ ਸ਼ੇਅਰ ਨਾ ਕਰਨ ਲਈ ਪ੍ਰੇਰਿਤ ਕੀਤਾ ਅਤੇ ਸਾਈਬਰ ਕ੍ਰਾਈਮ ਬਾਰੇ ਵੀ ਜਾਣਕਾਰੀ ਦਿੰਦਿਆਂ ਉਨਾਂ ਸਾਈਬਰ ਕ੍ਰਾਈਮ ਤੋਂ ਬਚਣ ਲਈ ਸਾਈਬਰ ਕ੍ਰਾਈਮ ਦੇ ਹੈਲਪਲਾਈਨ ਨੰਬਰ ਬਾਰੇ ਦੱਸਿਆ । ਉਨਾਂ ਕਿਹਾ ਕਿ ਜੇਕਰ ਕੋਈ ਨੌਜਵਾਨ ਜਾਂ ਵਿਅਕਤੀ ਨਸ਼ੇ ਛੱਡਣ ਦਾ ਚਾਹਵਾਨ ਹੈ ਤਾਂ ਪੁਲਸ ਆਪਣੇ ਖਰਚੇ 'ਤੇ ਉਸਦਾ ਇਲਾਜ ਕਰਵਾਏਗੀ ਅਤੇ ਨਾਮ ਪਤਾ ਗੁਪਤ ਰੱਖੇਗੀ । ਦੌਰਾਨ 'ਆਪ' ਸੀਨੀਅਰ ਆਗੂ ਮੇਜਰ ਸਿੰਘ ਤੂੰਗਾਂ ਨੇ ਸੰਬੋਧਨ ਕਰਦਿਆਂ ਨਸ਼ੇ ਦੇ ਮਾੜੇ ਪ੍ਰਭਾਵਾਂ ਤੋਂ ਹੋਣ ਵਾਲੇ ਅਸਰ ਦੀ ਜਾਣਕਾਰੀ ਦਿੰਦਿਆਂ ਨਸ਼ਿਆਂ ਤੋਂ ਬਚਣ ਲਈ ਕਿਹਾ ਤਾਂ ਕਿ ਸਾਡੀ ਨੌਜਵਾਨ ਪੀੜੀ ਬਚ ਸਕੇ । ਅਖੀਰ 'ਚ ਮੇਜਰ ਸਿੰਘ ਵੱਲੋਂ ਥਾਣਾ ਮੁਖੀ ਅਤੇ ਹੋਰਨਾਂ ਦਾ ਸਨਮਾਨ ਅਤੇ ਧੰਨਵਾਦ ਕੀਤਾ । ਇਲਾਕਾ ਵਾਸੀਆਂ ਨੂੰ ਥਾਣਾ ਸਦਰ ਮੁਖੀ ਦੀ ਅਪੀਲ ਥਾਣਾ ਮੁਖੀ ਵੱਲੋਂ ਲੋਕਾਂ ਨੂੰ ਬੇਨਤੀ ਕੀਤੀ ਕਿ ਉਹ ਆਪਣੇ ਪਿੰਡਾਂ 'ਚ ਨਸ਼ਿਆ ਸਮਗਲਰਾਂ ਨੂੰ ਪ੍ਰਵੇਸ਼ ਨਾ ਕਰਨ ਦੇਣ ਅਤੇ ਜੇਕਰ ਕੋਈ ਨਸ਼ਾ ਸਮਗਲਰ ਜਾਂ ਕੋਈ ਮਾੜੇ ਅਨਸਰ ਬਾਰੇ ਉਹਨਾਂ ਨੂੰ ਜਾਣਕਾਰੀ ਮਿਲਦੀ ਹੈ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕਰਨ ਤਾਂ ਕਿ ਇਲਾਕੇ 'ਚ ਅਮਨ ਕਾਨੂੰਨ ਬਣਿਆ ਰਹਿ ਸਕੇ । ਇਸ ਮੌਕੇ ਗ੍ਰਾਮ ਪੰਚਾਇਤ ਮੈਂਬਰ ਸੁਖਦੇਵ ਸਿੰਘ, ਹਰਪ੍ਰੀਤ ਕੌਰ, ਸੁਖਵਿੰਦਰ ਕੌਰ, ਅਮਨਦੀਪ ਕੌਰ, ਗੁਰਦੀਪ ਸਿੰਘ, ਸੁਪਿੰਦਰ ਸਿੰਘ, ਕਾਲਾ ਸਿੰਘ ਅਤੇ ਬਾਬਾ ਜਰਨੈਲ ਸਿੰਘ, ਕਿਸਾਨ ਜਥੇਬੰਦੀਆਂ ਦੇ ਆਗੂ ਤੇ ਪਿੰਡ ਵਾਸੀ ਹਾਜ਼ਰ ਸਨ ।
Related Post
Popular News
Hot Categories
Subscribe To Our Newsletter
No spam, notifications only about new products, updates.