
ਥਾਣਾ ਸਦਰ ਪੁਲਸ ਨੇ ਕੀਤਾ ਵੱਖ ਵੱਖ ਧਾਰਾਵਾਂ ਤਹਿਤ ਪੰਜ ਵਿਅਕਤੀਆਂ ਸਮੇਤ 12, 13 ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ
- by Jasbeer Singh
- May 9, 2025

ਥਾਣਾ ਸਦਰ ਪੁਲਸ ਨੇ ਕੀਤਾ ਵੱਖ ਵੱਖ ਧਾਰਾਵਾਂ ਤਹਿਤ ਪੰਜ ਵਿਅਕਤੀਆਂ ਸਮੇਤ 12, 13 ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਪਟਿਆਲਾ, 9 ਮਈ : ਥਾਣਾ ਸਦਰ ਪਟਿਆਲਾ ਦੀ ਪੁਲਸ ਨੇ ਵੱਖ ਵੱਖ ਧਾਰਾਵਾਂ 115 (2), 126 (2), 125, 191 (3), 190, 351 (2) ਬੀ. ਐਨ. ਐਸ. ਅਤੇ ਆਰਮਜ਼ ਐਕਟ ਤਹਿਤ ਕੇਸ ਦਰਜ ਕੀਤਾ ਹੈ। ਜਿਹਡੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਸੁਮਿਤ ਸਿੰਘ ਪੁੱਤਰ ਪਰਮਜੀਤ ਸਿੰਘ, ਪਰਵਿੰਦਰ ਸਿੰਘ, ਹਰਭਜਨ ਸਿੰਘ ਪੁੱਤਰ ਵੀਰ ਸਿੰਘ, ਹਰਦੀਪ ਸਿੰਘ ਪੁੱਤਰ ਗੁਰਸ਼ਰਨ ਸਿੰਘ, ਪਰਮੀਤ ਸਿੰਘ ਪੁੱਤਰ ਪਰਵਿੰਦਰ ਸਿੰਘ ਵਾਸੀਆਨ ਪਿੰਡ ਫਤਿਹਪੁਰ ਜੱਟਾ ਥਾਣਾ ਸਦਰ ਪਟਿ. ਅਤੇ 12/13 ਅਣਪਛਾਤੇ ਵਿਅਕਤੀ ਸ਼ਾਮਲ ਹਨ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਸਤਨਾਮ ਸਿੰਘ ਪੁੱਤਰ ਇੰਦਰ ਸਿੰਘ ਵਾਸੀ ਪਿੰਡ ਫਤਿਹਪੁਰ ਜੱਟਾਂ ਥਾਣਾ ਸਦਰ ਪਟਿਆਲਾ ਨੇ ਦੱਸਿਆ ਕਿ ਪੰਚਾਇਤੀ ਜਮੀਨ ਦੀ ਬੋਲੀ ਹੋਣ ਕਾਰਨ 8 ਮਈ 25 ਨੂੰ 11.00 ਏ.ਐਮ ਤੇ ਉਹ ਖੁਦ ਆਪਣੇ ਭਰਾ ਲਖਵਿੰਦਰ ਸਿੰਘ ਅਤੇ ਪਿੰਡ ਦੇ ਹੋਰ ਆਦਮੀ ਧਰਮਸ਼ਾਲਾ ਵਿੱਚ ਇਕੱਠੇ ਹੋਏ ਸਨ ਤੇ ਉਪਰੋਕਤ ਵਿਅਕਤੀਆਂ ਨਾਲ ਮਾਮੂਲੀ ਤਕਰਾਰਬਾਜੀ ਹੋਣ ਕਾਰਨ ਹਰਭਜਨ ਸਿੰਘ ਨੇ ਸੁਮਿਤ ਸਿੰਘ ਨੂੰ ਫਾਇਰ ਕਰਨ ਲਈ ਕਿਹਾ ਤਾਂ ਸੁਮਿਤ ਸਿੰਘ ਨੇ ਆਪਣੇ ਡੱਬ ਵਿੱਚੋ ਪਿਸਟਲ ਕੱਢ ਕੇ ਫਾਇਰ ਕੀਤਾ, ਜੋ ਕਿ ਉਸਦੇ (ਸਿ਼ਕਾਇਤਕਰਤਾ) ਦੇ ਪੈਰਾਂ ਕੋਲ ਜਮੀਨ ਪਰ ਲੱਗੀ ਅਤੇ ਫਿਰ ਜਦੋ ਪਿਸਟਲ ਲੋਡ ਕਰਨ ਲੱਗਿਆ ਤਾਂ ਸਿ਼ਕਾਇਤਕਰਤਾ ਨੇ ਪਿਸਟਲ ਖੋਹ ਲਿਆ ਤੇ ਉਪਰੋਕਤ ਵਿਅਕਤੀਆਂ ਨੇ ਉਸਦੀ ਦੀ ਕੁੱਟਮਾਰ ਕਰਕੇ ਉਸ ਕੋਲੋਂ ਪਿਸਟਲ ਖੋਹ ਲਿਆ ਤੇ ਹੋਰ ਫਾਇਰ ਕੀਤੇ।ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Related Post
Popular News
Hot Categories
Subscribe To Our Newsletter
No spam, notifications only about new products, updates.