post

Jasbeer Singh

(Chief Editor)

crime

ਥਾਣਾ ਸਦਰ ਕੀਤਾ ਗੱਡੀ ਦੇ ਅਣਪਛਾਤੇ ਡਰਾਈਵਰ ਵਿਰੁੱਧ ਕੇਸ ਦਰਜ

post-img

ਥਾਣਾ ਸਦਰ ਕੀਤਾ ਗੱਡੀ ਦੇ ਅਣਪਛਾਤੇ ਡਰਾਈਵਰ ਵਿਰੁੱਧ ਕੇਸ ਦਰਜ ਪਟਿਆਲਾ, 12 ਜੂਨ : ਥਾਣਾ ਸਦਰ ਪਟਿਆਲਾ ਦੀ ਪੁਲਸ ਨੇ ਇਕ ਵਿਅਕਤੀ ਵਿਰੁੱਧ ਵੱਖ ਵੱਖ ਧਾਰਾਵਾਂ 281, 106 (1) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ।ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਉਹ ਗੱਡੀ ਦਾ ਅਣਪਛਾਤਾ ਡਰਾਈਵਰ ਹੈ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਹਰਜੀਤ ਸਿੰਘ ਪੁੱਤਰ ਗੁਰਦਿਆਲ ਸਿੰਘ ਵਾਸੀ ਪਿੰਡ ਸਲੇਮਪੁਰ ਜੱਟਾ ਥਾਣਾ ਘਨੌਰ ਨੇ ਦੱਸਿਆ ਕਿ 11 ਜੂਨ 2025 ਨੂੰ ਉਸਦਾ ਭਤੀਜਾ ਬਲਵਿਦਰ ਸਿੰਘ ਸਕੂਟਰੀ ਤੇ ਸਵਾਰ ਹੋ ਕੇ ਨੂਰਖੇੜੀਆਂ ਬੰਦ ਪਏ ਭੱਠੇ ਕੋਲ ਜਾ ਰਿਹਾ ਸੀ ਤਾਂ ਗੱਡੀ ਦੇ ਅਣਪਛਾਤੇ ਡਰਾਈਵਰ ਨੇਆਪਣੀ ਗੱਡੀ ਤੇਜ ਰਫਤਾਰ ਤੇ ਲਾਪ੍ਰਵਾਹੀ ਨਾਲ ਲਿਆ ਕੇਉਸਦੇ ਭਤੀਜੇ ਵਿੱਚ ਮਾਰੀ, ਜਿਸ ਕਾਰਨ ਉਸਦੀ ਮੌਤ ਹੋ ਗਈ।ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Related Post