

ਥਾਣਾ ਸਦਰ ਕੀਤਾ ਗੱਡੀ ਦੇ ਅਣਪਛਾਤੇ ਵਿਅਕਤੀ ਵਿਰੁੱਧ ਕੇਸ ਦਰਜ ਪਟਿਆਲਾ, 13 ਜੂਨ : ਥਾਣਾ ਸਦਰ ਪਟਿਆਲਾ ਪੁਲਸ ਨੇ ਇਕ ਵਿਅਕਤੀ ਵਿਰੁੱਧ ਵੱਖ ਵੱਖ ਧਾਰਾਵਾਂ 281, 126-ਏ ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਗੁਰਵਿੰਦਰ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਮੁਹੱਲਾ ਅਮਾਮਗੜ੍ਹ ਵਾਰਡ ਨੰ. 12 ਸਮਾਣਾ ਨੇ ਦੱਸਿਆ ਕਿ 12 ਜੂਨ 2025 ਨੂੰ ਉਹ ਆਪਣੇ ਮੋਟਰਸਾਇਕਲ ਤੇਸਵਾਰ ਹੋ ਕੇ ਪਿੰਡ ਘਲੋੜੀ ਕੋਲ ਜਾ ਰਿਹਾ ਸੀ ਤਾਂ ਅਣਪਛਾਤੇ ਡਰਾਈਵਰ ਨੇ ਆਪਣੀ ਕਾਰ ਤੇਜ ਰਫਤਾਰ ਤੇ ਲਾਪ੍ਰਵਾਹੀ ਨਾਲ ਲਿਆ ਕੇਉਸ ਵਿੱਚ ਮਾਰੀ, ਜਿਸ ਕਾਰਨ ਵਾਪਰੇ ਸੜਕੀ ਹਾਦਸੇ ਵਿਚ ਉਸਦੇ ਕਾਫੀ ਸੱਟਾਂ ਲੱਗੀਆਂ।ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Related Post
Popular News
Hot Categories
Subscribe To Our Newsletter
No spam, notifications only about new products, updates.