
Crime
0
ਥਾਣਾ ਸਦਰ ਰਾਜਪੁਰਾ ਕੀਤਾ 55 ਨਸ਼ੀਲੀਆਂ ਗੋਲੀਆਂ ਬਰਾਮਦ ਹੋਣ ਤੇ ਕੇਸ ਦਰਜ
- by Jasbeer Singh
- June 12, 2025

ਥਾਣਾ ਸਦਰ ਰਾਜਪੁਰਾ ਕੀਤਾ 55 ਨਸ਼ੀਲੀਆਂ ਗੋਲੀਆਂ ਬਰਾਮਦ ਹੋਣ ਤੇ ਕੇਸ ਦਰਜ ਰਾਜਪੁਰਾ, 12 ਜੂਨ : ਥਾਣਾ ਸਦਰ ਰਾਜਪੁਰਾ ਪੁਲਸ ਨੇਇਕ ਵਿਅਕਤੀ ਵਿਰੁੱਧ 55 ਨਸ਼ੀਲੀਆਂ ਗੋਲੀਆਂ ਬਰਾਮਦ ਹੋਣ ਤੇ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਹਰਮਨ ਸਿੰਘ ਪੁੱਤਰ ਗੁਰਮੁੱਖ ਸਿੰਘ ਵਾਸੀ ਪਿੰਡ ਚਦੂਆ ਖੁਰਦ ਥਾਣਾ ਸਦਰ ਰਾਜਪੁਰਾ ਸ਼ਾਮਲ ਹਨ। ਪੁਲਸ ਮੁਤਾਬਕ ਐਸ. ਆਈ. ਗੁਰਮੀਤ ਸਿੰਘ ਜੋ ਕਿ ਪੁਲਸ ਪਾਰਟੀ ਸਮੇਤ ਗੈਰ ਸਮਾਜਿਕ ਅਨਸਰਾਂ ਦੀ ਭਾਲ ਵਿੱਚ ਬਾ-ਹੱਦ ਪਿੰਡ ਉਪਲਹੇੜੀ ਮੌਜੂਦ ਸਨ ਨੇ ਜਦੋਂ ਉਪਰੋਕਤ ਵਿਅਕਤੀ ਨੂੰ ਸ਼ੱਕ ਦੇ ਅਧਾਰ ਤੇ ਰੋਕ ਕੇ ਚੈਕ ਕੀਤਾ ਤਾਂ ਉਸ ਕੋਲੋਂ 55 ਨਸ਼ੀਲੀਆਂ ਗੋਲੀਆਂ ਬ੍ਰਾਮਦ ਹੋਈਆਂ।ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।