post

Jasbeer Singh

(Chief Editor)

crime

ਥਾਣਾ ਸਦਰ ਸਮਾਦਾ ਕੀਤਾ ਤਿੰਨ ਵਿਰੁੱਧ ਧਮਕੀਆਂ ਤੇ ਕੁੱਟਮਾਰ ਕਰਨ ਦਾ ਕੇਸ ਦਰਜ

post-img

ਥਾਣਾ ਸਦਰ ਸਮਾਦਾ ਕੀਤਾ ਤਿੰਨ ਵਿਰੁੱਧ ਧਮਕੀਆਂ ਤੇ ਕੁੱਟਮਾਰ ਕਰਨ ਦਾ ਕੇਸ ਦਰਜ ਸਮਾਣਾ, 11 ਜੂਨ : ਥਾਣਾ ਸਦਰ ਸਮਾਣਾ ਦੀ ਪੁਲਸ ਨੇ ਤਿੰਨ ਵਿਅਕਤੀਆਂ ਵਿਰੁੱਧ ਵੱਖ ਵੱਖ ਧਾਰਾਵਾਂ 126 (2), 115 (2), 351 (2), 3 (5) ਬੀ. ਐਨ. ਐਸ. ਤਹਿਤ ਘੇਰ ਕੇ ਕੁੱਟਮਾਰ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਗੁਰਵਿੰਦਰ ਸਿੰਘ, ਜੁਗਰਾਜ ਸਿੰਘ ਪੁੱਤਰਾਨ ਹਰਬੰਸ ਸਿੰਘ, ਇੰਦਰਜੀਤ ਸਿੰਘ ਪੁੱਤਰ ਜੁਗਰਾਜ ਸਿੰਘ ਵਾਸੀਆਨ ਪਿੰਡ ਮਵੀ ਕਲਾਂ ਥਾਣਾ ਸਦਰ ਸਮਾਣਾ ਸ਼ਾਮਲ ਹਨ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਹੁਸਿ਼ਆਰ ਸਿੰਘ ਪੁੱਤਰ ਅਮਰ ਸਿੰਘ ਵਾਸੀ ਪਿੰਡ ਮਵੀ ਕਲਾਂ ਥਾਣਾ ਸਦਰ ਸਮਾਣਾ ਨੇ ਦੱਸਿਆ ਕਿ 9 ਜੂਨ 2024 ਨੂੰਉਹ ਪਿੰਡ ਦੀ ਧਰਮਸ਼ਾਲਾ ਵਿੱਚ ਬੈਠਾ ਸੀ ਤੇ ਉਪਰੋਕਤ ਵਿਅਕਤੀਆਂ ਨੇ ਮੌਕੇ ਤੇ ਆ ਕੇ ਉਸ ਨੂੰ ਘੇਰ ਕੇ ਕੁੱਟਮਾਰ ਕੀਤੀ ਅਤੇ ਜਾਨੋ ਮਾਰਨ ਦੀਆ ਧਮਕੀਆ ਵੀ ਦਿੱਤੀਆ।ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Related Post