post

Jasbeer Singh

(Chief Editor)

crime

ਥਾਣਾ ਸਦਰ ਸਮਾਣਾ ਪੁਲਸ ਨੇ ਦੋ ਜਣਿਆਂ ਵਿਰੁੱਧ ਕੀਤਾ ਕੇਸ ਦਰਜ

post-img

ਥਾਣਾ ਸਦਰ ਸਮਾਣਾ ਪੁਲਸ ਨੇ ਦੋ ਜਣਿਆਂ ਵਿਰੁੱਧ ਕੀਤਾ ਕੇਸ ਦਰਜ ਸਮਾਣਾ, 11 ਮਈ : ਥਾਣਾ ਸਦਰ ਸਮਾਣਾ ਪੁਲਸ ਨੇ ਦੋ ਜਣਿਆਂ ਵਿਰੁੱਧ ਵੱਖ ਵੱਖ ਧਾਰਾਵਾਂ 108, 3 (5) ਬੀ. ਐਨ. ਐਸ. ਤਹਿਤ ਕੇਸ ਦਰ ਕੀਤਾ ਹੈ। ਜਿਹੜੇ ਵਿਅਕਤੀਆਂ ਵਿਰੁੱਧ ਕੇਸਦ ਰਜ ਕੀਤਾ ਗਿਆ ਹੈ ਵਿਚ ਸੰਦੀਪ ਸਿੰਘ ਪੁੱਤਰ ਅੰਗਰੇਜ ਸਿੰਘ, ਰਾਜਵਿੰਦਰ ਕੋਰ ਪਤਨੀ ਅੰਗਰੇਜ ਸਿੰਘ ਵਾਸੀਆਨ ਪਿੰਡ ਚੈਠਲ ਥਾਣਾ ਸਦਰ ਸਮਾਣਾ ਸ਼ਾਮਲ ਹਨ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਯੁਵਰਾਜ ਸਿੰਘ ਪੁੱਤਰ ਭੁਪਿੰਦਰ ਸਿੰਘ ਵਾਸੀ ਦੁੜਾਨਾ ਥਾਣਾ ਅਲੇਵਾ ਜਿਲਾ ਜੀਂਦ ਹਰਿਆਣਾ ਨੇ ਦੱਸਿਆ ਕਿ ਉਸ ਦੀ ਭੈਣ ਜਸਪ੍ਰੀਤ ਕੌਰ ਜਿਸਦੀ ਉਮਰ 27 ਸਾਲ ਹੈ ਦਾ ਵਿਆਹ 17 ਫਰਵਰੀ 19 ਨੂੰ ਸੰਦੀਪ ਸਿੰਘ ਨਾਲ ਹੋਇਆ ਸੀ ਤੇ ਵਿਆਹ ਤੋ ਬਾਅਦ ਉਪਰੋਕਤ ਵਿਅਕਤੀ ਉਸਦੀ ਭੈਣ ਨੂੰ ਤੰਗ ਪ੍ਰੇਸ਼ਾਨ ਕਰਨ ਲੱਗ ਪਏ ਸਨ। ਸਿ਼ਕਾਇਤਕਰਤਾ ਯੁਵਰਾਜ ਸਿੰਘ ਨੇ ਦੱਸਿਆ ਕਿ 9 ਮਈ 25 ਨੂੰ ਫੋਨ ਆਇਆ ਕਿ ਜਸਪ੍ਰੀਤ ਕੌਰ ਬਿਮਾਰ ਹੈਤੇ ਉਸ ਨੂੰ ਜੋਹਰੀ ਹਸਪਤਾਲ ਤੋ ਅਮਰ ਹਸਪਤਾਲ ਪਟਿਆਲਾ ਲਿਜਾਇਆ ਜਾ ਰਿਹਾ ਹੈ ਤੇਜਦੋਂ ਚੈਕਅਪ ਕੀਤਾ ਗਿਆ ਤਾਂ ਉਸ ਤੋਂ ਬਾਅਦ ਡਾਕਟਰਾਂ ਨੇ ਜਸਪ੍ਰੀਤ ਕੌਰ ਨੂੰ ਮ੍ਰਿਤਕ ਕਰਾਰ ਦੇ ਦਿੱਤਾ।ਉਸਨੇ ਦੱਸਿਆ ਕਿ ਜਦੋ ਉਹ ਮੋਕਾ ਤੇ ਹਸਪਤਾਲ ਪੁੱਜਿਆ ਤਾਂ ਡਾਕਟਰਾਂ ਨੇ ਦੱਸਿਆ ਕਿ ਜਸਪ੍ਰੀਤ ਕੌਰ ਦੀ ਮੌਤ ਕੋਈ ਜਹਿਰਲੀ ਚੀਜ ਖਾਣ ਨਾਲ ਹੋਈ ਹੈ, ਜਿਸਦੇ ਚਲਦਿਆਂ ਉਸ ਨੂੰ ਯਕੀਨ ਹੈ ਕਿ ਉਪਰੋਕਤ ਵਿਅਕਤੀਆਂ ਤੋਂ ਤੰਗ ਆ ਕੇ ਉਸਦੀ ਭੈਣ ਨੇ ਕੋਈ ਜਹਿਰੀਲੀ ਚੀਜ ਖਾ ਕੇ ਆਤਮ ਹੱਤਿਆ ਕਰ ਲਈ ਹੈ। ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Related Post