ਸਲਮਾਨ ਦੇ ਪਿਤਾ ਸਲੀਮ ਖਾਨ ਦੀ ਸਿਹਤ ਵਿਗੜਨ ਤੇ ਕਰਵਾਇਆ ਹਸਪਤਾਲ ਦਾਖਲ ਮੁੰਬਈ, 17 ਫਰਵਰੀ 2026 : ਮਹਾਰਾਸ਼ਟਰਾ ਦੇ ਸ਼ਹਿਰ ਮੁੰਬਈ ਦੇ ਵਸਨੀਕ ਪ੍ਰਸਿੱਧ ਫਿ਼ਲਮ ਸਟਾਰ ਸਲਮਾਨ ਖਾਨ ਦੇ ਪਿਤਾ ਸਲੀਮ ਖਾਨ ਨੂੰ ਸਿਹਤ ਵਿਗੜਨ ਕਾਰਨ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਕਿਹੜੇ ਹਸਪਤਾਲ ਦਾਖਲ ਕਰਵਾਇਆ ਗਿਆ ਸਲੀਮ ਖਾਨ ਨੂੰ ਮਿਲੀ ਜਾਣਕਾਰੀ ਅਨੁਸਾਰ ਜਦੋਂ ਪ੍ਰਸਿੱਧ ਲੇਖਕ ਤੇ ਸਲਮਾਨ ਖਾਨ ਦੇ ਪਿਤਾ ਸਲੀਮ ਖਾਨ ਦੀ ਸਿਹਤ ਵਿਗੜੀ ਤਾਂ ਉਨ੍ਹਾਂ ਨੂੰ ਤੁਰੰਤ ਪਰਿਵਾਰਕ ਮੈਂਬਰਾਂ ਵਲੋਂ ਲੀਲਾਵਤੀ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ। ਜਾਣਕਾਰੀ ਅਨੁਸਾਰ ਸਲੀਮ ਖਾਨ ਹਾਲੇ ਇਲਾਜ ਅਧੀਨ ਹਨ। ਪ੍ਰਸ਼ੰਸਕਾਂ ਵਿਚ ਵਧ ਗਈ ਹੈ ਚਿੰਤਾ ਸਲੀਮ ਖਾਨ ਦੀ ਸਿਹਤ ਸੰਬੰਧੀ ਇਸ ਅਚਾਨਕ ਅਪਡੇਟ ਨੇ ਸਾਰਿਆਂ ਨੂੰ ਇਕ ਵਾਰ ਚਿੰਤਤ ਕਰ ਦਿੱਤਾ ਹੈ। ਉਕਤ ਜਾਣਕਾਰੀ ਪਾਪਰਾਜ਼ੀ ਵਾਇਰਲ ਭਯਾਨੀ ਨੇ ਆਪਣੇ ਇੰਸਟਾਗ੍ਰਾਮ ਹੈਂਡਲ `ਤੇ ਇਹ ਸਾਂਝੀ ਕਰਦਿਆਂ ਅੱਜ ਲੀਲਾਵਤੀ ਹਸਪਤਾਲ ਦੇ ਬਾਹਰ ਤੋਂ ਇੱਕ ਵੀਡੀਓ ਪੋਸਟ ਕੀਤੀ ਸੀ ਤੇ ਉਸ ਵਿਚ ਸਲੀਮ ਖਾਨ ਦੇ ਲੀਲਾਵਤੀ ਹਸਪਤਾਲ ਵਿਚ ਦਾਖਲ ਹੋਣ ਬਾਰੇ ਦੱਸਿਆ ਗਿਆ ਸੀ ।ਪਿਤਾ ਦੀ ਸਿਹਤ ਦੇ ਚਲਦਿਆਂ ਪਰਿਵਾਰਕ ਮੈਂਬਰਾਂ ਨੂੰ ਹਸਪਤਾਲ ਦੇ ਬਾਹਰ ਕਈ ਵਾਰ ਦੇਖਿਆ ਵੀ ਗਿਆ।
