
ਹਲਕਾ ਸਮਾਣਾ ਦੀਆਂ ਪੰਚਾਇਤਾਂ ਨੇ ਹਰਚੰਦ ਸਿੰਘ ਬਰਸਟ ਨਾਲ ਕੀਤੀ ਮੁਲਾਕਾਤ
- by Jasbeer Singh
- May 3, 2025

ਹਲਕਾ ਸਮਾਣਾ ਦੀਆਂ ਪੰਚਾਇਤਾਂ ਨੇ ਹਰਚੰਦ ਸਿੰਘ ਬਰਸਟ ਨਾਲ ਕੀਤੀ ਮੁਲਾਕਾਤ --- ਲੋਕਾਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਮੁਹੱਇਆਂ ਕਰਵਾਉਣਾ ਹੀ ਪੰਜਾਬ ਸਰਕਾਰ ਦਾ ਮੁੱਖ ਮਕਸਦ – ਬਰਸਟ ਪਟਿਆਲਾ, 3 ਮਈ 2025 : ਹਲਕਾ ਸਮਾਣਾ ਦੀਆਂ ਵੱਖ-ਵੱਖ ਗ੍ਰਾਮ ਪੰਚਾਇਤਾਂ ਵੱਲੋਂ ਸ. ਹਰਚੰਦ ਸਿੰਘ ਬਰਸਟ, ਚੇਅਰਮੈਨ ਪੰਜਾਬ ਮੰਡੀ ਬੋਰਡ ਅਤੇ ਸੂਬਾ ਜਨਰਲ ਸਕੱਤਰ ਆਮ ਆਦਮੀ ਪਾਰਟੀ (ਆਪ), ਪੰਜਾਬ ਨਾਲ ਅੱਜ ਪਟਿਆਲਾ ਦਫ਼ਤਰ ਵਿਖੇ ਮੁਲਾਕਾਤ ਕੀਤੀ ਗਈ। ਇਸ ਦੌਰਾਨ ਪੰਚਾਇਤਾਂ ਵੱਲੋਂ ਉਨ੍ਹਾਂ ਦੇ ਖੇਤਰਾਂ ਵਿੱਚ ਹੋਣ ਵਾਲੇ ਵਿਕਾਸ ਕਾਰਜਾਂ ਸਮੇਤ ਵੱਖ-ਵੱਖ ਮੁੱਦਿਆਂ ਬਾਰੇ ਸ. ਬਰਸਟ ਨੂੰ ਜਾਣੂ ਕਰਵਾਇਆ ਗਿਆ, ਜਿਨ੍ਹਾਂ ਨੂੰ ਸ. ਬਰਸਟ ਵੱਲੋਂ ਜਲਦ ਤੋਂ ਜਲਦ ਕਰਵਾਉਣ ਦਾ ਭਰੋਸਾ ਦਵਾਇਆ ਗਿਆ। ਇਸ ਮੌਕੇ ਸ. ਬਰਸਟ ਨੇ ਕਿਹਾ ਕਿ ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀ ਤਰੱਕੀ ਅਤੇ ਵਿਕਾਸ ਲਈ ਵਚਨਬੱਧ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੁੱਖ ਮਕਸਦ ਪਿੰਡਾਂ ਦਾ ਚਹੁੰਪਖੀ ਵਿਕਾਸ, ਲੋਕਾਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਦੇਣਾ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਨਾ ਹੈ। ਇਸ ਕੜੀ ਦੇ ਤਹਿਤ ਲਗਾਤਾਰ ਵਿਕਾਸ ਕਾਰਜਾਂ ਨੂੰ ਅਮਲ੍ਹੀ ਜਾਮਾਂ ਪਹਿਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਵਿੱਚ ਸਿਹਤ, ਸਿੱਖਿਆ ਅਤੇ ਸੂਬੇ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਵਿਸ਼ੇਸ਼ ਤਵੱਜੋਂ ਦਿੱਤੀ ਜਾ ਰਹੀ ਹੈ। ਜਿਸਦੇ ਤਹਿਤ 3500 ਕਰੋੜ ਦੀ ਲਾਗਤ ਨਾਲ ਲਿੰਕ ਸੜਕਾਂ ਦਾ ਨਵੀਨੀਕਰਨ ਅਤੇ ਮੁਰਮੰਤ ਦੇ ਕਾਰਜ ਸ਼ੁਰੂ ਕਰ ਦਿੱਤੇ ਗਏ ਹਨ। ਉਨ੍ਹਾਂ ਵਿਸ਼ਵਾਸ ਦਵਾਇਆ ਕਿ ਉਹ ਹਰ ਸਮੇਂ ਉਨ੍ਹਾਂ ਦੇ ਨਾਲ ਖੜੇ ਹਨ ਅਤੇ ਉਨ੍ਹਾਂ ਵੱਲੋਂ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ ਅਤੇ ਵਿਕਾਸ ਕੰਮਾਂ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ । ਸੂਬਾ ਜਨਰਲ ਸਕੱਤਰ ਨੇ ਕਿਹਾ ਕਿ ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਜਾ ਰਹੀ ਹੈ, ਜਿਸਦੇ ਪ੍ਰਭਾਵਸ਼ਾਲੀ ਨਤੀਜੇ ਮਿਲ ਰਹੇ ਹਨ । ਉਨ੍ਹਾਂ ਸਮੂੰਹ ਪੰਚਾਇਤਾਂ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ੇ ਦੇ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ ਵਿੱਚ ਆਪਣਾ ਯੋਗਦਾਨ ਪਾਉਣ, ਤਾਂ ਜੋ ਸੂਬੇ ਨੂੰ ਨਸ਼ਾ ਮੁਕਤ ਕੀਤਾ ਜਾ ਸਕੇ। ਸ. ਬਰਸਟ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਦਾ ਪਾਣੀ ਲੁੱਟਣ ਦੀ ਸਾਜਿਸ਼ ਕਰ ਰਹੀ ਹੈ, ਜਦਕਿ ਪੰਜਾਬ ਤਾਂ ਪਹਿਲਾ ਹੀ ਪਾਣੀ ਦੀ ਸਮੱਸਿਆ ਦਾ ਸਾਹਮਣਾ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀ ਇਨ੍ਹਾਂ ਚਾਲਾਂ ਨੂੰ ਕਦੇ ਵੀ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਪੰਜਾਬ ਦੇ ਲੋਕਾਂ ਵੱਲੋਂ ਇਸਦਾ ਡਟ ਕੇ ਵਿਰੋਧ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਜਲਦ ਤੋਂ ਜਲਦ ਪੰਜਾਬ ਦਾ ਕਰੀਬ 7000 ਕਰੋੜ ਰੁਪਏ ਦਾ ਰੂਰਲ ਡਿਵਲਪਮੈਂਟ ਫੰਡ ਜਾਰੀ ਕਰੇ । ਇਸ ਮੌਕੇ ਸੋਨੀ ਸਰਪੰਚ ਤਰਖਾਣ ਮਾਜਰਾ, ਜਗਦੀਪ ਸਿੰਘ ਸਰਪੰਚ ਬਿਸ਼ਨਪੁਰ ਛੰਨਾ, ਵੀਰ ਦਵਿੰਦਰ ਸਿੰਘ ਸਰਪੰਚ ਖੇੜੀ ਭੀਮਾ, ਮਲਕੀਤ ਸਿੰਘ ਸਰਪੰਚ ਸ਼ੇਰਮਾਜਰਾ, ਅਮਰੀਕ ਸਿੰਘ ਸਰਪੰਚ ਅਚਰਾਲ ਖੁਰਦ, ਕੁਲਵੀਰ ਸਿੰਘ ਕਾਲਾ ਸਰਪੰਚ ਨਵੀਂ ਲਲੋਛੀ, ਸਤਪਾਲ ਸਿੰਘ ਕਾਲਾ ਸਰਪੰਚ ਪੁਰਾਣੀ ਲਲੋਛੀ, ਹਰਿੰਦਰ ਸਿੰਘ ਧਬਲਾਨ, ਸ਼ਾਮ ਲਾਲ ਦੱਤ, ਗੁਲਜਾਰ ਸਿੰਘ ਦੁਘਾਟ ਸਮੇਤ ਹੋਰ ਲੋਕ ਵੀ ਮੌਜੂਦ ਰਹੇ ।
Related Post
Popular News
Hot Categories
Subscribe To Our Newsletter
No spam, notifications only about new products, updates.