
ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੂੰ ਸਦਮਾ, ਜੀਜਾ ਜੀ ਦਾ ਦਿਹਾਂਤ
- by Jasbeer Singh
- January 13, 2025

ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੂੰ ਸਦਮਾ, ਜੀਜਾ ਜੀ ਦਾ ਦਿਹਾਂਤ -ਅਮਰਜੀਤ ਸਿੰਘ ਦਾ ਪਿੰਡ ਬਲਾਣਾ ਵਿਖੇ 14 ਜਨਵਰੀ ਨੂੰ ਹੋਵੇਗਾ ਅੰਤਿਮ ਸਸਕਾਰ ਸਮਾਣਾ, 13 ਜਨਵਰੀ : ਸਮਾਣਾ ਦੇ ਵਿਧਾਇਕ ਅਤੇ ਸਾਬਕਾ ਕੈਬਨਿਟ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੂੰ ਅੱਜ ਸਮੇਂ ਗਹਿਰਾ ਸਦਮਾ ਪੁੱਜਾ, ਜਦੋਂ ਉਨ੍ਹਾਂ ਦੀ ਵੱਡੀ ਭੈਣ ਲਾਭ ਕੌਰ ਦੇ ਪਤੀ ਅਮਰਜੀਤ ਸਿੰਘ (73 ਸਾਲ) ਦਾ ਸੰਖੇਪ ਬਿਮਾਰੀ ਬਾਅਦ ਇੱਥੇ ਇੱਕ ਨਿਜੀ ਹਸਪਤਾਲ ਵਿਖੇ ਦੇਹਾਂਤ ਹੋ ਗਿਆ । ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸ. ਅਮਰਜੀਤ ਸਿੰਘ ਦੀ ਮ੍ਰਿਤਕ ਦੇਹ ਦਾ ਅੰਤਿਮ ਸਸਕਾਰ 14 ਜਨਵਰੀ ਨੂੰ ਸਵੇਰੇ 10 ਕੁ ਵਜੇ ਉਨ੍ਹਾਂ ਦੇ ਅੰਬਾਲਾ ਨੇੜਲੇ ਜੱਦੀ ਪਿੰਡ ਬਲਾਣਾ ਵਿਖੇ ਹੋਵੇਗਾ। ਇਸ ਦੌਰਾਨ ਹਲਕਾ ਸਮਾਣਾ ਦੇ ਸਿਆਸੀ, ਸਮਾਜਿਕ ਤੇ ਧਾਰਮਿਕ ਸ਼ਖ਼ਸੀਅਤਾਂ ਨੇ ਸ. ਚੇਤਨ ਸਿੰਘ ਜੌੜਾਮਾਜਰਾ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਹੈ । ਆਪ ਆਗੂ ਗੁਰਦੇਵ ਸਿੰਘ ਟਿਵਾਣਾ ਅਤੇ ਹੋਰਨਾਂ ਨੇ ਪਰਮਾਤਮਾ ਕੋਲ ਅਰਦਾਸ ਕੀਤੀ ਕਿ ਉਹ ਅਮਰਜੀਤ ਸਿੰਘ ਦੀ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼਼ਣ ਅਤੇ ਪਰਿਵਾਰ ਤੇ ਸਕੇ ਸਬੰਧੀਆਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ।