
ਥਾਣਾ ਸਮਾਣਾ ਪੁਲਸ ਕੀਤਾ ਦੋ ਵਿਅਕਤੀਆਂ ਵਿਰੁੱਧ ਐਕਸਾਈਜ਼ ਐਕਟ ਤਹਿਤ ਕੇਸ ਦਰਜ
- by Jasbeer Singh
- June 4, 2025

ਥਾਣਾ ਸਮਾਣਾ ਪੁਲਸ ਕੀਤਾ ਦੋ ਵਿਅਕਤੀਆਂ ਵਿਰੁੱਧ ਐਕਸਾਈਜ਼ ਐਕਟ ਤਹਿਤ ਕੇਸ ਦਰਜ ਸਮਾਣਾ, 4 ਜੂਨ : ਥਾਣਾ ਸਿਟੀ ਸਮਾਣਾ ਦੀ ਪੁਲਸ ਨੇ ਦੋ ਵਿਅਕਤੀਆਂ ਵਿਰੁੱਧ ਐਕਸਾਈਜ਼ ਐਕਟ ਤਹਿਤ 46 ਬੋਤਲਾਂ ਸ਼ਰਾਬ ਦੀਆਂ ਬਰਾਮਦ ਹੋਣ ਤੇ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਹਨੀ ਵਰਮਾ ਪੁੱਤਰ ਰਾਕੇਸ਼ ਕੁਮਾਰ ਵਾਸੀ ਲੁਹਾਰਾ ਮੁਹੱਲਾ ਸਮਾਣਾ, ਜਸਪ੍ਰੀਤ ਸਿੰਘ ਪੁੱਤਰ ਰਜਿੰਦਰ ਸਿੰਘ ਵਾਸੀ ਜਗਦੰਬੇ ਕਲੋਨੀ ਸਮਾਣਾ ਸ਼ਾਮਲ ਹਨ। ਪੁਲਸ ਮੁਤਾਬਕ ਏ. ਐਸ. ਆਈ. ਕਰਨੈਲ ਸਿੰਘ ਜੋ ਕਿ ਪੁਲਸ ਪਾਰਟੀ ਸਮੇਤ ਗੈਰ ਸਮਾਜਿਕ ਅਨਸਰਾਂ ਦੀ ਭਾਲ ਵਿਚ ਬਾਬਾ ਬੰਦਾ ਸਿੰਘ ਬਹਾਦਰ ਚੌਂਕ ਸਮਾਣਾ ਕੋਲ ਮੌਜੂਦ ਸਨ ਤਾਂ ਸੂਚਨਾ ਮਿਲੀ ਤਾਂ ਭਾਖੜਾ ਪੁਲ ਚੀਕਾ ਰੋਡ ਸਮਾਣਾ ਵਿਖੇ ਨਾਕਾਬੰਦੀ ਕਰਕੇ ਉਕਤ ਦੋਹਾਂ ਨੂੰ ਜਦੋਂ ਸ਼ੱਕ ਦੇ ਅਧਾਰ ਤੇ ਰੋਕ ਕੇ ਚੈਕ ਕੀਤਾ ਗਿਆ ਤਾਂ 46 ਬੋਤਲਾਂ ਸ਼ਰਾਬ ਦੀਆਂ ਨਜਾਇਜ ਬਰਾਮਦ ਹੋਈਆਂ। ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।