ਅਗਵਾ ਅਤੇ ਬਲਾਤਕਾਰ ਦੇ ਦੋਸ਼ਾਂ ਹੇਠ ਸਮੀਰ ਮੋਦੀ ਗ੍ਰਿਫ਼ਤਾਰ ਨਵੀਂ ਦਿੱਲੀ, 19 ਸਤੰਬਰ 2025 : ਅਗਵਾ ਅਤੇ ਬਲਾਤਕਾਰ ਦੇ ਦੋਸ਼ਾਂ ਹੇਠ ਭਾਰਤ ਦੇ ਇਕ ਪ੍ਰਸਿੱਧ ਉਦਯੋਗਪਤੀ ਸਮੀਰ ਮੋਦੀ ਨੂੰ ਦਿੱਲੀ ਦੇ ਨਿਊ ਫਰੈਂਡਜ਼ ਕਲੋਨੀ ਪੁਲਿਸ ਸਟੇਸ਼ਨ ਦੀ ਇਕ ਟੀਮ ਨੇ ਗ੍ਰਿਫ਼ਤਾਰ ਕੀਤਾ ਹੈ। ਦੱਸਣਯੋਗ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਸਮੀਰ ਮੋਦੀ ਭਾਰਤ ਤੋਂ ਭਗੋੜੇ ਲਲਿਤ ਮੋਦੀ ਦਾ ਭਰਾ ਹੈ। ਮਾਮਲੇ ਦੀ ਜਾਂਚ ਕਰਕੇ ਕੀਤਾ ਜਾਵੇਗਾ ਅਦਾਲਤ ਵਿਚ ਪੇਸ਼ ਦਿੱਲੀ ਪੁਲਸ ਨੇ ਆਖਿਆ ਹੈ ਕਿ ਮਾਮਲੇ ਦੇ ਹਰ ਪਹਿਲੂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀ ਨੂੰ ਜਲਦੀ ਹੀ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਸੂਤਰਾਂ ਅਨੁਸਾਰ, ਦਿੱਲੀ ਪੁਲਿਸ ਨੇ ਉਸ ਨੂੰ ਹਵਾਈ ਅੱਡੇ ’ਤੇ ਉਸ ਸਮੇਂ ਹਿਰਾਸਤ ਵਿਚ ਲੈ ਲਿਆ ਜਦੋਂ ਉਹ ਦਿੱਲੀ ਛੱਡਣ ਜਾ ਰਿਹਾ ਸੀ। ਔਰਤ ਦੀ ਸਿ਼ਕਾਇਤ ਤੋਂ ਬਾਅਦ ਦਰਜ ਕੀਤਾ ਗਿਆ ਹੈ ਮਾਮਲਾ ਸੂਤਰਾਂ ਦਾ ਕਹਿਣਾ ਹੈ ਕਿ ਇਹ ਮਾਮਲਾ ਦਿੱਲੀ ਦੇ ਨਿਊ ਫਰੈਂਡਜ਼ ਕਲੋਨੀ ਪੁਲਿਸ ਸਟੇਸ਼ਨ ਨਾਲ ਸਬੰਧਤ ਹੈ, ਜਿੱਥੇ ਇਕ ਔਰਤ ਨੇ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ਤੋਂ ਬਾਅਦ ਦਿੱਲੀ ਪੁਲਿਸ ਨੇ ਕਾਰਵਾਈ ਕੀਤੀ। ਫਿਲਹਾਲ, ਇਸ ਮਾਮਲੇ ਵਿਚ ਦਿੱਲੀ ਪੁਲਿਸ ਵਲੋਂ ਅਜੇ ਤਕ ਕੋਈ ਵਿਸਤ੍ਰਿਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ।
