ਨਗਰ ਕੌਂਸਲ ਸਨੌਰ ਦੇ ਪ੍ਰਧਾਨ ਪ੍ਰਦੀਪ ਜੋਸਨ ਨੇ ਸਮੂਹ ਕਰਮਚਾਰੀਆਂ ਨਾਲ ਕੀਤੀ ਮੀਟਿੰਗ
- by Jasbeer Singh
- January 18, 2025
ਨਗਰ ਕੌਂਸਲ ਸਨੌਰ ਦੇ ਪ੍ਰਧਾਨ ਪ੍ਰਦੀਪ ਜੋਸਨ ਨੇ ਸਮੂਹ ਕਰਮਚਾਰੀਆਂ ਨਾਲ ਕੀਤੀ ਮੀਟਿੰਗ - ਸਾਰੇ ਸਫਾਈ ਕਰਮਚਾਰੀਆਂ ਨੂੰ ਕੰਮ ਤਨਦੇਹੀ ਨਾਲ ਕਰਨ ਲਈ ਕੀਤਾ ਪ੍ਰੇਰਿਤ ਪਟਿਆਲਾ : ਨਗਰ ਕੌਂਸਲ ਸਨੌਰ ਦਫ਼ਤਰ ਵਿਖੇ ਨਵ ਨਿਯੁਕਤ ਪ੍ਰਧਾਨ ਸਰਦਾਰ ਪ੍ਰਦੀਪ ਸਿੰਘ ਜੋਸ਼ਨ ਵੱਲੋਂ ਸਮੂਹ ਸਫਾਈ ਕਰਮਚਾਰੀਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ ਵਿੱਚ ਉਨਾਂ ਨੇ ਸਾਰੇ ਹੀ ਸਫਾਈ ਕਰਮਚਾਰੀਆਂ ਨੂੰ ਆਪਣਾ ਆਪਣਾ ਕੰਮ ਤਨਦੇਹੀ ਨਾਲ ਕਰਨ ਲਈ ਕਿਹਾ । ਇਸ ਮੌਕੇ ਸਫਾਈ ਸੇਵਕ ਐਂਡ ਅਦਰ ਵਰਕ ਯੂਨੀਅਨ ਦੇ ਪ੍ਰਧਾਨ ਨੰਦ ਲਾਲ ਟਾਂਕ ਵੱਲੋਂ ਪ੍ਰਧਾਨ ਪ੍ਰਦੀਪ ਸਿੰਘ ਜੋਸ਼ਨ ਨੂੰ ਵਿਸ਼ਵਾਸ ਦਿਵਾਇਆ ਗਿਆ ਕਿ ਸ਼ਹਿਰ ਦੀ ਸਾਫ ਸਫਾਈ ਦੇ ਕੰਮ ਵਿੱਚ ਕੋਈ ਵੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ । ਇਸ ਮੌਕੇ ਸਫਾਈ ਕਰਮਚਾਰੀ ਯੂਨੀਅਨ ਵੱਲੋਂ ਕੁਝ ਜਰੂਰੀ ਮੰਗਾਂ ਸਬੰਧੀ ਇੱਕ ਮੰਗ ਪੱਤਰ ਵੀ ਪ੍ਰਧਾਨ ਨੂੰ ਸੌਂਪਿਆ ਗਿਆ, ਜਿਸ 'ਤੇ ਕੌਂਸਲ ਪ੍ਰਧਾਨ ਵੱਲੋਂ ਵਿਸ਼ਵਾਸ ਦਿਵਾਇਆ ਗਿਆ ਕਿ ਸਮੂਹ ਸਫਾਈ ਕਰਮਚਾਰੀਆਂ ਦੀਆਂ ਮੰਗਾਂ ਜਲਦ ਹੀ ਹੱਲ ਕੀਤੀਆਂ ਜਾਣਗੀਆਂ । ਇਸ ਮੌਕੇ ਮੀਤ ਪ੍ਰਧਾਨ ਅਮਨਦੀਪ ਸਿੰਘ ਢੋਟ, ਵਿਕਾਸ ਅਟਵਾਲ ਐਮਸੀ, ਤਰਸੇਮ ਸਿੰਘ ਢੋਟ ਐਮਸੀ, ਸਫਾਈ ਸੇਵਕ ਯੂਨੀਅਨ ਦੇ ਮੀਤ ਪ੍ਰਧਾਨ ਵਰੁਣ ਕੁਮਾਰ, ਸੈਕਟਰੀ ਰਕੇਸ਼ ਕੁਮਾਰ ਬੱਬੂ, ਕੈਸ਼ੀਅਰ ਦੀਪਕ ਕੁਮਾਰ, ਜੁਗਲਾਲ ਨਰੇਸ਼ ਕੁਮਾਰ, ਵਿਜੇ ਕੁਮਾਰ, ਵਿਕਰਮਜੀਤ, ਜਗਦੀਸ਼ ਕੁਮਾਰ, ਸੁੰਦਰ ਸੋਨੀ, ਨਰਿੰਦਰਪਾਲ ਸਿੰਘ ਅਤੇ ਸਫਾਈ ਸੇਵਕ ਐਂਡ ਅਦਰ ਵਰਕਰ ਯੂਨੀਅਨ ਦੇ ਸਾਰੇ ਮੈਂਬਰ ਅਤੇ ਅਹੁਦੇਦਾਰ ਸਾਹਿਬਾਨ ਹਾਜ਼ਰ ਸਨ ।
Related Post
Popular News
Hot Categories
Subscribe To Our Newsletter
No spam, notifications only about new products, updates.