
ਥਾਣਾ ਸਨੌਰ ਪੁਲਸ ਨੇ ਕੀਤਾ ਅੰਜੂ ਕੁਮਾਰ ਤੇ ਲੜਕੀ ਨੂੰ ਵਰਗਲਾ ਫੁਸਲਾ ਕੇ ਵਿਆਹ ਕਰਾਉਣ ਦਾ ਝਾਂਸਾ ਦੇ ਕੇ ਭਜਾ ਕੇਲਿਜਾਉਣ
- by Jasbeer Singh
- April 9, 2025

ਥਾਣਾ ਸਨੌਰ ਪੁਲਸ ਨੇ ਕੀਤਾ ਅੰਜੂ ਕੁਮਾਰ ਤੇ ਲੜਕੀ ਨੂੰ ਵਰਗਲਾ ਫੁਸਲਾ ਕੇ ਵਿਆਹ ਕਰਾਉਣ ਦਾ ਝਾਂਸਾ ਦੇ ਕੇ ਭਜਾ ਕੇਲਿਜਾਉਣ ਤੇ ਕੇਸ ਦਰਜ ਸਨੌਰ, 9 ਅਪੈ੍ਰਲ : ਜਿ਼ਲਾ ਪਟਿਆਲਾ ਅਧੀਨ ਆਉਂਦੇ ਕਸਬਾ ਸਨੌਰ ਥਾਣੇ ਦੀ ਪੁਲਸ ਨੇ ਇਕ ਵਿਅਕਤੀ ਵਿਰੁੱਧ ਵੱਖ ਵੱਖ ਧਾਰਵਾਂ 137 (2), 96 ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ । ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਅੰਜੂ ਕੁਮਾਰ ਪੁੱਤਰ ਹਰਮੇਸ਼ ਕੁਮਾਰ ਵਾਸੀ ਪਿੰਡ ਰੱਤਾਖੇੜਾ ਥਾਣਾ ਜੁਲਕਾ ਸ਼ਾਮਲ ਹੈ । ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਨੇ ਦੱਸਿਆ ਕਿ ਉਸਦੀ ਲੜਕੀ ਜੋ ਕਿ 16 ਸਾਲਾਂ ਦੀ ਹੈ 2 ਅਪੈ੍ਰਲ ਨੂੰ ਸਕੂਲ ਵਿਚ ਪੇਪਰ ਦੇਣ ਗਈ ਸੀ ਪਰ ਘਰ ਵਾਪਸ ਨਹੀਂ ਆਈ ਅਤੇ ਕਾਫੀ ਭਾਲ ਕਰਨ ਤੇ ਪਤਾ ਲੱਗਿਆ ਕਿ ਉਕਤ ਵਿਅਕਤੀ ਉਨ੍ਹਾਂ ਦੀ ਲੜਕੀ ਨੂੰ ਵਰਗਲਾ ਕੇ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਭਜਾ ਕੇ ਲੈ ਗਿਆ ਹੈ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।
Related Post
Popular News
Hot Categories
Subscribe To Our Newsletter
No spam, notifications only about new products, updates.