
ਮੁੱਖ ਮੰਤਰੀ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਜ਼ਿਲ੍ਹੇ ਦੇ ਕਰੀਬ 02,26,924 ਪਰਿਵਾਰਾਂ ਨੂੰ ਕਵਰ ਕੇ ਜ਼ਿਲ੍ਹਾ ਸੰਗਰੂਰ ਸ
- by Jasbeer Singh
- June 17, 2025

ਮੁੱਖ ਮੰਤਰੀ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਜ਼ਿਲ੍ਹੇ ਦੇ ਕਰੀਬ 02,26,924 ਪਰਿਵਾਰਾਂ ਨੂੰ ਕਵਰ ਕੇ ਜ਼ਿਲ੍ਹਾ ਸੰਗਰੂਰ ਸੂਬੇ ਵਿੱਚੋਂ ਮੋਹਰੀ *ਡੇਂਗੂ ਤੋਂ ਬਚਾਅ ਲਈ ਸਿਹਤ ਵਿਭਾਗ ਨੂੰ ਤਿਆਰੀਆਂ ਮੁਕੰਮਲ ਰੱਖਣ ਦੀ ਹਦਾਇਤ *ਵਧੀਕ ਡਿਪਟੀ ਕਮਿਸ਼ਨਰ ਅਮਿਤ ਬੈਂਬੀ ਵੱਲੋਂ ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ *ਸਿਹਤ ਵਿਭਾਗ ਦੇ ਕਾਰਜਾਂ ਦੀ ਸਮੀਖਿਆ ਸੰਗਰੂਰ, 17 ਜੂਨ : ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਅਮਿਤ ਬੈਂਬੀ ਨੇ ਦੱਸਿਆ ਕਿ ਮੁੱਖ ਮੰਤਰੀ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਜ਼ਿਲ੍ਹੇ ਦੇ ਕਰੀਬ 02,26,924 ਪਰਿਵਾਰਾਂ ਨੂੰ ਕਵਰ ਕੀਤਾ ਗਿਆ ਹੈ ਅਤੇ 05,24, 054 ਈ-ਕਾਰਡ ਜਨਰੇਟ ਕੀਤੇ ਗਏ ਹਨ, ਜਿਸ ਨਾਲ ਜ਼ਿਲ੍ਹਾ ਸੰਗਰੂਰ ਸੂਬੇ ਵਿੱਚੋਂ ਪਹਿਲੇ ਨੰਬਰ ਉੱਤੇ ਹੈ । ਬੱਚਿਆਂ ਦੀ ਸਿਹਤ ਦਾ ਖਿਆਲ ਰੱਖਣ ਹਿਤ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਇਸ ਸਾਲ ਮਈ ਮਹੀਨੇ ਤਕ 148 ਸਕੂਲਾਂ ਦਾ ਦੌਰਾ ਕਰ ਕੇ 22,014 ਬੱਚਿਆਂ ਅਤੇ 487 ਆਂਗਣਵਾੜੀ ਸੈਂਟਰਾਂ ਦਾ ਦੌਰਾ ਕਰ ਕੇ 12,444 ਬੱਚਿਆਂ ਦਾ ਚੈੱਕਅੱਪ ਕੀਤਾ ਗਿਆ ਅਤੇ 666 ਬੱਚਿਆਂ ਨੂੰ ਐਨਕਾਂ ਵੀ ਦਿੱਤੀਆਂ ਗਈਆਂ। ਮੀਟਿੰਗ ਦੌਰਾਨ ਸ਼੍ਰੀ ਬੈਂਬੀ ਨੇ ਜਿੱਥੇ ਜ਼ਿਲ੍ਹੇ ਵਿੱਚ ਸਿਹਤ ਵਿਭਾਗ ਦੇ ਕਾਰਜਾਂ ਦੀ ਸਮੀਖਿਆ ਕੀਤੀ, ਉਥੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਡੇਂਗੂ ਤੋਂ ਬਚਾਅ ਲਈ ਸਾਰੀਆਂ ਤਿਆਰੀਆਂ ਮੁਕੰਮਲ ਰੱਖੀਆਂ ਜਾਣ ਅਤੇ ਬਚਾਅ ਲਈ ਜਿਹੜੇ ਵੀ ਕਦਮ ਜ਼ਰੂਰੀ ਹਨ, ਉਹ ਚੁੱਕੇ ਜਾਣ। ਉਹਨਾਂ ਕਿਹਾ ਕਿ ਇਸ ਬਾਬਤ ਕਿਸੇ ਕਿਸਮ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਵੇਲੇ ਜ਼ਿਲ੍ਹੇ ਵਿੱਚ ਡੇਂਗੂ ਦਾ ਕੋਈ ਮਰੀਜ਼ ਜਾਂ ਕੇਸ ਨਹੀਂ ਹੈ। ਚੈਕਿੰਗ ਦੌਰਾਨ 75 ਥਾਵਾਂ ਉੱਤੇ ਡੇਂਗੂ ਦਾ ਲਾਰਵਾ ਮਿਲਿਆ, ਜਿਸ ਸਬੰਧੀ 75 ਚਲਾਨ ਕੱਟੇ ਗਏ ਹਨ। ਇਹਨਾਂ ਵਿੱਚ 53 ਥਾਵਾਂ ਸ਼ਹਿਰੀ ਅਤੇ 22 ਥਾਵਾਂ ਪੇਂਡੂ ਖੇਤਰ ਨਾਲ ਸਬੰਧਤ ਹਨ । ਸ਼੍ਰੀ ਬੈਂਬੀ ਨੇ ਕਿਹਾ ਕਿ ਡੇਂਗੂ ਤੋਂ ਬਚਾਅ ਲਈ ਜਿੱਥੇ ਜ਼ਿਲ੍ਹਾ ਪ੍ਰਸ਼ਾਸਨ ਮੁਸਤੈਦੀ ਨਾਲ ਕੰਮ ਕਰ ਰਿਹਾ ਹੈ, ਓਥੇ ਇਸ ਬਾਬਤ ਲੋਕਾਂ ਦਾ ਸਹਿਯੋਗ ਲਾਜ਼ਮੀ ਹੈ। ਇਸ ਲਈ ਜ਼ਿਲ੍ਹਾ ਵਾਸੀ ਆਪਣੇ ਘਰਾਂ ਵਿੱਚ ਅਤੇ ਆਲ਼ੇ-ਦੁਆਲੇ ਸਾਫ ਸਫਾਈ ਦਾ ਖ਼ਾਸ ਖ਼ਿਆਲ ਰੱਖਣ ਤੇ ਨਾਲੇ ਫਰਿੱਜਾਂ ਦੀਆਂ ਟਰੇਆਂ ਖਾਲੀ ਕਰਨ ਵੱਲ ਉਚੇਚਾ ਧਿਆਨ ਦੇਣ । ਵਧੀਕ ਡਿਪਟੀ ਕਮਿਸ਼ਨਰ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਵਿਦਿਆਰਥੀਆਂ ਨੂੰ ਡੇਂਗੂ ਤੋਂ ਬਚਾਅ ਬਾਬਤ ਵੱਧ ਤੋਂ ਵੱਧ ਜਾਗਰੂਕ ਕਰਨ। ਇਸ ਮੌਕੇ ਉਹਨਾਂ ਇਹ ਵੀ ਜਾਣਕਾਰੀ ਸਾਂਝੀ ਕੀਤੀ ਕਿ ਤੰਬਾਕੂ ਕੰਟਰੋਲ ਐਕਟ ਤਹਿਤ ਜਨਵਰੀ ਤੋਂ ਲੈ ਕੇ ਮਈ ਮਹੀਨੇ ਤਕ 67 ਚਲਾਨ ਕੱਟ ਕੇ 1710 ਰੁਪਏ ਜੁਰਮਾਨਾ ਕੀਤਾ ਗਿਆ ਹੈ । ਇਸ ਮੌਕੇ ਸਿਵਲ ਸਰਜਨ ਡਾ. ਸੰਜੈ ਕਾਮਰਾ, ਵਧੀਕ ਸਿਵਲ ਸਰਜਨ ਡਾ. ਸੰਜੈ ਮਾਥੁਰ, ਡੀ. ਆਈ.ਓ. ਡਾ. ਅੰਜੂ ਸਿੰਗਲਾ, ਸਮੇਤ ਸਿਹਤ ਵਿਭਾਗ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ ।
Related Post
Popular News
Hot Categories
Subscribe To Our Newsletter
No spam, notifications only about new products, updates.