post

Jasbeer Singh

(Chief Editor)

Sports

ਖੋ-ਖੋ ਦੇ ਫਾਈਨਲ ’ਚ ਸੰਗਰੂਰ ਰਿਹਾ ਜੇਤੂ

post-img

ਖੋ-ਖੋ ਦੇ ਫਾਈਨਲ ’ਚ ਸੰਗਰੂਰ ਰਿਹਾ ਜੇਤੂ -ਕਬੱਡੀ ਦੇ ਫਾਈਨਲ ’ਚ ਰੋਪੜ ਨੇ ਬਾਜੀ ਮਾਰੀ ਪਟਿਆਲਾ, 6 ਨਵੰਬਰ :‌ ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ ਨੇ ਖੇਡਾਂ ਵਤਨ ਪੰਜਾਬ ਦੀਆਂ ਦੇ ਸੂਬਾ ਪੱਧਰੀ ਖੇਡਾਂ ਦੇ ਪਟਿਆਲਾ ਵਿਖੇ ਚੱਲ ਰਹੇ ਮੁਕਾਬਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਟਿਆਲਾ ਵਿਖੇ ਕਬੱਡੀ, ਖੋ-ਖੋ ਤੇ ਆਰਚਰੀ ਖੇਡਾਂ ਦੇ ਮੁਕਾਬਲੇ ਚੱਲ ਰਹੇ ਹਨ । ਉਨ੍ਹਾਂ ਅੱਜ ਹੋਏ ਮੁਕਾਬਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੋ-ਖੋ ਅੰਡਰ-14 (ਲੜਕੇ) ਉਮਰ ਵਰਗ ਦੇ ਫਾਈਨਲ ਮੁਕਾਬਲਿਆਂ ਵਿੱਚ ਸੰਗਰੂਰ ਦੀ ਟੀਮ ਨੇ ਪਹਿਲਾ, ਪਟਿਆਲਾ ਨੇ ਦੂਜਾ ਅਤੇ ਲੁਧਿਆਣਾ ਅਤੇ ਜਲੰਧਰ ਦੀਆਂ ਟੀਮਾਂ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਲੜਕੀਆਂ ਕੇ ਮੁਕਾਬਲਿਆਂ ਵਿੱਚ ਪਟਿਆਲਾ ਨੇ ਪਹਿਲਾ, ਮੋਗਾ ਨੇ ਦੂਜਾ ਅਤੇ ਸੰਗਰੂਰ ਅਤੇ ਸ੍ਰੀ ਮੁਕਤਸਰ ਸਾਹਿਬ ਦੀਆਂ ਟੀਮਾਂ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ । ਅੰਡਰ-17 ਲੜਕਿਆਂ ਵਿੱਚ ਪਟਿਆਲਾ ਦੀ ਟੀਮ ਨੇ ਪਹਿਲਾ, ਸੰਗਰੂਰ ਨੇ ਦੂਜਾ ਅਤੇ ਲੁਧਿਆਣਾ ਅਤੇ ਜਲੰਧਰ ਦੀਆਂ ਟੀਮਾਂ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ । ਇਸੇ ਤਰ੍ਹਾਂ ਲੜਕੀਆਂ ਵਿੱਚ ਪਟਿਆਲਾ ਨੇ ਪਹਿਲਾ ਸੰਗਰੂਰ ਨੇ ਦੂਜਾ ਸ੍ਰੀ ਮੁਕਤਸਰ ਅਤੇ ਮੋਗਾ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ । ਕਬੱਡੀ (ਸਰਕਲ ਸਟਾਈਲ) ਅੰਡਰ-14 ਲੜਕਿਆਂ ਦੇ ਪਹਿਲੇ ਸੈਮੀ ਫਾਈਨਲ ਮੁਕਾਬਲਿਆਂ ਵਿੱਚ ਰੋਪੜ ਨੇ ਸੰਗਰੂਰ ਦੀ ਟੀਮ ਨੂੰ 24-11 ਅਤੇ ਦੂਜੇ ਸੈਮੀ ਫਾਈਨਲ ਮੈਚ ਵਿੱਚ ਬਰਨਾਲਾ ਨੇ ਮਾਨਸਾ ਦੀ ਟੀਮ ਨੂੰ 21-18 ਦੇ ਫ਼ਰਕ ਨਾਲ ਹਰਾ ਕਿ ਜਿੱਤ ਹਾਸਲ ਕੀਤੀ । ਇਸੇ ਤਰ੍ਹਾਂ ਉਮਰ ਵਰਗ ਅੰਡਰ-17 ਲੜਕਿਆਂ ਦੇ ਮੁਕਾਬਲਿਆਂ ਵਿੱਚ ਪਹਿਲੇ ਸੈਮੀ ਫਾਈਨਲ ਮੈਚ ਦੌਰਾਨ ਫ਼ਾਜ਼ਿਲਕਾ ਨੇ ਮਲੇਰਕੋਟਲਾ ਨੂੰ 30-26 ਦੇ ਫ਼ਰਕ ਨਾਲ ਹਰਾਇਆ ਅਤੇ ਦੂਜੇ ਸੈਮੀ ਫਾਈਨਲ ਮੈਚ ਵਿੱਚ ਜਲੰਧਰ ਨੇ ਮੋਗਾ ਨੂੰ 30-24 ਦੇ ਫ਼ਰਕ ਨਾਲ ਹਰਾ ਕਿ ਜਿੱਤ ਪ੍ਰਾਪਤ ਕੀਤੀ ।

Related Post