ਸਬ ਡਵੀਜਨ ਭਵਾਨੀਗੜ੍ਹ ‘ਚ ਸੰਗਰੂਰ ਪੁਲਿਸ ਇੱਕ ਹਫ਼ਤੇ ‘ਚ 13 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ
- by Jasbeer Singh
- February 25, 2026
ਸਬ ਡਵੀਜਨ ਭਵਾਨੀਗੜ੍ਹ ‘ਚ ਸੰਗਰੂਰ ਪੁਲਿਸ ਇੱਕ ਹਫ਼ਤੇ ‘ਚ 13 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ ਸਬ ਡਵੀਜ਼ਨ ਭਵਾਨੀਗੜ੍ਹ ‘ਚ ਅਪ੍ਰੇਸ਼ਨ ਪ੍ਰਹਾਰ 2.0 ਤਹਿਤ ਹੁਣ ਤੱਕ ਕੁੱਲ 38 ਮੁਲਜ਼ਮ ਕੀਤੇ ਜਾ ਚੁੱਕੇ ਹਨ ਕਾਬੂ : ਐਸ. ਐਸ. ਪੀ . ਸਰਤਾਜ ਸਿੰਘ ਚਾਹਲ ਭਵਾਨੀਗੜ੍ਹ/ਸੰਗਰੂਰ, 25 ਫਰਵਰੀ 2026 : ਐਸ. ਐਸ. ਪੀ. ਸੰਗਰੂਰ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਸਬ ਡਵੀਜਨ ਭਵਾਨੀਗੜ੍ਹ ਵਿੱਚ ਜ਼ਿਲ੍ਹਾ ਪੁਲਿਸ ਵੱਲੋਂ ”ਯੁੱਧ ਨਸ਼ਿਆਂ ਵਿਰੁੱਧ”, ”ਪਿੰਡਾਂ ਦੇ ਪਹਿਰੇਦਾਰ” ਅਤੇ “ਅਪ੍ਰੇਸ਼ਨ ਪ੍ਰਹਾਰ 2.0” ਤਹਿਤ ਚਲਾਈ ਗਈ ਮੁਹਿੰਮ ਦੌਰਾਨ ਕਾਰਵਾਈ ਕਰਦੇ ਹੋਏ ਮਿਤੀ 18-02-2026 ਤੋਂ 25-02-2026 ਤੱਕ ਕੁੱਲ 13 ਮੁਲਜ਼ਮ ਗ੍ਰਿਫਤਾਰ ਕੀਤੇ ਗਏ ਹਨ । ਉਨ੍ਹਾਂ ਦੱਸਿਆ ਕਿ ਇਹ ਸਾਰੇ ਮੁਲਜ਼ਮ ਵੱਖ-ਵੱਖ ਮੁਕੱਦਮਿਆਂ ਵਿੱਚ ਲੋੜੀਂਦੇ ਸਨ । ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਅਪ੍ਰੇਸ਼ਨ ਪ੍ਰਹਾਰ 2.0 ਤਹਿਤ ਹੁਣ ਤੱਕ ਕੁੱਲ 38 ਮੁਲਜ਼ਮ ਗ੍ਰਿਫਤਾਰ ਕੀਤੇ ਜਾ ਚੁੱਕੇ ਹਨ । ਐਸ. ਐਸ. ਪੀ. ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਇਸ ਅਰਸੇ ਦੌਰਾਨ ਇੱਕ ਮੁਕੱਦਮਾ ਐਨ. ਡੀ. ਪੀ. ਐਸ. ਐਕਟ ਤਹਿਤ ਦਰਜ ਕੀਤਾ ਗਿਆ ਅਤੇ ਇਸ ਵਿੱਚ 1 ਮਹਿਲਾ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਗਿਆ, ਜਿਸ ਪਾਸੋਂ 25 ਗ੍ਰਾਮ ਚਿੱਟਾ ਬ੍ਰਾਮਦ ਹੋਇਆ ਸੀ । ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਇੱਕ ਮੁਕੱਦਮਾ ਆਬਕਾਰੀ ਐਕਟ ਤਹਿਤ ਦਰਜ ਕੀਤਾ ਗਿਆ ਜਿਸ ਵਿੱਚ ਵੀ ਇੱਕ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ 24 ਬੋਤਲਾਂ ਸ਼ਰਾਬ ਮਾਰਕਾ ਹਰਿਆਣਾ ਬ੍ਰਾਮਦ ਕੀਤੀ। ਇਸ ਤੋਂ ਇਲਾਵਾ ਥਾਣਾ ਭਵਾਨੀਗੜ੍ਹ ਅਧੀਨ ਇਲਾਕੇ ਵਿੱਚ ਨਸ਼ਾ ਕਰਨ ਦੇ ਆਦੀ 4 ਵਿਅਕਤੀਆਂ, ਜੋ ਨਸ਼ਾ ਛੱਡਣ ਦਾ ਮਨ ਬਣਾ ਚੁੱਕੇ ਸਨ, ਨੂੰ ਨਸ਼ਾ ਛੁਡਾਉ ਕੇਂਦਰ ਵਿੱਚ ਲਿਜਾਇਆ ਗਿਆ ਅਤੇ ਉਹਨਾਂ ਦੀ ਕਾਉਂਸਲਿੰਗ ਕਰਵਾ ਕੇ ਇਲਾਜ ਕਰਵਾਇਆ ਗਿਆ । ਐਸ. ਐਸ. ਪੀ. ਚਾਹਲ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਵੱਲੋਂ ਭਵਾਨੀਗੜ੍ਹ ਇਲਾਕੇ ਵਿੱਚ ਅਪਰਾਧਕ ਗਤੀਵਿਧੀਆਂ ਰੋਕਣ ਲਈ ਲਗਭਗ 99 ਸ਼ੱਕੀ ਵਿਅਕਤੀਆਂ ਦੀ ਧਾਰਾ 172 ਬੀ. ਐਨ. ਐਸ. ਐਸ. ਤਹਿਤ ਜਾਂਚ ਕਰਕੇ ਕਾਰਵਾਈ ਅਮਲ ਵਿੱਚ ਲਿਆਂਦੀ ਗਈ । ਇਸੇ ਤਰ੍ਹਾਂ ਦਿਨ ਅਤੇ ਰਾਤ ਸਮੇ ਗਸ਼ਤਾਂ ਦੌਰਾਨ ਇਲਾਕੇ ਵਿੱਚ ਟ੍ਰੈਫਿਕ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ 65 ਵਹੀਕਲਾਂ ਦੇ ਚਲਾਨ ਕੀਤੇ ਗਏ ਹਨ। ਇਸ ਤੋਂ ਇਲਾਵਾ ਲੋਕਾਂ ਦੀਆਂ ਦੁੱਖ ਤਕਲੀਫਾਂ ਸੁਣਨ ਉਪਰੰਤ 15 ਦਰਖਾਸਤਾਂ ਦਾ ਨਿਪਟਾਰਾ ਵੀ ਕੀਤਾ ਗਿਆ । ਐਸ. ਐਸ. ਪੀ. ਸਰਤਾਜ ਸਿੰਘ ਚਾਹਲ ਨੇ ਲੋਕਾਂ ਨੂੰ ਵੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਸਹਿਯੋਗ ਦੇਣ ਸਬੰਧੀ ਅਪੀਲ ਕੀਤੀ । ਉਨ੍ਹਾਂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੁਲਿਸ ਅਧਿਕਾਰੀਆਂ ਵੱਲੋਂ ਇਲਾਕੇ ਵਿੱਚ ਵੱਖ ਵੱਖ ਥਾਵਾਂ ‘ਤੇ ਪਬਲਿਕ ਮਿਲਣੀਆਂ ਕੀਤੀਆਂ ਗਈਆਂ । ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਪੰਚਾਇਤਾਂ, ਸਪੋਰਟਸ ਕਲੱਬਾਂ ਅਤੇ ਮੋਹਤਵਰ ਪੁਰਸ਼ਾਂ ਨਾਲ ਮੀਟਿੰਗਾਂ ਕਰਕੇ ਆਮ ਪਬਲਿਕ ਅਤੇ ਨੌਜਵਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ । ਇਸ ਮੌਕੇ ਨਸ਼ੇ ਦਾ ਧੰਦਾ ਕਰਨ ਵਾਲੇ ਸਮੱਗਲਰਾਂ ਸਬੰਧੀ ਪੁਲਿਸ ਨੂੰ ਇਤਲਾਹ ਦੇਣ ਲਈ ਪਬਲਿਕ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਨਸ਼ੇ ਦੇ ਇਸ ਕੋਹੜ ਨੂੰ ਜੜ੍ਹੋਂ ਖਤਮ ਕੀਤਾ ਜਾ ਸਕੇ । ਐਸ. ਐਸ. ਪੀ. ਨੇ ਇਸ ਮੌਕੇ ਇੱਕ ਵਾਰ ਮੁੜ ਦਹੁਰਾਇਆ ਕਿ ਨਸ਼ੇ ਦਾ ਧੰਦਾ ਕਰਨ ਵਾਲੇ ਅਤੇ ਮਾੜੇ ਅਨਸਰਾਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ।
