
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸੰਗਰੂਰ ਪੁਲਿਸ ਨੇ ਦਵਾਈ ਵਿਕਰੇਤਾਵਾਂ ਦੀ ਕੀਤੀ ਅਚਨਚੇਤ ਜਾਂਚ
- by Jasbeer Singh
- March 8, 2025

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸੰਗਰੂਰ ਪੁਲਿਸ ਨੇ ਦਵਾਈ ਵਿਕਰੇਤਾਵਾਂ ਦੀ ਕੀਤੀ ਅਚਨਚੇਤ ਜਾਂਚ ਗੁਪਤ ਸੂਚਨਾ ਦੇ ਆਧਾਰ ' ਤੇ ਮਾਰੇ ਛਾਪੇ, ਬੇਨਿਯਮੀਆਂ ਆਈਆਂ ਸਾਹਮਣੇ : ਐਸ. ਪੀ. ਨਵਰੀਤ ਸਿੰਘ ਵਿਰਕ ਜਾਂਚ ਦੌਰਾਨ ਲਾਇਸੰਸਧਾਰਕ ਫਾਰਮਾਸਿਸਟ ਦੀ ਥਾਂ ਉੱਤੇ ਦੁਕਾਨ ਮਾਲਕ ਦੇ ਰਿਹਾ ਸੀ ਦਵਾਈਆਂ, ਐਸ. ਪੀ. ਵੱਲੋਂ ਪੁਲਸ ਤੇ ਡਰੱਗ ਇੰਸਪੈਕਟਰ ਨੂੰ ਫਾਰਮਾਸਿਸਟ ਦੀ ਹਾਜ਼ਰੀ ਸਬੰਧੀ ਪਿਛਲੇ ਦਿਨਾਂ ਦੇ ਵੇਰਵੇ ਇਕੱਤਰ ਕਰਨ ਦੀ ਹਦਾਇਤ ਸੰਗਰੂਰ ਪੁਲਿਸ ਹਰੇਕ ਤਰ੍ਹਾਂ ਦੇ ਨਸ਼ੇ ਨੂੰ ਰੋਕਣ ਲਈ ਸਰਗਰਮ ਹੈ : ਡੀ. ਐਸ. ਪੀ. ਸੁਖਦੇਵ ਸਿੰਘ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਹੁਣ ਤੱਕ ਐਨ. ਡੀ. ਪੀ. ਐਸ. ਐਕਟ ਤਹਿਤ 28 ਕੇਸ ਦਰਜ ਸੰਗਰੂਰ, 8 ਮਾਰਚ : ਐਸ. ਐਸ. ਪੀ. ਸਰਤਾਜ ਸਿੰਘ ਚਾਹਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਸੰਗਰੂਰ ਵਿੱਚ ਹਰ ਤਰ੍ਹਾਂ ਦੇ ਨਸ਼ਿਆਂ ਦੇ ਕਾਰੋਬਾਰ ਨੂੰ ਮੁਕੰਮਲ ਤੌਰ ਤੇ ਠੱਲ੍ਹ ਪਾਉਣ ਲਈ ਪੁਲਸ ਪੂਰੀ ਤਰ੍ਹਾਂ ਸਰਗਰਮ ਹੈ, ਇਹ ਪ੍ਰਗਟਾਵਾ ਐਸ. ਪੀ. ਨਵਰੀਤ ਸਿੰਘ ਵਿਰਕ ਨੇ ਅੱਜ ਸੰਗਰੂਰ ਸ਼ਹਿਰ ਵਿੱਚ ਕੁਝ ਦਵਾਈ ਵਿਕਰੇਤਾਵਾਂ ਦੀਆਂ ਦੁਕਾਨਾਂ 'ਤੇ ਵਿਸ਼ੇਸ਼ ਮੁਖਬਰੀ ਦੇ ਆਧਾਰ 'ਤੇ ਛਾਪਾਮਾਰੀ ਕਰਦਿਆਂ ਕੀਤਾ । ਉਹਨਾਂ ਨੇ ਦੱਸਿਆ ਕਿ ਜਦੋਂ ਤੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡੀ.ਜੀ.ਪੀ ਗੌਰਵ ਯਾਦਵ ਦੀਆਂ ਹਦਾਇਤਾਂ ਉੱਤੇ ਸੂਬੇ ਵਿੱਚ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਆਰੰਭੀ ਗਈ ਹੈ ਉਦੋਂ ਤੋਂ ਹੁਣ ਤੱਕ ਜ਼ਿਲ੍ਹਾ ਸੰਗਰੂਰ ਵਿੱਚ ਪੁਲਿਸ ਵੱਲੋਂ ਐਨ. ਡੀ. ਪੀ. ਐਸ. ਤਹਿਤ 28 ਪੁਲਸ ਕੇਸ ਦਰਜ ਕੀਤੇ ਜਾ ਚੁੱਕੇ ਹਨ ਜਿਨਾਂ ਵਿੱਚ 11 ਕਮਰਸ਼ੀਅਲ ਕੁਆਂਟਿਟੀ ਦੇ ਕੇਸ ਵੀ ਸ਼ਾਮਿਲ ਹਨ । ਐਸ. ਪੀ. ਨਵਰੀਤ ਸਿੰਘ ਵਿਰਕ ਨੇ ਦੱਸਿਆ ਕਿ ਹਾਲਾਂਕਿ ਜ਼ਿਲ੍ਹਾ ਸੰਗਰੂਰ ਵਿੱਚ ਨਸ਼ਿਆਂ ਦੀ ਰੋਕਥਾਮ ਲਈ ਅਹਿਮ ਉਪਰਾਲੇ ਪਹਿਲਾਂ ਤੋਂ ਹੀ ਚੱਲੇ ਆ ਰਹੇ ਹਨ ਪਰ ਹੁਣ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਸਰਗਰਮੀਆਂ ਵਿੱਚ ਕਾਫੀ ਵਾਧਾ ਕਰ ਦਿੱਤਾ ਗਿਆ ਹੈ । ਉਹਨਾਂ ਦੱਸਿਆ ਕਿ ਦਵਾਈ ਵਿਕਰੇਤਾਵਾਂ ਦੀ ਜਾਂਚ ਦਾ ਮਕਸਦ ਕਿਸੇ ਵੀ ਤਰ੍ਹਾਂ ਦੀ ਬੇਲੋੜੀ ਪਰੇਸ਼ਾਨੀ ਜਾਂ ਖੱਜਲ ਖੁਆਰੀ ਕਰਨਾ ਨਹੀਂ ਹੈ ਬਲਕਿ ਕੇਵਲ ਅਜਿਹੇ ਕੈਮਿਸਟਾਂ ਦੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ ਜਿਹੜੇ ਕਿ ਆਪਣੇ ਨਿੱਜੀ ਫਾਇਦੇ ਨੂੰ ਪ੍ਰਮੁੱਖਤਾ ਦਿੰਦੇ ਹੋਏ ਸਰਕਾਰ ਅਤੇ ਸਿਹਤ ਵਿਭਾਗ ਦੇ ਨਿਯਮਾਂ ਨੂੰ ਅੱਖਾਂ ਪਰੋਖੇ ਕਰ ਰਹੇ ਹਨ । ਐਸ. ਪੀ. ਨਵਰੀਤ ਸਿੰਘ ਵਿਰਕ ਨੇ ਦੱਸਿਆ ਕਿ ਅੱਜ ਕੀਤੀ ਜਾਂਚ ਦੌਰਾਨ ਸਾਹਮਣੇ ਆਇਆ ਕਿ ਇੱਕ ਕੈਮਿਸਟ ਸ਼ਾਪ ਵਿੱਚ ਲਾਇਸੰਸਧਾਰਕ ਖੁਦ ਹਾਜ਼ਰ ਨਹੀਂ ਸੀ ਅਤੇ ਦੁਕਾਨ ਦਾ ਮਾਲਕ ਮੌਜੂਦ ਸੀ ਅਤੇ ਗਾਹਕਾਂ ਨੂੰ ਦਵਾਈਆਂ ਦੇ ਰਿਹਾ ਸੀ, ਜੋ ਕਿ ਨਿਯਮਾਂ ਦੀ ਉਲੰਘਣਾ ਹੈ । ਉਨ੍ਹਾਂ ਦੱਸਿਆ ਕਿ ਮੌਕੇ 'ਤੇ ਮੌਜੂਦ ਡਰੱਗ ਇੰਸਪੈਕਟਰ ਨਰੇਸ਼ ਕੁਮਾਰ ਸੰਗਰੂਰ-1 ਅਤੇ ਪੁਲਿਸ ਮੁਲਾਜਮਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਸਬੰਧਿਤ ਫਾਰਮਾਸਿਸਟ ਦੀ ਦੁਕਾਨ ਵਿੱਚੋਂ ਗੈਰ ਹਾਜ਼ਰੀ ਸਬੰਧੀ ਪਿਛਲੇ ਦਿਨਾਂ ਦੇ ਵੇਰਵੇ ਇਕੱਤਰ ਕੀਤੇ ਜਾਣ ਤਾਂ ਜੋ ਲਾਇਸੰਸ ਕੈਂਸਲ ਕਰਨ ਸਬੰਧੀ ਕੰਪੀਟੈਂਟ ਅਥਾਰਟੀ ਨੂੰ ਸੂਚਿਤ ਕਰਕੇ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ । ਡੀ. ਐਸ. ਪੀ. ਸੁਖਦੇਵ ਸਿੰਘ ਨੇ ਕਿਹਾ ਹੈ ਕਿ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲਿਆਂ ਅਤੇ ਨਸ਼ਿਆਂ ਦੀ ਵਿਕਰੀ ਕਰਨ ਵਾਲੇ ਲੋਕਾਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ । ਉਨ੍ਹਾਂ ਕਿਹਾ ਕਿ ਸੰਗਰੂਰ ਪੁਲਿਸ ਹਰੇਕ ਤਰ੍ਹਾਂ ਦੇ ਨਸ਼ੇ ਨੂੰ ਰੋਕਣ ਲਈ ਸਰਗਰਮ ਹੈ ਅਤੇ ਲੋਕ ਵੀ ਇਸ ਮੁਹਿੰਮ ਵਿੱਚ ਪੁਲਿਸ ਨੂੰ ਆਪਣਾ ਸਹਿਯੋਗ ਜਰੂਰ ਦੇਣ ।
Related Post
Popular News
Hot Categories
Subscribe To Our Newsletter
No spam, notifications only about new products, updates.