post

Jasbeer Singh

(Chief Editor)

Punjab

ਸੰਗਰੂਰ ਪੁਲਸ 7 ਦਿਨਾਂ ਵਿਚ 25 ਕੇਸ ਦਰਜ ਕਰਕੇ 30 ਕਥਿਤ ਦੋਸ਼ੀ ਕੀਤੇ ਗ੍ਰਿਫਤਾਰ

post-img

ਸੰਗਰੂਰ ਪੁਲਸ 7 ਦਿਨਾਂ ਵਿਚ 25 ਕੇਸ ਦਰਜ ਕਰਕੇ 30 ਕਥਿਤ ਦੋਸ਼ੀ ਕੀਤੇ ਗ੍ਰਿਫਤਾਰ ਸੰਗਰੂਰ, 15 ਨਵੰਬਰ 2025 : ਐਸ. ਐਸ. ਪੀ. ਸੰਗਰੂਰ ਸਰਤਾਜ ਸਿੰਘ ਚਾਹਲ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹਾ ਪੁਲਸ ਸੰਗਰੂਰ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਚਲਾਈ ਗਈ ਮੁਹਿੰਮ ਦੌਰਾਨ ਕਾਰਵਾਈ ਕਰਦਿਆਂ 8 ਨਵੰਬਰ ਤੋਂ 14 ਨਵੰਬਰ 2025 ਤਕ ਡਰੱਗ ਦੇ 16 ਕੇਸ ਦਰਜ ਕਰਕੇ 21 ਕਥਿਤ ਦੋਸ਼ੀਆਂ ਨੂੰ ਕਾਬੂ ਕਰਕੇ 173 ਗ੍ਰਾਮ ਹੈਰੋਇਨ, 1 ਕਿਲੋ 100 ਗ੍ਰਾਮ ਅਫੀਮ, 10 ਨਸ਼ੀਲੇ ਟੀਕੇ ਅਤੇ 450 ਨਸ਼ੀਲੀਆਂ ਗੋਲੀਆਂ ਬ੍ਰਾਮਦ ਕਰਵਾਈਆਂ ਗਈਆਂ । ਸ਼ਰਾਬ ਦਾ ਧੰਦਾ ਕਰਨ ਵਾਲਿਆਂ ਖਿਲਾਫ 09 ਮੁਕੱਦਮੇ ਦਰਜ ਕਰ ਕੇ 09 ਕਥਿਤ ਦੋਸ਼ੀਆਂ ਨੂੰ ਕਾਬੂ ਕਰ ਕੇ 123.750 ਲੀਟਰ ਸ਼ਰਾਬ ਠੇਕਾ ਦੇਸੀ ਅਤੇ 150 ਲੀਟਰ ਲਾਹਣ ਬ੍ਰਾਮਦ ਕਰਵਾਈ ਗਈ । ਥਾਣਾ ਦਿੜ੍ਹਬਾ ਨੇ ਕਰਵਾਈ ਨਸ਼ਾ ਤਸਕਰ ਦੀ ਲੱਖਾਂ ਦੀ ਪ੍ਰਾਪਰਟੀ ਫਰੀਜ ਥਾਣਾ ਦਿੜਬਾ ਵੱਲੋਂ ਇਕ ਨਸ਼ਾ ਤਸਕਰ ਦੀ 5 ਲੱਖ 25 ਹਜ਼ਾਰ ਰੁਪਏ ਦੇ ਮੁੱਲ ਦੀ ਪ੍ਰਾਪਰਟੀ ਫਰੀਜ਼ ਕਰਵਾਈ ਗਈ ।ਇਸ ਤੋਂ ਇਲਾਵਾ 14 ਨਵੰਬਰ ਨੂੰ ਸੰਗਰੂਰ ਪ੍ਰਸ਼ਾਸਨ ਵੱਲੋਂ 11 ਨਸ਼ਾ ਤਸਕਰਾਂ ਵੱਲੋਂ ਕਥਿਤ ਤੌਰ `ਤੇ ਨਸ਼ਿਆਂ ਦੀ ਤਸਕਰੀ ਕਰਕੇ ਬਣਾਈਆਂ ਨਜਾਇਜ਼ ਉਸਾਰੀਆਂ ਬੁਲਡੋਜ਼ਰ ਚਲਾ ਕੇ ਢਾਹ ਦਿੱਤੀਆਂ ਗਈਆਂ । ਇਸ ਮੌਕੇ ਐਸ. ਐਸ. ਪੀ. ਚਾਹਲ ਵਲੋਂ ਪਬਲਿਕ ਨੂੰ ਵੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਸਹਿਯੋਗ ਦੇਣ ਲਈ ਅਪੀਲ ਕੀਤੀ ਗਈ । ਨਸਿ਼ਆਂ ਦੇ ਮਾੜੇ ਪ੍ਰਭਾਵਾਂ ਸਬੰਧੀ ਲੋਕਾਂ ਨੂੰ ਕਰਵਾਇਆ ਜਾ ਰਿਹੈ ਜਾਣੂ ਸਰਤਾਜ ਚਾਹਲ ਨੇ ਦੱਸਿਆ ਕਿ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਪੰਚਾਇਤਾਂ/ਸਪੋਰਟਸ ਕਲੱਬਾਂ/ਮੋਹਤਵਰਾਂ ਨਾਲ ਮੀਟਿੰਗਾਂ ਕਰ ਕੇ ਆਮ ਪਬਲਿਕ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ । ਇਸ ਅਰਸੇ ਦੌਰਾਨ ਵੱਖ ਵੱਖ ਗਜ਼ਟਿਡ ਅਫਸਰਾਂ ਵੱਲੋਂ 45 ਪਿੰਡਾਂ/ਸ਼ਹਿਰਾਂ ਵਿੱਚ ਆਮ ਪਬਲਿਕ ਨਾਲ ਮੀਟਿੰਗਾਂ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ ਤੇ ਆਮ ਪਬਲਿਕ ਨੂੰ ਨਸ਼ੇ ਦਾ ਧੰਦਾਂ ਕਰਨ ਵਾਲੇ ਸਮੱਗਲਰਾਂ ਸਬੰਧੀ ਪੁਲਿਸ ਨੂੰ ਇਤਲਾਹਾਂ ਦੇਣ ਲਈ ਪ੍ਰੇਰਿਤ ਕੀਤਾ ਗਿਆ ਤਾਂ ਜੋ ਨਸ਼ੇ ਦੇ ਕੋਹੜ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ ।ਨਸ਼ੇ ਦਾ ਧੰਦਾ ਕਰਨ ਵਾਲੇ ਅਤੇ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ ਨਸ਼ਿਆਂ ਦੀ ਰੋਕਥਾਮ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਨਸ਼ਿਆਂ ਖਿਲਾਫ ਜੰਗ ਜਾਰੀ ਹੈ।

Related Post

Instagram